ਪੰਜਾਬ ਸਰਕਾਰ ਨੇ ਡਾਕਟਰਾਂ ਲਈ ਜਾਰੀ ਕੀਤਾ ਫੁਰਮਾਨ – ਹੁਣ ਨਹੀਂ ਕਰ ਸਕਣਗੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਤੇ ਵਿੱਚ ਹੈ । ਲਗਾਤਾਰ ਇਸ ਪਾਰਟੀ ਦੇ ਲੀਡਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਅਤੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਤੋਹਫੇ ਦਿੱਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਪੰਜਾਬ ਸਰਕਾਰ ਨੇ ਡਾਕਟਰਾਂ ਦੀ ਇਕ ਅਜਿਹਾ ਫਰਮਾਨ ਜਾਰੀ ਕਰ ਦਿੱਤਾ ਹੈ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਤੇਜ਼ੀ ਦੇ ਨਾਲ ਛਿੜ ਚੁੱਕੀ ਹੈ। ਦਰਅਸਲ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਪੂਰੇ ਹੁਣ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਤੇ ਅੱਜ ਉਨ੍ਹਾਂ ਵੱਲੋਂ ਡਾਕਟਰਾਂ ਤੇ ਅਧਿਕਾਰੀਆਂ ਦੇ ਨਾਲ ਇਕ ਮੀਟਿੰਗ ਕੀਤੀ ਗਈ ।

ਜਿਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਸਰਕਾਰਾਂ ਸਰਕਾਰੀ ਡਾਕਟਰਾਂ ਨੂੰ ਸਪੱਸ਼ਟ ਤੌਰ ਤੇ ਹਦਾਇਤਾਂ ਵੀ ਦਿੱਤੀਆਂ ਤੇ ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਕੁਝ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਹਨ , ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਪ੍ਰੈਕਟਿਸ ਕਰਨੀ ਹੈ ਤਾਂ ਉਹ ਸਰਕਾਰੀ ਨੌਕਰੀ ਛੱਡ ਦੇਣ । ਇਸ ਤੋਂ ਇਲਾਵਾ ਵਿਜੈ ਸਿੰਗਲਾ ਨੇ ਕਿਹਾ ਕਿ ਅਸੀਂ ਹੁਣ ਸਹੀ ਤਰੀਕੇ ਦੇ ਨਾਲ ਹੁਣ ਕੰਮ ਦੀ ਸ਼ੁਰੂਆਤ ਕਰਦੇ ਹਾਂ ਅਸੀਂ ਸਾਰੇ ਮਿਲ ਕੇ ਹੁਣ ਸਿਸਟਮ ਸੁਧਾਰਾਂਗੇ ।

ਉਨ੍ਹਾਂ ਕਿਹਾ ਕਿ ਡਾਕਟਰ ਪੀੜ੍ਹੀ ਪੜ੍ਹੀ ਲਿਖੀ ਸ਼੍ਰੇਣੀ ਵਿੱਚ ਆਉਂਦੇ ਹਨ ਤੇ ਉਹ ਲੋਕਾਂ ਦੀ ਸੇਵਾ ਵੀ ਕਰਦੇ ਹਨ। ਪਹਿਲਾਂ ਉਸ ਤਰ੍ਹਾਂ ਦਾ ਮਾਹੌਲ ਨਹੀਂ ਸੀ ਉਨ੍ਹਾਂ ਨੂੰ ਉੱਪਰ ਪੈਸੇ ਦੇਣੇ ਪੈਂਦੇ ਸਨ ਪਰ ਹੁਣ ਸਾਰਾ ਕੁਝ ਬੰਦ ਹੋ ਚੁੱਕਿਆ ਹੈ ਤੇ ਸਾਨੂੰ ਚੰਗੇ ਤਰੀਕੇ ਨਾਲ ਕੰਮ ਕਰਕੇ ਲੋਕਾਂ ਦੀਆਂ ਲੋਕਾਂ ਨੂੰ ਸੇਵਾ ਦੇਣੀ ਚਾਹੀਦੀ ਹੈ ।

ਜ਼ਿਕਰਯੋਗ ਹੈ ਕਿ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਵੱਲੋਂ ਪਟਿਆਲਾ ਦੇ ਵਿੱਚ ਕੀਤਾ ਗਿਆ । ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਹੁਣ ਅਸੀਂ ਸਹੀ ਕਦਮ ਚੁੱਕਾਂਗੇ ਲੋਕਾਂ ਅਤੇ ਹਸਪਤਾਲਾਂ ਦੀ ਲੋੜ ਦੇ ਹਿਸਾਬ ਨਾਲ ਹੁਣ ਪ੍ਰਬੰਧ ਕੀਤੇ ਜਾਣਗੇ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਵਿਚ ਡਾਕਟਰੀ ਸਿਹਤ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ , ਪਰ ਅਸੀਂ ਹੁਣ ਸਭ ਮਿਲ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਕੇ ਲੋਕਾਂ ਦੀ ਸੇਵਾ ਕਰਾਂਗੇ ।