ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਕਰਵਾਉਣ ਲਈ ਸਾਰੇ ਸਕੂਲਾਂ ਨੂੰ ਆਦੇਸ਼ ਵੀ ਲਾਗੂ ਕੀਤੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੌਲੀ-ਹੌਲੀ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਸੀ। ਮੁੜ ਕਰੋਨਾ ਕੇਸਾਂ ਵਿੱਚ ਆਈ ਤੇਜ਼ੀ ਨੇ ਫਿਰ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਮਜਬੂਰ ਕਰ ਦਿੱਤਾ। ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਨਿੱਜੀ ਸਕੂਲ ਫੀਸਾਂ ਦੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਹੈ ਉੱਥੇ ਹੀ ਪੰਜਾਬ ਦੇ ਨਿੱਜੀ ਸਕੂਲਾਂ ਨੂੰ ਇਕ ਹੋਰ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਵਿਚ ਵਿਦਿਆਰਥੀਆਂ ਦੇ ਟਰਾਂਸਫਰ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ।

ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਤਬਦੀਲੀ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਕਿਉਂਕਿ ਬੱਚਿਆਂ ਦੇ ਸਕੂਲ ਤਬਦੀਲ ਕਰਨ ਦੀ ਇੱਛਾ ਰੱਖਣ ਵਾਲੇ ਮਾਪਿਆਂ ਨੂੰ ਸਫ਼ਰ ਸਰਟੀਫਿਕੇਟ ਦੇ ਸਬੰਧ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਜਿਸ ਕਾਰਨ ਉਹ ਬੱਚਿਆਂ ਦਾ ਦਾਖਲਾ ਕਿਸੇ ਹੋਰ ਸਕੂਲ ਵਿੱਚ ਜਲਦ ਨਹੀਂ ਕਰਵਾ ਸਕਦੇ ਸਨ। ਸਰਕਾਰ ਵੱਲੋਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਹੁਣ ਸਕੂਲ ਵਿੱਚ ਪੜ੍ਹਨ ਅਤੇ ਪਿਛਲੀ ਕਲਾਸ ਪਾਸ ਕਰਨ ਦੇ ਸਬੰਧ ਵਿੱਚ ਬੱਚਿਆਂ ਦੇ ਮਾਪਿਆਂ ਕੋਲੋਂ ਲਿਖਤੀ ਸਵੈ ਘੋਸ਼ਣਾ ਪੱਤਰ ਲੈਣ ਦੀ ਵੀ ਆਗਿਆ ਦਿੱਤੀ ਗਈ ਹੈ। ਸਕੂਲ ਤੋਂ ਟਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਸਬੰਧੀ ਡਾਇਰੈਕਟਰ ਆਫ਼ ਪਬਲਿਕ ਇੰਸਟ੍ਰਕਸ਼ਨ ਪੰਜਾਬ ਪੱਤਰ ਨੰਬਰ 4892 ਆਰ, ਤਾਰੀਕ 19-3-1929 ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਮਾਪਿਆਂ ਨੂੰ ਸਕੂਲ ਬਦਲਾਅ ਸਬੰਧੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ।