ਆਈ ਤਾਜਾ ਵੱਡੀ ਖਬਰ
ਮਾਨਸੂਨ ਦੇ ਸੀਜ਼ਨ ਵਿੱਚ ਪੰਜਾਬ ਦੇਣ ਨਾਲ ਲੱਗਦੇ ਸੂਬਿਆਂ ‘ਚੋਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ, ਜਿੱਥੇ ਭਾਰੀ ਮੀਂਹ ਕਾਰਨ ਵੱਡੀ ਤਬਾਹੀ ਵੇਖਣ ਨੂੰ ਮਿਲੀ ਇਸੇ ਵਿਚਾਲੇ ਹੁਣ ਖਤਰਾ ਪੰਜਾਬ ਵਾਸੀਆਂ ਤੇ ਮੰਡਰਾਉਣਾ ਸ਼ੁਰੂ ਹੋ ਚੁੱਕਿਆ ਹੈ, ਕਿਉਂਕਿ ਪੰਜਾਬ ਦੇ ਵਿੱਚ ਚੱਕਰਵਾਤ ਮਚਾ ਸਕਦਾ ਹੈ ਵੱਡੀ ਤਬਾਹੀ, ਜਿਸ ਕਾਰਨ ਲੋਕਾਂ ਦੇ ਵਿੱਚ ਪਾਇਆ ਜਾ ਰਿਹਾ ਹੈ ਸਹਿਮ ਦਾ ਮਾਹੌਲ l ਮੌਸਮ ਵਿਭਾਗ ਦੇ ਵੱਲੋਂ ਇਸ ਨੂੰ ਲੈ ਕੇ ਚਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਨੇੜੇ ਚੱਕਰਵਾਤ ਬਣ ਰਿਹਾ l ਇਸ ਕਾਰਨ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਸਣੇ ਬਾਕੀ ਸੂਬਿਆਂ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ । ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਨਾਲ ਹੀ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ ‘ਚ ਵੀ ਚੱਕਰਵਾਤ ਬਣ ਰਿਹਾ ਹੈ, ਜਿਸ ਦਾ ਖਤਰਾ ਪੰਜਾਬ ਦੇ ਉੱਪਰ ਵੀ ਮੰਡਰਾਉਂਦਾ ਪਿਆ ਹੈ l ਜਿਸ ਦੇ ਚਲਦਿਆਂ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਸੂਬਿਆਂ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉਡਿਸ਼ਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁੱਝ ਹਿੱਸੇ ਸ਼ਾਮਲ ਹਨ, ਜਿਨ੍ਹਾਂ ‘ਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਕਾਰਨ ਪੰਜਾਬੀਆਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ । ਦੱਸਦਿਆ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਅਤੇ ਠੰਡਾ ਚੱਲ ਰਿਹਾ, ਜਿਸ ਕਾਰਨ ਪੰਜਾਬ ਦੇ ਤਾਪਮਾਨ ਦੇ ਵਿੱਚ ਵੀ ਕਾਫੀ ਬਦਲਾਵ ਵੇਖਣ ਨੂੰ ਮਿਲ ਸਕਦਾ ਹੈ । ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਮੀਂਹ ਨਹੀਂ ਪੈ ਰਿਹਾ ਤੇ ਉੱਥੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਉਸ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾਂਦਾ ਹੈ, ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਮੰਡਰਾ ਰਹੇ ਖਤਰੇ ਸਬੰਧੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।
Previous Postਹੁਣੇ ਹੁਣੇ ਇਥੇ ਵਾਪਰਿਆ ਵੱਡਾ ਹਵਾਈ ਹਾਦਸਾ , ਸਾਰਿਆਂ ਦੀ ਮੌਤ ਸਿਰਫ ਇਕ ਯਾਤਰੀ ਬੱਚਿਆ ਜਿਉਂਦਾ
Next Post16 ਫੁੱਟ ਦੇ ਅਜਗਰ ਨੇ ਨਿਗਲ ਲਈ ਪੂਰੀ ਜ਼ਿੰਦਾ ਗਾਂ , ਪਿੰਡ ਵਾਸੀ ਸਹਿਮ ਦੇ ਮਾਹੌਲ ਚ