ਪੰਜਾਬ ਸਰਕਾਰ ਵਲੋਂ ਇਹਨਾਂ ਦੀਆਂ ਛੁਟੀਆਂ ਰੱਦ ਕਰਨ ਦਾ ਕੀਤਾ ਅਹਿਮ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਦੇ ਚੱਲਦਿਆਂ ਹੋਇਆ ਪੰਜਾਬ ਵਿੱਚ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋਇਆ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਅਤੇ ਉਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਅਤੇ ਟੀਕਾਕਰਨ ਮੁਹਿੰਮ ਦੇ ਜ਼ਰੀਏ ਉਨ੍ਹਾਂ ਉਪਰ ਕਾਫੀ ਹੱਦ ਤੱਕ ਕਾਬੂ ਪਾਇਆ ਗਿਆ ਹੈ ਉਥੇ ਹੀ ਮੁੜ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ਼ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕੁਦਰਤੀ ਆਫਤਾਂ ਇਸ ਤੋਂ ਬਾਅਦ ਇਕ ਲਗਾਤਾਰ ਦਸਤਕ ਦੇ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀਆਂ ਛੁੱਟੀਆਂ ਰੱਦ ਕਰਨ ਦਾ ਅਹਿਮ ਫੈਸਲਾ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਇਸ ਸਮੇਂ ਪਸ਼ੂਆਂ ਦੇ ਵਿਚ ਲੰਪੀ ਸਕਿਨ ਨਾਮ ਦੀ ਭਿਆਨਕ ਬਿਮਾਰੀ ਫੈਲੀ ਹੋਈ ਹੈ। ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਸੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਲੋਕਾਂ ਵਿੱਚ ਲਗਾਤਾਰ ਡਰ ਵੀ ਦੇਖਿਆ ਜਾ ਰਿਹਾ ਹੈ। ਇਸ ਮਹਾਮਾਰੀ ਨੂੰ ਠੱਲ ਪਾਉਣ ਵਾਸਤੇ ਜਿੱਥੇ ਪਸ਼ੂਆ ਦੇ ਡਾਕਟਰਾਂ ਨੂੰ 24 ਘੰਟੇ ਲੋਕਾਂ ਦੀ ਮਦਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ।

ਇਸ ਬਿਮਾਰੀ ਨੂੰ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਜਿਥੇ ਹੁਣ ਸਟਾਫ਼ ਦੀਆਂ ਛੁੱਟੀਆਂ ਰੱਦ ਕੀਤੀਆਂ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਵੱਖ ਵੱਖ ਡੇਅਰੀ ਫਾਰਮਾਂ ਦੇ ਵਿਚ ਡਾਕਟਰਾਂ ਨੂੰ ਜਾ ਕੇ ਟੀਕਾਕਰਣ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿਉਂਕਿ ਬਹੁਤ ਸਾਰੇ ਪਸ਼ੂ ਪਾਲਕਾਂ ਦੇ ਫ਼ੋਨ ਜਿਥੇ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਆ ਰਹੇ ਹਨ।

ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਗੁਰਚਰਨ ਸਿੰਘ ਨੇ ਦੱਸਿਆ ਹੈ ਕਿ ਬਹੁਤ ਸਾਰੇ ਪਸ਼ੂ ਪਾਲਕਾਂ ਅਤੇ ਗਊਸ਼ਾਲਾਵਾਂ ਦੇ ਮਾਲਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਇਸ ਬਿਮਾਰੀ ਦੇ ਕਾਰਨ ਮਰਨ ਵਾਲੇ ਪਸ਼ੂਆ ਨੂੰ ਤੁਰੰਤ ਪ੍ਰਸ਼ਾਸਨ ਵੱਲੋਂ ਚੁੱਕਿਆ ਨਹੀਂ ਜਾ ਰਿਹਾ। ਜਿਸ ਕਾਰਨ ਬਿਮਾਰੀ ਫੈਲਣ ਦਾ ਵੀ ਖਤਰਾ ਹੈ। ਸਰਕਾਰ ਵੱਲੋਂ ਸਾਰੇ ਪਸੂਆਂ ਦਾ ਟੀਕਾਕਰਨ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਪਸ਼ੂਆਂ ਨੂੰ ਦਫ਼ਨਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਸ ਨਾਲ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।