ਆਈ ਤਾਜਾ ਵੱਡੀ ਖਬਰ
ਸੂਬੇ ਦੇ ਵਿਚ ਰੋਜ਼ਾਨਾ ਹੀ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ ਜਿਨ੍ਹਾਂ ਦੇ ਵਿਚ ਅਨਮੋਲ ਜ਼ਿੰਦਗੀਆਂ ਇਸ ਦੁਨੀਆਂ ਤੋਂ ਅਲਵਿਦਾ ਹੋ ਜਾਂਦੀਆਂ ਹਨ। ਬੀਤੇ ਦਿਨਾਂ ਦੌਰਾਨ ਇਨ੍ਹਾਂ ਘਟਨਾਵਾਂ ਦੇ ਵਿਚ ਵਾਧਾ ਦਰਜ ਕੀਤਾ ਗਿਆ। ਜਿੱਥੇ ਇਸ ਦਾ ਕਾਰਨ ਠੰਡ ਦੇ ਵਿਚ ਹੋਇਆ ਵਾਧਾ ਦੱਸਿਆ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਮੌਤਾਂ ਦਾ ਕਾਰਨ ਸੜਕ ਦੁਰਘਟਨਾਵਾਂ ਵੀ ਹਨ। ਆਵਾਜਾਈ ਦੇ ਵਾਸਤੇ ਸਭ ਤੋਂ ਵੱਧ ਇਸਤੇਮਾਲ ਸੜਕ ਮਾਰਗ ਦਾ ਕੀਤਾ ਜਾਂਦਾ ਹੈ। ਪਰ ਇਸ ਦੌਰਾਨ ਹਲਕੀ ਜਿਹੀ ਲਾਪ੍ਰਵਾਹੀ ਕਾਰਨ ਵੱਡੇ ਹਾਦਸੇ ਜਨਮ ਲੈ ਲੈਂਦੇ ਹਨ ਜਿਸ ਵਿਚ ਅਨਮੋਲ ਜ਼ਿੰਦਗੀਆਂ ਸਦਾ ਦੀ ਨੀਂਦ ਸੌਂ ਜਾਂਦੀਆਂ ਹਨ।
ਇਨ੍ਹਾਂ ਦੁਖਦਾਈ ਘਟਨਾਵਾਂ ਦੇ ਕਾਰਨ ਸਥਾਨਕ ਮਾਹੌਲ ਕਾਫੀ ਗ਼ਮਗੀਨ ਹੋ ਜਾਂਦਾ ਹੈ। ਅਜਿਹੇ ਹੋਣ ਵਾਲੇ ਹਾਦਸਿਆ ਨੇ ਜਿੱਥੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉੱਥੇ ਹੀ ਬਹੁਤ ਸਾਰੇ ਲੋਕਾਂ ਵਿੱਚ ਇਨ੍ਹਾਂ ਹਾਦਸਿਆਂ ਨੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਕਹਿਰ ਵਾਪਰਿਆ ਹੈ, ਜਿੱਥੇ ਮੌਤ ਹੋਣ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇ ਨਜ਼ਦੀਕ ਪੈਂਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬੰਗਲੀ ਖੁਰਦ ਨਜ਼ਦੀਕ ਦੀ ਸੰਗਤ ਇੱਕ ਗੱਡੀ ਵਿਚ ਸਵਾਰ ਹੋ ਕੇ ਇਸ ਜਗ੍ਹਾ ਪਹੁੰਚੀ ਸੀ।
ਜਿੱਥੇ ਚੜ੍ਹਾਈ ਹੋਣ ਕਾਰਨ ਗੱਡੀ ਦਾ ਬੈਲਸ ਵਿਗੜ ਜਾਣ ਤੇ ਬੈਕ ਹੁੰਦੀ ਹੋਈ 30 ਫੁੱਟ ਡੂੰਘੀ ਖਾਈ ਵਿਚ ਡਿਗ ਗਈ। ਜਿਸ ਕਾਰਨ ਇਸ ਮਹਿੰਦਰਾ ਪਿਕਅੱਪ ਗੱਡੀ ਵਿੱਚ ਸਵਾਰ ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਵਾਪਰੇ ਇਸ ਹਾਦਸੇ ਵਿਚ ਇਕ ਸ਼ਰਧਾਲੂ ਦੀ ਮੌਤ ਹੋਣ ਦਾ ਸਮਾਚਾਰ ਵੀ ਸਾਹਮਣੇ ਆਇਆ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕ ਇਕ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਤੇ ਸਟਾਫ ਦੀ ਘਾਟ ਕਾਰਨ ਸਾਰੇ ਮਰੀਜ਼ਾਂ ਨੂੰ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਲਿਆ ਕੇ ਦਾਖਲ ਕਰਾਇਆ ਗਿਆ ਹੈ।
ਇਸ ਹਾਦਸੇ ਵਿਚ ਭਰਪੂਰ ਸਿੰਘ ਪੁੱਤਰ ਦਲੀਪ ਸਿੰਘ ਉਮਰ 75 ਸਾਲ ਦੀ ਮੌਤ ਹੋ ਗਈ ਹੈ। ਜ਼ਖ਼ਮੀਆਂ ਵਿੱਚ ਹਰਦੀਪ ਕੌਰ, ਗੁਰਮੀਤ ਕੌਰ, ਰਾਜਵਿੰਦਰ ਕੌਰ ,ਮਨਦੀਪ ਕੌਰ, ਹਰਜੀਤ ਕੌਰ, ਹਰਬੰਸ ਕੌਰ, ਰਾਜਵਿੰਦਰ ਕੌਰ ,ਡਰਾਈਵਰ ਕੁਲਦੀਪ ਸਿੰਘ, ਹਰਦੀਪ ਸਿੰਘ ,ਸੁਰਿੰਦਰ ਕੌਰ ,ਸਰਬਜੀਤ ਸਿੰਘ ਦੇ ਨਾਮ ਸ਼ਾਮਲ ਹਨ। ਜਿਸ ਜਗ੍ਹਾ ਇਹ ਸਭ ਲੋਕ ਨਤਮਸਤਕ ਹੋਣ ਲਈ ਪਹੁੰਚੇ ਸਨ ਉਹ ਜਗ੍ਹਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਨਾਲ ਸਬੰਧਿਤ ਹੈ। ਇਸ ਹਾਦਸੇ ਕਾਰਨ 12 ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
Previous Postਹੁਣੇ ਹੁਣੇ ਹੋਈ ਇੰਡੀਆ ਦੇ ਸਭ ਤੋਂ ਵੱਡੇ ਲੀਡਰ ਦੇ ਘਰੇ ਮੌਤ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਵਧੇ ਕੋਰੋਨਾ ਕਰਕੇ ਮੋਦੀ ਸਰਕਾਰ ਨੇ ਫੋਰਨ ਕਰਤਾ ਪੰਜਾਬ ਲਈ ਇਹ ਕੰਮ – ਆਈ ਤਾਜਾ ਵੱਡੀ ਖਬਰ