ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਇਕ ਤਾਂ ਕਰੋਨਾ ਦੀ ਮਾਰ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਦਾ ਜਿਥੇ ਬਾਈਕਾਟ ਕੀਤਾ ਜਾ ਰਿਹਾ ਹੈ ਉਥੇ ਭਾਜਪਾ ਦੇ ਆਗੂਆਂ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਕਾਰਣ ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਭਾਜਪਾ ਨੂੰ ਛੱਡ ਦਿੱਤਾ ਗਿਆ ਹੈ।
ਅਜਿਹੇ ਦੌਰ ਦੇ ਵਿਚ ਕੁਝ ਲੋਕਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬੀ ਦੇ ਚੋਟੀ ਦੇ ਇਸ ਮਸ਼ਹੂਰ ਗਾਇਕ ਨੇ ਭਾਜਪਾ ਪਾਰਟੀ ਨੂੰ ਜੁਆਇਨ ਕਰ ਲਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਤੋਂ ਮਸ਼ਹੂਰ ਪੰਜਾਬੀ ਗਾਇਕ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ , ਅਤੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਦਿੱਤੀ ਗਈ ਹੈ, ਜਿਨ੍ਹਾਂ ਦੀ ਹਾਜ਼ਰੀ ਵਿੱਚ ਪੰਜਾਬੀ ਗਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਨ੍ਹਾਂ ਗਾਇਕਾਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪਾਰਟੀ ਦਾ ਧੰਨਵਾਦ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਵੀ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਜੀ ਦੇਸ਼ ਨੂੰ ਸੰਭਾਲ ਰਹੇ ਹਨ, ਸਾਨੂੰ ਅਜਿਹੇ ਪ੍ਰਧਾਨ ਮੰਤਰੀ ਦੀ ਲੋੜ ਹੈ ਜੋ ਦੇਸ਼ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਸੋਚ ਅਤੇ ਦੂਰ ਅੰਦੇਸ਼ੀ ਵਾਲੇ ਫੈਸਲੇ ਲੈਣ ਦੀ ਯੋਗਤਾ ਕਾਰਨ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਤਰਨ ਤਾਰਨ ਤੋਂ ਮਸ਼ਹੂਰ ਪੰਜਾਬੀ ਗਾਇਕਾ ਜੋੜੀ ਸਤਨਾਮ ਸਾਗਰ, ਸ਼ਰਨਜੀਤ ਸ਼ੰਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ-ਆਇਆਂ ਆਖਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤੇ ਜਾਣ ਦੀ ਗੱਲ ਪਾਰਟੀ ਵੱਲੋਂ ਰੱਖੀ ਗਈ ਹੈ। ਉਨ੍ਹਾਂ ਦੋਹਾਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਿਨੋ ਦਿਨ ਮਜਬੂਤ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਵੱਧ-ਚੜ੍ਹ ਕੇ ਕੰਮ ਕਰਨਗੇ।।
Previous Postਹੁਣ ਸੁਖਬੀਰ ਬਾਦਲ ਲਈ ਆਈ ਇਹ ਮਾੜੀ ਖਬਰ – ਹੋ ਗਈ ਚਰਚਾ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ – ਤਾਜਾ ਵੱਡੀ ਖਬਰ