ਪੰਜਾਬੀ ਗਾਇਕ ਸਿੱਧੂ ਨਾਲ ਵੱਜੀ ਵੱਡੀ ਠੱਗੀ – ਐੱਸ.ਐੱਸ.ਪੀ ਆਪਰੇਸ਼ਨ ਟੀਮ ਨੇ ਕੀਤੀ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕਰੋਨਾ ਅਤੇ ਹੋਰ ਕੁਦਰਤੀ ਆਫ਼ਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਆਏ ਦਿਨ ਵਾਪਰਨ ਵਾਲੇ ਹਾਦਸੇ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਪੰਜਾਬ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਸਦਕਾ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ, ਜੋ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉੱਥੇ ਹੀ ਧੋਖਾਧੜੀ ਕਰਨ ਵਾਲੇ ਲੋਕ ਕੋਈ ਨਾ ਕੋਈ ਮੌਕਾ ਲੱਭ ਹੀ ਲੈਂਦੇ ਹਨ ਜਿਸ ਨਾਲ ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਹੁਣ ਪੰਜਾਬੀ ਗਾਇਕ ਸਿੱਧੂ ਨਾਲ ਹੋਈ ਠੱਗੀ ਬਾਰੇ ਐਸ ਐਸ ਪੀ ਆਪਰੇਸ਼ਨ ਟੀਮ ਵੱਲੋਂ ਕਾਰਵਾਈ ਕੀਤੀ ਗਈ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਲੋਕ ਗਾਇਕ ਜਸਵਿੰਦਰ ਸਿੱਧੂ ਨੂੰ ਕੁਝ ਐਜੰਟਾਂ ਵੱਲੋਂ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਗਿਆ ਹੈ ਜਿਸ ਦੇ ਤਹਿਤ ਉਸ ਕੋਲੋਂ 19 ਲੱਖ ਰੁਪਏ ਧੋਖਾਧੜੀ ਨਾਲ ਲੁੱਟੇ ਗਏ ਹਨ। ਜਦ ਕਿ ਉਨ੍ਹਾਂ ਵੱਲੋਂ ਜਾਅਲੀ ਵੀਜ਼ਾ ਤੇ ਦਸਤਖਤ ਕਰਵਾ ਕੇ ਉਸ ਨੂੰ ਦਿੱਤੇ ਗਏ, ਜਿਸ ਦੀ ਅਸਲੀਅਤ ਪਤਾ ਲੱਗਣ ਤੇ ਉਨ੍ਹਾਂ ਵੱਲੋਂ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਗਈ ਤਾਂ ਟਾਲ ਮਟੋਲ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਸ ਘਟਨਾ ਨੂੰ ਲੈ ਕੇ ਲੋਕ ਗਾਇਕ ਜਸਵਿੰਦਰ ਸਿੱਧੂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਚਾਰ ਸਾਲ ਇਨ੍ਹਾਂ ਦੀ ਭਾਲ ਕੀਤੀ। ਹੁਣ ਇਨ੍ਹਾਂ ਦੋਸ਼ੀਆਂ ਨੂੰ ਉਤਰਾਖੰਡ ਦੇ ਰੁਦਰਪੁਰ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰੀ ਤੋਂ ਬਾਅਦ ਮਾਣਯੋਗ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ ਸੀ ਜਿਥੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕਰਦੇ ਹੋਏ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਅਤੇ ਉਸ ਤੋਂ ਪਿੱਛੋਂ ਦੋਹਾਂ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਪੁਲੀਸ ਵੱਲੋਂ ਸੁਖਦੀਪ ਸਿੰਘ ਬਰਾੜ ਅਤੇ ਰਣਦੀਪ ਕੌਰ ਦੇ ਖਿਲਾਫ ਭਾਰਤੀ ਦੰਡਵਾਲੀ ਦੀ ਧਾਰਾ 406, 420 ਮੁਕੱਦਮਾ ਦਰਜ ਕੀਤਾ ਗਿਆ ਸੀ। ਠੱਗੀ ਮਾਰਨ ਵਾਲੇ ਏਜੰਟ ਸੁਖਦੀਪ ਸਿੰਘ ਬਰਾੜ ਅਤੇ ਉਸਦੀ ਪਤਨੀ ਨੂੰ ਪੁਲਿਸ ਦੀ ਟੀਮ ਵੱਲੋਂ ਜਦੋਂ ਜਹਿਦ ਬਾਅਦ ਕੀਤਾ ਸੀ।