ਪੰਜਾਬ : ਹੁਣੇ ਹੁਣੇ ਇਹਨਾਂ ਵਿਦਿਆਰਥੀਆਂ ਲਈ 16 ਸਤੰਬਰ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ

ਸਰਕਾਰ ਵੱਲੋਂ ਪੰਜਾਬ ਵਿੱਚ ਜਿਥੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਾਸਤੇ ਐਲਾਨ ਕੀਤੇ ਜਾ ਰਹੇ ਹਨ। ਉਥੇ ਵੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਨੂੰ ਲੈ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਖੁਸ਼ੀ ਦੇਖੀ ਜਾਂਦੀ ਹੈ। ਕਿਉਂਕਿ ਜਿੱਥੇ ਸਰਕਾਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੀਆਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਬੱਚਿਆਂ ਦੀ ਜ਼ਿੰਦਗੀ ਵਿੱਚ ਅਹਿਮ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਸਹੂਲਤਾਂ ਦਾ ਫਾਇਦਾ ਬੱਚਿਆਂ ਨੂੰ ਭਵਿੱਖ ਵਿੱਚ ਅੱਗੇ ਜਾ ਕੇ ਵੀ ਮਿਲ ਸਕਦਾ ਹੈ।

ਸਰਕਾਰ ਵੱਲੋਂ ਆਏ ਦਿਨ ਹੀ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਨੂੰ ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਇਸ ਸਮੇਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ਦੀਆਂ ਝੜੀਆਂ ਲੱਗ ਰਹੀਆਂ ਹਨ। ਹੁਣ ਇਨ੍ਹਾਂ ਵਿਦਿਆਰਥੀਆਂ ਲਈ 16 ਸਤੰਬਰ ਤੱਕ ਲਈ ਪੰਜਾਬ ਵਿੱਚ ਐਲਾਨ ਹੋ ਗਿਆ ਹੈ। ਹੁਣ ਪੰਜਾਬ ਵਿੱਚ ਵਿਦਿਆਰਥੀਆਂ ਵਾਸਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 16 ਸਤੰਬਰ ਤੱਕ ਲਈ ਵਜੀਫਾ ਅਪਲਾਈ ਕਰਨ ਦੀਆਂ ਸਕੀਮਾਂ ਦੀ ਆਖਰੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ ਜਿਸ ਦੀ ਆਖਰੀ ਤਰੀਕ 16 ਸਤੰਬਰ ਕੀਤੀ ਗਈ ਹੈ।

ਉੱਥੇ ਹੀ ਇਸ ਵਾਸਤੇ ਅਪਲਾਈ ਕਰਨ ਵਾਸਤੇ ਸਾਰੇ ਵਿਦਿਆਰਥੀਆਂ ਨੂੰ ਆਪਣਾ ਡਾਟਾ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਕੇ ਅਤੇ ਯਕੀਨੀ ਬਣਾ ਤੇ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੀ ਜਾਣਕਾਰੀ ਸਿੱਖਿਆ ਅਫਸਰਾਂ,ਸਕੂਲ ਮੁਖੀਆਂ ਅਤੇ ਪ੍ਰਿੰਸੀਪਲ ਨੂੰ ਵੀ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਜਿਸ ਬਾਰੇ ਇਕ ਬੁਲਾਰੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਸਕੂਲਾਂ ਵੱਲੋਂ ਅਰਜੀਆਂ ਭੇਜਣ ਦੀ ਆਖਰੀ ਤਰੀਕ 16 ਸਤੰਬਰ ਤੱਕ ਨਿਰਧਾਰਤ ਕੀਤੀ ਗਈ ਹੈ।

ਉਥੇ ਹੀ ਇਨ੍ਹਾਂ ਅਰਜ਼ੀਆਂ ਨੂੰ ਅੱਗੇ ਪ੍ਰਵਾਨਗੀ ਲਈ ਭੇਜਣ ਵਾਸਤੇ ਆਨਲਾਈਨ ਡਾਟਾ ਭੇਜਣਾ ਹੋਵੇਗਾ। ਜਿਨ੍ਹਾਂ ਨੂੰ ਜ਼ਿਲ੍ਹੇ ਵਿੱਚ ਅਰਜ਼ੀਆਂ ਦੀ ਪ੍ਰਵਾਨਗੀ ਵਾਸਤੇ 16 ਸਤੰਬਰ ਤੋਂ 4 ਅਕਤੂਬਰ ਤੱਕ ਭੇਜਿਆ ਜਾ ਸਕਦਾ ਹੈ। ਉਥੇ ਹੀ ਪੰਜਾਬ ਦੇ ਸਾਰੇ ਵਿਦਿਆਰਥੀ ਵੱਖ-ਵੱਖ ਸਕੀਮਾਂ ਦੇ ਅਧੀਨ 16 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।