ਪੰਜਾਬ ਸਰਕਾਰ ਵਲੋਂ 17 ਦਸੰਬਰ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਭਾਰਤ ਅੰਦਰ ਸੰਘਰਸ਼ ਅਜੇ ਤੱਕ ਜਾਰੀ ਹੈ। ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਪਿਛਲੇ 16 ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਲਗਾਤਾਰ ਮੋਰਚੇ ਤੇ ਡਟੇ ਹੋਏ ਹਨ। ਹੁਣ ਤੱਕ ਕੇਂਦਰ ਸਰਕਾਰ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ।

ਜਿਸ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਸੀ। ਉਥੇ ਹੀ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ ਗਈ ਸੀ । ਕਿਸਾਨ ਜਥੇਬੰਦੀਆ ਵੱਲੋ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਸੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇ ਤਾਂ ਜੋ ਉਹ ਇਸਨੂੰ ਖਤਮ ਕਰ ਦੇਣ।

ਭਾਰਤ ਦੇ ਸਾਰੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਅੰਦੋਲਨ ਅਜੇ ਤੱਕ ਜਾਰੀ ਹੈ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋ 17 ਦਸੰਬਰ ਲਈ ਇਕ ਹੋਰ ਐਲਾਨ ਹੋ ਗਿਆ ਹੈ। ਖੇਤੀ ਕਨੂੰਨਾਂ ਬਾਬਤ ਪੰਜਾਬ ਮੰਤਰੀ ਮੰਡਲ ਦੀ ਬੈਠਕ 16- 12- 2020 ਤੈਅ ਕੀਤੀ ਗਈ ਸੀ। ਕਿਸੇ ਕਾਰਨ ਵਸ ਮੰਤਰੀ ਪਰਿਸ਼ਦ ਦੀ ਇਹ ਮੀਟਿੰਗ 17- 12- 2020 ਵੀਰਵਾਰ ਨੂੰ ਦੁਪਹਿਰ 2:30 ਵਜੇ ਕੀਤੀ ਜਾਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। 17 ਦਸੰਬਰ ਨੂੰ ਕੀਤੀ ਜਾਣ ਵਾਲੀ ਮੰਤਰੀ ਮੰਡਲ ਦੀ ਬੈਠਕ ਵੀਡੀਓ ਕਾਨਫਰੰਸ ਰਾਹੀ ਹੋਵੇਗੀ।