ਪੰਜਾਬ : ਮਾਪਿਆਂ ਦੇ 16 ਸਾਲਾਂ ਇਕਲੋਤੇ ਜਵਾਨ ਪੁੱਤ ਨੂੰ ਇਸ ਤਰਾਂ ਮੌਤ ਲੈ ਗਈ ਆਪਣੇ ਨਾਲ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕੀ ਆਵਾਜਾਈ ਦੌਰਾਨ ਤੇਜ਼ ਰਫ਼ਤਾਰ ਜ਼ਿੰਦਗੀ ਨੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਗਲਤ ਤਰੀਕੇ ਨਾਲ ਡਰਾਈਵਿੰਗ ਕਰਦਿਆਂ ਹੋਇਆ ਜਿੱਥੇ ਆਪਣਾ ਨੁਕਸਾਨ ਕਰਵਾਇਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਵੀ ਕਰ ਦਿੱਤਾ ਜਾਂਦਾ ਹੈ। ਅਜਿਹੇ ਵਾਹਨ ਸੜਕ ਹਾਦਸੇ ਵਿੱਚ ਕਈ ਬੇਕਸੂਰ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪਰ ਜਦੋਂ ਅਜਿਹੇ ਵਾਪਰਨ ਵਾਲੇ ਹਾਦਸਿਆਂ ਵਿੱਚ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਹਰ ਇਕ ਮਾਪਿਆਂ ਦਾ ਦਿਲ ਝੰਜੋੜਿਆ ਜਾਂਦਾ ਹੈ। ਅਜਿਹੇ ਹਾਦਸਿਆਂ ਨੂੰ ਸੁਣ ਕੇ ਸਾਰੇ ਮਾਪਿਆਂ ਦੇ ਮਨ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ।

ਹੁਣ ਮਾਪਿਆਂ ਦੇ 16 ਸਾਲਾ ਇਕਲੌਤੇ ਪੁੱਤ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਦਰਦਨਾਕ ਹਾਦਸੇ ਵਿਚ ਇਕ 16 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 16 ਸਾਲਾ ਸੈਮਸਨ ਆਪਣੀ ਪਿਤਾ ਨਰੇਸ਼ ਕੁਮਾਰ ਨਾਲ ਐਕਟੀਵਾ ਉਪਰ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ। ਉਸ ਸਮੇਂ ਹੀ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ।

ਇਹ ਟੱਕਰ ਇੰਨੀ ਜ਼ਿਆਦਾ ਭਿ-ਆ-ਨ-ਕ ਸੀ ਕਿ ਜਿਸ ਨਾਲ ਪਿਓ-ਪੁੱਤਰ ਸੜਕ ਉਪਰ ਡਿੱਗ ਗਏ। ਉਨ੍ਹਾਂ ਦੇ ਡਿਗਦੇ ਸਾਰ ਹੀ ਇਸ ਹਾਦਸੇ ਵਿਚ 16 ਸਾਲਾ ਬੱਚੇ ਦੇ ਸਿਰ ਉੱਪਰ ਦੀ ਟਰਾਲੀ ਦਾ ਟਾਇਰ ਲੰਘ ਗਿਆ। ਇਸ ਘਟਨਾ ਵਿੱਚ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦ ਕਿ ਉਸਦਾ ਪਿਤਾ ਜੋ ਐਕਟਿਵਾ ਚਲਾ ਰਿਹਾ ਸੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਟਰੈਕਟਰ ਟਰਾਲੀ ਦਾ ਡਰਾਈਵਰ ਮੌਕੇ ਦਾ ਫਾਇਦਾ ਉਠਾ ਕੇ ਉਥੋਂ ਫਰਾਰ ਹੋ ਗਿਆ।

ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਥਾਣਾ ਨੰਬਰ-8 ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਟ-ਮ ਲਈ ਭੇਜ ਦਿੱਤਾ ਗਿਆ। ਨਾਲ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਵਾਸੀ ਆਦਮਪੁਰ ਵਜੋਂ ਹੋਈ ਹੈ। ਇਹ ਹਾਦਸਾ ਟਰਾਂਸਪੋਰਟ ਨਗਰ ਚੌਕ ਵਿਖੇ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖਬਰ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।