ਪੰਜਾਬ : ਰਾਤ ਦੇ ਕਰਫਿਊ ਚ ਦੁਕਾਨਦਾਰਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਨਾਮ ਦੀ ਬਿਮਾਰੀ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਤੇ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਹਾਵੀ ਹੁੰਦੀ ਜਾ ਰਹੀ ਹੈ। ਜੋ ਸਾਰੀ ਦੁਨੀਆਂ ਲਈ ਫਿਰ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਟੀਕਾਕਰਣ ਦੀ ਮੁਹਿੰਮ ਕਾਫੀ ਸਮੇਂ ਤੋਂ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਬਹੁਤ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੀ ਦੁਨੀਆ ਦਾ ਹੁਣ ਤੱਕ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉੱਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ।

ਭਾਰਤ ਦੇ ਵਿੱਚ ਵੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ ਜਿੱਥੇ ਵੱਧ ਪ੍ਰਭਾਵਤ ਹੋਣ ਵਾਲਿਆਂ ਜ਼ਿਲ੍ਹੇ ਵਿੱਚ ਰਾਤ ਦਾ ਕਰਫ਼ਿਊ ਲਾਗੂ ਹੈ, ਉਥੇ ਹੀ ਕਈ ਖੇਤਰਾਂ ਵਿੱਚ ਤਾਲਾਬੰਦੀ ਵੀ ਕੀਤੀ ਗਈ ਹੈ। ਰਾਤ ਦੇ ਕਰਫਿਊ ਵਿਚ ਦੁਕਾਨਦਾਰਾਂ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਅੱਠ ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ।ਸ੍ਰੀ ਮੁਕਤਸਰ ਸਾਹਿਬ ਦੇ ਵਿਚ ਵੀ ਜਿਥੇ 8 ਵਜੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉੱਥੇ ਪਹਿਲੇ ਦਿਨ ਤੋਂ ਹੀ ਲੋਕਾਂ ਵੱਲੋਂ ਕਰਫਿਊ ਦੌਰਾਨ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਜਿੱਥੇ ਸਾਰੇ ਦੁਕਾਨਦਾਰਾਂ ਨੂੰ ਅੱਠ ਵਜੇ ਦੁਕਾਨਾਂ ਬੰਦ ਕਰਨ ਦੇ ਆਦੇਸ਼ ਆਗੂ ਕੀਤੇ ਗਏ ਹਨ। ਉਥੇ ਹੀ ਉਲੰਘਣਾ ਕਰਨ ਵਾਲੇ ਲੋਕਾਂ ਵਿੱਚ ਵਧੇਰੇ ਦੁਕਾਨਦਾਰ ਸ਼ਾਮਲ ਹਨ।ਇਸ ਤੋਂ ਇਲਾਵਾ ਜਨਤਕ ਥਾਵਾਂ ਤੇ ਵੀ ਘੁੰਮਣ ਵਾਲੇ ਦੋ ਵਿਅਕਤੀ ਸ਼ਾਮਲ ਹਨ ਜਿਨ੍ਹਾਂ ਨੂੰ ਫੜੇ ਜਾਣ ਤੋਂ ਬਾਅਦ ਆਈ ਪੀ ਸੀ ਦੀ ਧਾਰਾ 188 ਅਤੇ 269 ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਵੱਲੋਂ ਸਖਤੀ ਵਰਤਦਿਆਂ ਹੋਇਆਂ 10 ਜਣਿਆਂ ਨੂੰ ਸਰਕਾਰ ਵੱਲੋਂ ਤੈਅ ਕੀਤੇ ਗਏ ਕਰਫਿਊ ਦੇ ਸਮੇਂ ਤੋਂ ਬਾਅਦ ਵੀ ਦੁਕਾਨਾਂ ਖੋਲਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।