ਪੰਜਾਬ ਲਈ ਚੰਨੀ ਸਰਕਾਰ ਨੇ ਜਾਰੀ ਕਰਤਾ ਹਾਈ ਅਲਰਟ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਸੀ ਅਤੇ ਪੰਜਾਬ ਵਿੱਚ ਸਾਰੇ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੇ 2022 ਦੀਆਂ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀ ਸਿਆਸਤ ਨੂੰ ਦੇਖਦੇ ਹੋਏ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਹਿਲੀ ਬੇਅਦਬੀ ਦੇ ਮਾਮਲੇ ਵਿਚ ਚੋਣਾਂ ਤੋਂ ਪਹਿਲਾਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿਸ ਨਾਲ ਪੰਜਾਬ ਦੇ ਹਲਾਤਾਂ ਵਿਚ ਉਥਲ-ਪੁਥਲ ਮਚ ਸਕੇ। ਹੁਣ ਪੰਜਾਬ ਲਈ ਚੰਨੀ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੱਲ ਸ੍ਰੀ ਹਰਿਮੰਦਰ ਸਾਹਿਬ ਵਿਚ ਸ਼ਾਮ ਦੇ ਸਮੇਂ ਇਕ 22 ਸਾਲਾ ਨੌਜਵਾਨ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੋਲ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨੂੰ ਕਾਬੂ ਕਰਨ ਤੋਂ ਬਾਅਦ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿੱਚ ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਉਥੇ ਹੀ ਇਸ ਘਟਨਾ ਸਬੰਧੀ ਡੀ ਜੀ ਪੀ ਦੇ ਮੁੱਖ ਦਫਤਰ ਨੂੰ ਇਸ ਘਟਨਾ ਨਾਲ ਸਬੰਧਤ ਰਿਪੋਰਟ ਭੇਜਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਸ ਬਾਰੇ ਹਾਈ ਅਲਰਟ ਜਾਰੀ ਕਰਦਿਆਂ ਹੋਇਆਂ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਹੁਕਮ ਸਾਰੇ ਐਸਐਸਪੀਜ਼ ਨੂੰ ਦਿੱਤੇ ਗਏ ਹਨ। ਇਸ ਘਟਨਾ ਦੀ ਜਿੱਥੇ ਸਭ ਵੱਲੋਂ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।

ਉਥੇ ਹੀ ਇਸ ਮਾਮਲੇ ਬਾਰੇ ਗੱਲ ਕਰਦੇ ਹੋਏ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਚੋਣਾਂ ਦੇ ਨਜ਼ਦੀਕ ਹੋਣ ਤੇ ਇਸ ਘਟਨਾ ਨੂੰ ਜਾਣ ਬੁੱਝ ਕੇ ਅੰਜਾਮ ਤਾਂ ਨਹੀਂ ਦਿੱਤਾ ਗਿਆ ਹੈ। ਇਸ ਸਭ ਦੀ ਜਾਂਚ ਹੋਣੀ ਚਾਹੀਦੀ ਹੈ ਜਿਸ ਬਾਰੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਵੀ ਮੰਗੀ ਗਈ ਹੈ। ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾ ਸਕੇ।