ਪੰਜਾਬ : ਸਕੂਲਾਂ ਲਈ ਆਈ ਇਹ ਵੱਡੀ ਤਾਜਾ ਖਬਰ , ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉਥੇ ਲੋਕਾਂ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਪਹਿਲਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਥੇ ਹੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ , ਲੈਬ, ਅਧਿਆਪਕਾਂ ਵਾਸਤੇ ਰੂਮ, ਅਤੇ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਲਾਇਬ੍ਰੇਰੀਆਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਸਕੂਲਾਂ ਤੇ ਹੋਰ ਨਵੀਨੀਕਰਨ ਲਈ ਸਾਰੇ ਸਕੂਲਾਂ ਵਿੱਚ ਸਕੂਲ ਦੇ ਗੇਟ ਬਣਾਏ ਜਾਣ ਲਈ ਰਾਸ਼ੀ ਜਾਰੀ ਕੀਤੀ ਗਈ ਹੈ।

ਹੁਣ ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਜਿੱਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਜੋੜਨ ਲਈ ਲਾਇਬਰੇਰੀਆਂ ਵਿੱਚ ਨਵੀਆਂ ਕਿਤਾਬਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਾਸਤੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵਾਸਤੇ 116 ਸਕੂਲਾਂ ਵਿੱਚ ਖੇਡ ਮੈਦਾਨਾਂ ਨੂੰ ਨਵੀਨੀਕਰਨ ਦਿੱਤੇ ਜਾਣ ਲਈ ਐਲਾਨ ਕੀਤਾ ਗਿਆ ਹੈ।

ਜਿਸ ਵਾਸਤੇ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਦੇ ਨਾਲ ਹੀ ਸਕੂਲਾਂ ਵਿੱਚ ਬਣਾਈਆਂ ਗਈਆਂ ਕਮੇਟੀਆਂ ਵੱਲੋਂ ਖੇਡਾਂ ਦਾ ਸਾਮਾਨ ਖਰੀਦਿਆ ਜਾਵੇਗਾ। ਉਥੇ ਹੀ ਖੇਡ ਮੈਦਾਨਾਂ ਦੇ ਕੰਮ ਦੀ ਉਸਾਰੀ ਤੋਂ ਲੈ ਕੇ ਅੰਤ ਤੱਕ ਦਾ ਸਾਰਾ ਵੇਰਵਾ ਵੀ ਸਕੂਲ ਦੇ ਰਿਕਾਰਡ ਵਿਚ ਰੱਖਿਆ ਜਾਵੇਗਾ। ਜਿਸ ਵਿੱਚ ਫੋਟੋ ਜਾਰੀ ਕਰਨ ਨੂੰ ਵੀ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਕੰਮਾਂ ਦੀ ਦੇਖ ਰੇਖ ਮੁੱਖ ਅਧਿਆਪਕ ਅਤੇ ਸਕੂਲ ਕਮੇਟੀ ਵੱਲੋਂ ਦੇਖੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਖੇਡਾਂ ਦੇ ਮੈਦਾਨਾਂ ਵਾਸਤੇ ਅਤੇ ਖੇਡਾਂ ਦੇ ਸਮਾਨ ਵਾਸਤੇ ਕਮੇਟੀ ਦਾ ਗਠਨ ਕੀਤੇ ਗਏ ਹਨ । ਜਿਨ੍ਹਾਂ ਵਿੱਚ ਮੁੱਖ ਅਧਿਆਪਕ, ਸਕੂਲ ਕਮੇਟੀ ਦੇ 2 ਮੈਂਬਰ ਅਤੇ ਦੋ ਹੋਰ ਅਧਿਆਪਕ ਸ਼ਾਮਲ ਕੀਤੇ ਗਏ। ਇਸ ਤਰਾਂ ਪੰਜ ਮੈਂਬਰੀ ਕਮੇਟੀ ਬਣ ਜਾਵੇਗੀ।