ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਵੇਂ ਜਿਵੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਉਸ ਨੂੰ ਵੇਖਦੇ ਹੋਏ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿਥੇ ਕਰੋਨਾ ਦੀ ਲਹਿਰ ਕਾਰਨ ਲੋਕ ਪਹਿਲਾਂ ਹੀ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਨੂੰ ਉਨ੍ਹਾਂ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰੀ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਸਰਕਾਰ ਨੇ ਬੱਲੇ-ਬੱਲੇ ਕਰਵਾ ਦਿੱਤੀ ਹੈ ਜਿੱਥੇ ਸਰਕਾਰ ਵੱਲੋਂ ਕੀਤੇ ਗਏ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਇਕ ਅਜਿਹਾ ਫੈਸਲਾ 1 ਜੁਲਾਈ 2021 ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ , ਜਿਸ ਨਾਲ ਬਹੁਤ ਸਾਰੇ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵਿਚ ਤਿੰਨ ਗੁਣਾ ਤੱਕ ਵਾਧਾ ਹੋ ਜਾਵੇਗਾ। ਇਹ ਸਹੂਲਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਸੱਤ ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਨੂੰ ਮਿਲਣ ਜਾ ਰਹੀ ਹੈ।
ਹੁਣ ਉਨ੍ਹਾਂ ਨੂੰ ਕੇਂਦਰੀ ਕਰਮਚਾਰੀਆਂ ਦੇ 7ਵੇਂ ਤਨਖਾਹ ਮੈਟ੍ਰਿਕ ਦੇ ਬਰਾਬਰ ਦੀ ਤਨਖ਼ਾਹ ਪ੍ਰਾਪਤ ਹੋਵੇਗੀ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਸਰਕਾਰੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿੱਥੇ ਹੁਣ ਘੱਟੋ ਘੱਟ 6950 ਰੁਪਏ ਤੋਂ ਵੱਧ ਕੇ 18 ਹਜ਼ਾਰ ਪ੍ਰਤੀ ਮਹੀਨਾ ਪ੍ਰਾਪਤ ਹੋਵੇਗੀ।
ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮਗਰੋਂ ਪੰਜਾਬ ਸਰਕਾਰ ਨੇ ਤਨਖਾਹ ਸਕੇਲ ਵਿੱਚ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਨੇ ਕਮਿਸ਼ਨ ਦੀਆਂ ਬਹੁਤੀਆਂ ਸਿਫ਼ਾਰਸ਼ਾਂ ਨੂੰ ਵੀ ਮੰਨ ਲਿਆ ਹੈ। ਹੁਣ ਪੰਜਾਬ ਦੇ 5.4 ਲੱਖ ਕਰਮਚਾਰੀਆਂ ਨੂੰ ਜੁਲਾਈ ਤੋਂ ਹੀ ਨਵਾਂ ਤਨਖਾਹ ਸਕੇਲ ਮਿਲਣਾ ਸ਼ੁਰੂ ਹੋਵੇਗਾ ਨਾਲ ਹੀ ਹਿਮਾਚਲ ਪ੍ਰਦੇਸ਼ ਵੀ ਇਸਨੂੰ ਲਾਗੂ ਕਰੇਗਾ।
Previous Post11 ਸਾਲਾਂ ਬਾਅਦ ਮਰਿਆ ਹੋਇਆ ਬੰਦਾ ਹੋ ਗਿਆ ਜਿਉਂਦਾ ਸਭ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ
Next Postਸਰਕਾਰ ਦਵੇਗੀ 2 ਲੱਖ ਰੁਪਏ ਬਸ ਜਲਦੀ ਨਾਲ 30 ਜੂਨ ਤੋਂ ਪਹਿਲਾਂ ਪਹਿਲਾਂ ਕਰਨਾ ਇਹ ਕੰਮ ਕਰਨਾ ਹੋਵੇਗਾ