ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੇ ਵਧ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੀ ਗਈ ਬੈਠਕ ਤੋਂ ਬਾਅਦ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਥੇ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ ਵਿਦਿਆਰਥੀਆਂ ਦੇ ਮਾਪੇ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਕਿਉਂਕਿ ਇਸ ਨਾਲ ਬੱਚਿਆਂ ਦੀ ਪੜ੍ਹਾਈ ਤੇ ਬਹੁਤ ਜ਼ਿਆਦਾ ਅਸਰ ਪੈ ਰਿਹਾ ਹੈ।
ਪਿਛਲੇ ਸਾਲ ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਮੁੜ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੌਲੀ-ਹੌਲੀ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਸੀ ਕਿ ਫਿਰ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਭਵਾਨੀਗੜ੍ਹ ਦੇ ਨੇੜਲੇ ਪਿੰਡ ਮੱਟਰਾਂ ਵਿਖੇ ਮਾਪਿਆਂ ਅਤੇ ਬੱਚਿਆਂ ਨੇ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਉਂਕਿ ਉਹਨਾਂ ਸਭ ਦਾ ਕਹਿਣਾ ਹੈ ਕਿ ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਮਾਪਿਆਂ ਦਾ ਆਨਲਾਈਨ ਕਲਾਸ ਦੇ ਜ਼ਰੀਏ ਹੋਰ ਸ਼ੋਸ਼ਣ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਬੰਦ ਕੀਤੇ ਗਏ ਸਕੂਲ ਖੋਲ੍ਹਣ ਦੀ ਮੰਗ ਕੀਤੀ ਹੈ। ਉਥੇ ਹੀ ਮਾਪਿਆਂ ਨੇ ਕਿਹਾ ਕਿ ਜਿੱਥੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਸਿਆਸੀ ਪਾਰਟੀਆਂ ਅਤੇ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ।
ਜਿਸ ਵਿੱਚ ਹਜ਼ਾਰਾਂ ਲੋਕਾਂ ਦੇ ਇਕੱਠ ਨਾਲ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਮਾਪਿਆਂ ਨੇ ਕਿਹਾ ਕਿ ਸਾਲ ਭਰ ਸਕੂਲ-ਕਾਲਜ ਬੰਦ ਰਹੇ ਪਰ ਬੱਚਿਆਂ ਦੀਆਂ ਫੀਸਾਂ ਦੇਣੀਆਂ ਪਈਆਂ ਹਨ। ਇਸ ਮੌਕੇ ਤੇ ਕਿਸਾਨ ਯੂਨੀਅਨ ਦੇ ਆਗੂ ਪਰਗਟ ਸਿੰਘ ਸਿੱਧੂ, ਮਸਤਾਨ ਸਿੰਘ, ਗੁਰਭਜਨੀਕ ਸਿੰਘ, ਮਨਿੰਦਰ ਸਿੰਘ ,ਨਾਜਰ ਸਿੰਘ, ਗੁਰਮੀਤ ਕੌਰ , ਬਲਵਿੰਦਰ ਕੌਰ, ਚਰਨਜੀਤ ਕੌਰ, ਸਤਵਿੰਦਰ ਕੌਰ, ਬਲਜੀਤ ਕੌਰ ਮਨਵੀਰ ਕੌਰ ਅਤੇ ਮੇਜਰ ਸਿੰਘ ਆਦਿ ਨੇ ਸ਼ਾਮਲ ਹੋ ਕੇ ਸਰਕਾਰ ਖ਼ਿਲਾਫ਼ ਭਾਰੀ ਰੋਸ ਜਾਹਿਰ ਕੀਤਾ।
Previous Postਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ
Next Postਮੌਸਮ ਵਿਭਾਗ ਵਲੋਂ 27 ਮਾਰਚ ਤਕ ਲਈ ਆਈ ਇਹ ਜਾਣਕਾਰੀ – ਇਹੋ ਜਿਹਾ ਰਹੇਗਾ ਮੌਸਮ