ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਕਈ ਬਦਲਾਅ ਹੋਏ ਹਨ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੀ ਕੈਬਨਿਟ ਮੰਡਲ ਵਿੱਚ ਜਿੱਥੇ ਬਹੁਤ ਸਾਰੇ ਮੰਤਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ ਉਥੇ ਬਹੁਤ ਸਾਰੇ ਵਿਧਾਇਕਾਂ ਨੂੰ ਜਿੱਥੇ ਵੱਖ ਵੱਖ ਮਹਿਕਮੇ ਦਿੱਤੇ ਗਏ ਹਨ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ। ਜਿਸ ਦੇ ਚਲਦਿਆਂ ਹੋਇਆਂ ਕਈ ਨਵੇਂ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਕਿਉਂਕਿ ਬਹੁਤ ਸਰਲ ਮੁਸ਼ਕਲਾਂ ਦੇ ਕਾਰਨ ਲੋਕਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸਦੇ ਚਲਦਿਆਂ ਹੋਇਆਂ ਉਨ੍ਹਾਂ ਦੀ ਕਈ ਮੁਸ਼ਕਲਾਂ ਪੈਦਾ ਹੋ ਜਾਂਦੀਆਂ ਹਨ।
ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਵਟਸਐੱਪ ਦੇ ਜ਼ਰੀਏ ਇਹ ਕੰਮ ਕੀਤਾ ਜਾਵੇਗਾ ਜਿਸ ਬਾਰੇ ਜਾਣਕਾਰੀ ਮੰਤਰੀ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੇਣ ਲਈ ਇਸ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕੁਝ ਵੱਖਰੇ ਫ਼ੈਸਲੇ ਲਏ ਗਏ ਹਨ ਇਸ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖਣਿਜ ਅਤੇ ਭੂ ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਇੱਕ ਫੈਸਲਾ ਲਿਆ ਗਿਆ ਹੈ ਜਿੱਥੇ ਸਰਕਾਰ ਦੀ ਅਗਵਾਈ ਦੇ ਚਲਦਿਆਂ ਹੋਇਆਂ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾ ਦਿੱਤਾ ਗਿਆ ਹੈ।
ਜਿਸ ਵਾਸਤੇ ਹੁਣ ਨਾ ਤਾਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ ਅਤੇ ਨਾ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਜਿੱਥੇ ਹੁਣ ਲਾਗੂ ਕੀਤੀ ਗਈ ਨਵੀਂ ਪਾਲਿਸੀ ਦੇ ਤਹਿਤ ਦੋ ਏਕੜ ਤੱਕ ਦੇ ਖੇਤਰ ਵਿਚੋਂ ਤਿੰਨ ਫੁੱਟ ਤੱਕ ਹੱਥੀ ਮਿੱਟੀ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਦੌਰਾਨ ਅਗਰ ਕੋਈ ਵੀ ਮਸ਼ੀਨ ਦੀ ਵਰਤੋਂ ਕਰਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਮਾਇਨਿੰਗ ਦਾ ਪਰਚਾ ਦਰਜ ਕੀਤਾ ਜਾਵੇਗਾ।
ਅੰਦਰੂਨੀ ਜਿਸ ਵਾਸਤੇ ਹੁਣ ਪੁਟਾਈ ਸਬੰਧੀ ਪ੍ਰਵਾਨਗੀ ਲੈਣ ਲਈ ਵਟਸਐਪ ਮੈਸੇਜ ਰਾਹੀਂ ਇਜ਼ਾਜ਼ਤ ਦਿੱਤੀ ਜਾਵੇਗੀ। ਜਿਸ ਬਾਬਤ ਇੱਕ ਨੰਬਰ 99140 09095 ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬੇਨਤੀ ਕਰਤਾ ਨੂੰ ਆਪਣੇ ਪਿੰਡ ਦਾ ਨਾਮ, ਆਪਣਾ ਨਾਮ ,ਪਿਤਾ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਮੋਬਾਇਲ ਨੰਬਰ ,ਆਧਾਰ ਕਾਰਡ, ਨੰਬਰ ਦੱਸਣਾ ਲਾਜ਼ਮੀ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਸਰਕਾਰ ਵਲੋਂ ਹੁਣ ਵ੍ਹਟਸਐਪ ਜਰੀਏ ਕੀਤਾ ਜਾਵੇਗਾ ਇਹ ਕੰਮ, ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
Previous Postਭਗਤ ਸਿੰਘ ਦੀ ਫਾਂਸੀ ਦੀ ਰਿਹਸਲ ਕਰਦੇ ਵਾਪਰਿਆ ਭਾਣਾ, 12 ਸਾਲਾਂ ਲੜਕੇ ਦੀ ਹੋਈ ਮੌਤ
Next Postਸ਼ਰਾਬੀ ਬਾਂਦਰ ਇਥੇ ਬਣਿਆ ਲੋਕਾਂ ਲਈ ਮੁਸੀਬਤ, ‘ਲਾਲਪਰੀ’ ਪੀ ਮਚਾਉਂਦਾ ਫੜਦੋਲ