ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੋਈ ਨਾ ਕੋਈ ਫ਼ੈਸਲਾ ਲਿਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵਲੋਂ ਸਾਲ ਦੇ ਪਹਿਲੇ ਦਿਨ ਦਿੱਤਾ ਵੱਡਾ ਤੋਹਫ਼ਾ, ਸ਼ੁਰੂ ਕੀਤੀ ਇਹ ਸਕੀਮ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਨਵੇਂ ਸਾਲ ਦੀ ਸ਼ੁਰੂਆਤ ਦੇ ਮੌਕੇ ਤੇ ਆਨਲਾਈਨ ਸਹੂਲਤਾ ਮੁਹਈਆ ਕਰਵਾਏ ਜਾਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਜਰੂਰਤਮੰਦ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਕੰਮ ਸ਼ੁਰੂ ਕੀਤਾ ਜਾ ਰਿਹਾ , ਜੋ ਕਿ 1 ਜਨਵਰੀ 2023 ਤੋਂ ਲਾਗੂ ਹੋ ਗਿਆ ਹੈ। ਜਿੱਥੇ ਵੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਲਾਭਪਾਤਰੀਆਂ ਨੂੰ ਹੋ ਸਕੇਗਾ ਅਤੇ ਇਸ ਸਕੀਮ ਦਾ ਲਾਭ ਲੈ ਲੈਣਗੇ। ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਸਰਕਾਰ ਵੱਲੋਂ ਇਸ ਬਾਬਤ ਸਾਰੀਆਂ ਅਰਜ਼ੀਆਂ ਆਨਲਾਈਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ।
ਅਸ਼ੀਰਵਾਦ ਯੋਜਨਾ ਦਾ ਫਾਇਦਾ ਲਾਭਪਾਤਰੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੋਰਟਲ http://ashirwad.punjab.gov.inਤੇ ਅਪਲਾਈ ਕਰ ਸਕਦਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਫਾਇਦਾ ਵਧੇਰੇ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿੱਦਿਅਕ, ਸਮਾਜਿਕ ਅਤੇ ਆਰਥਿਕ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।
ਜਿਸ ਦਾ ਲਾਭ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ ਕੁੱਲ 31736 ਲਾਭਪਾਤਰੀਆਂ ਨੂੰ ਹੋਵੇਗਾ ਜਿਸ ਵਾਸਤੇ ਸਰਕਾਰ ਵੱਲੋਂ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਰ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ।
Previous Postਬਾਬਾ ਵੇਂਗਾ ਨੇ 2023 ਲਈ ਕੀਤੀਆਂ ਇਹ ਭਵਿੱਖਬਾਣੀਆਂ:ਲੈਬਾਂ ਚ ਪੈਦਾ ਹੋਣਗੇ ਬੱਚੇ ਤੇ ਧਰਤੀ ਤੇ ਆਉਣਗੇ ਏਲੀਅਨ
Next Postਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਦਿੱਲੀ ਏਅਰਪੋਰਟ ਤੇ ਜਾਰੀ ਹੋਇਆ ਅਲਰਟ, ਹੁਣ ਕਰਨਾ ਪਵੇਗਾ ਇਹ ਕੰਮ