ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, ਅਧਿਆਪਕਾਂ ਦੀਆਂ ਛੁਟੀਆਂ ਸਬੰਧੀ ਜਾਰੀ ਕੀਤਾ ਨਵਾਂ ਹੁਕਮ

ਆਈ ਤਾਜ਼ਾ ਵੱਡੀ ਖਬਰ 

ਜਦੋਂ ਦੀ ਮਾਨ ਸਰਕਾਰ ਸੱਤਾ ‘ਚ ਆਈ ਹੈ ਇਸ ਸਰਕਾਰ ਦੇ ਵੱਲੋਂ ਕਈ ਤਰ੍ਹਾਂ ਦੇ ਫ਼ੈਸਲੇ ਲਏ ਜਾ ਰਹੇ ਹਨ । ਕਈ ਤਰ੍ਹਾਂ ਦੇ ਐਲਾਨ ਕਰਦੀ ਹੋਈ ਪੰਜਾਬ ਦੀ ਮਾਨ ਸਰਕਾਰ ਨਜ਼ਰ ਆ ਰਹੀ ਹੈ । ਇਸੇ ਵਿਚਾਲੇ ਹੁਣ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ । ਜਿਸਦੇ ਚਰਚੇ ਹੁਣ ਚਾਰੇ ਪਾਸੇ ਛੱਡ ਚੁੱਕੇ ਹਨ । ਦਰਅਸਲ ਪੰਜਾਬ ਸਰਕਾਰ ਦੇ ਵੱਲੋਂ ਵਿਦੇਸ਼ ਜਾਣ ਲਈ ਛੁੱਟੀਆਂ ਲੈਣ ਵਾਲੇ ਅਧਿਆਪਕਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਅਾਂ ਗੲੀਅਾਂ ਹਨ ।

ਸਰਕਾਰ ਦਾ ਇਸ ਬਾਬਤ ਕਹਿਣਾ ਹੈ ਕਿ ਵਿਭਾਗ ਦੇ ਸਾਰੇ ਕਰਮਚਾਰੀਆਂ ਵੱਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ ਜਾਣ ਲਈ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ , ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜ਼ੋਰਾਂ ਤੇ ਹੋਵੇਗੀ । ਜਿਸ ਕਾਰਨ ਅਜਿਹੇ ਅਧਿਆਪਕ ਦਿ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਬੱਚਿਆਂ ਦੀ ਪੜ੍ਹਾਈ ਕਾਫ਼ੀ ਪ੍ਰਭਾਵਿਤ ਹੋਵੇਗੀ ।

ਜਿਸ ਨੂੰ ਲੈ ਕੇ ਹੁਣ ਸੂਬਾ ਸਰਕਾਰ ਨੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤੇ ਨਵੀਆਂ ਹਦਾਇਤਾਂ ਅਨੁਸਾਰ ਡੀਪੀਆਈ ਸਿੱਖਿਆ ਦਿ ਕੋਆਰਡੀਨੇਸ਼ਨ ਸ਼ਾਖਾ ਨੇ ਸੈਰ ਸਪਾਟੇ ਵਾਲੇ ਵਿਦੇਸ਼ ਛੁੱਟੀ ਲਈ ਗਰਮੀ ਦੀਆਂ ਛੁੱਟੀਆਂ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਹੈ ਤੇ ਸਹਾਇਕ ਡਾਇਰੈਕਟੋਰੇਟ ਕੋਆਰਡੀਨੇਸ਼ਨ ਵੱਲੋਂ ਇਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ । ਜਿਸ ਪੱਤਰ ਮੁਤਾਬਕ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਅਧਿਆਪਕ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਮਿਲਣ ਵਾਸਤੇ ਉਨ੍ਹਾਂ ਮਹੀਨਿਆਂ ਦੀ ਚੋਣ ਕਰਦੇ ਹਨ ।

ਜਿਨ੍ਹਾਂ ਵਿੱਚ ਪੜ੍ਹਾਈ ਜ਼ੋਰਾਂ ਨਾਲ ਹੁੰਦੀ ਹੈ ਜਿਸ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੋ ਸਕਦਾ ਹੈ । ਇਸ ਕਾਰਨ ਵਿਭਾਗ ਵੱਲੋਂ ਹੁਣ ਇਹ ਸਖ਼ਤ ਫ਼ੈਸਲਾ ਲਿਆ ਗਿਆ ਹੈ । ਸਰਕਾਰ ਦਾ ਕਹਿਣਾ ਹੈ ਕਿ ਅਧਿਆਪਕ ਪਰਿਵਾਰਕ ਮੈਂਬਰਾਂ ਨੂੰ ਮਿਲਣ ਚਾਂਦ ਲਈ ਯਾ ਫਿਰਸੈਰ ਸਪਾਟੇ ਲਈ ਵਿਦੇਸ਼ ਛੁੱਟੀਆਂ ਕੇਵਲ ਗਰਮੀ ਸਰਦੀ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲੈ ਸਕਦੇ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਕੋਈ ਵਿਸ਼ੇਸ਼ ਛੁੱਟੀ ਨਹੀਂ ਮਿਲੇਗੀ ।