ਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ  

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਪ੍ਰਭਾਵਤ ਹੋਈਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਦੇ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਦੀ ਦੁਖਦਾਈ ਖਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਕਈ ਹਸਤੀਆਂ ਜਿੱਥੇ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਤੋਂ ਤੁਰ ਗਈਆਂ ਉਥੇ ਕਈਆਂ ਵੱਲੋਂ ਹਿੰਮਤ ਸਦਕਾ ਇਸ ਬਿਮਾਰੀ ਉਪਰ ਕਾਬੂ ਪਾ ਲਿਆ ਗਿਆ। ਇਸ ਤੋਂ ਇਲਾਵਾ ਵੀ ਹੋਰ ਬਹੁਤ ਸਾਰੀਆਂ ਹਸਤੀਆਂ ਸੜਕ ਹਾਦਸਿਆ,ਬਿਮਾਰੀਆਂ ਅਤੇ ਅਚਾਨਕ ਵਾਪਰੇ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੀਆਂ ਹਨ।

ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ,ਪੰਜਾਬੀ ਸੰਗੀਤ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਦੇ ਅਚਾਨਕ ਦੇਹਾਂਤ ਹੋਣ ਦੀ ਖਬਰ ਸੁਣਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਜਿਨ੍ਹਾਂ ਦੀ ਕਲਮ ਤੋਂ ਲਿਖੇ ਗਏ ਬਹੁਤ ਸਾਰੇ ਗੀਤ ਵੱਖ-ਵੱਖ ਪ੍ਰਸਿੱਧ ਗਾਇਕਾਂ ਵੱਲੋਂ ਗਾਏ ਗਏ ਹਨ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਗੀਤਕਾਰਾਂ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਨੂੰ ਗੀਤਕਾਰੀ ਦੇ ਖੇਤਰ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਵੱਡਾ ਘਾਟਾ ਦੱਸਿਆ ਗਿਆ ਹੈ।

ਅਨੁਰਾਧਾ ਪੌਡਵਾਲ, ਸਾਬਰਕੋਟੀ , ਹੰਸਰਾਜ ਹੰਸ,ਸੁਰਿੰਦਰ ਸ਼ਿੰਦਾ, ਸਰਦੂਲ ਸਿਕੰਦਰ ਵੱਲੋਂ ਜਿੱਥੇ ਉਨ੍ਹਾਂ ਦੇ ਲਿਖੇ ਹੋਏ ਗੀਤ ਗਾਏ ਗਏ ਹਨ ਉਥੇ ਹੀ ਉਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਗਾਇਕਾਂ ਵੱਲੋਂ ਉਨ੍ਹਾਂ ਦੇ ਗੀਤ ਗਾਏ ਗਏ ਹਨ। ਜਿੱਥੇ ਹੰਸ ਰਾਜ ਹੰਸ ਦੇ ਗਾਏ ਗੀਤ ਬਾਜਾਂ ਵਾਲਾ ਵਾਜਾਂ ਮਾਰਦਾ ਅਤੇ ਕੋਈ ਪੱਟ ਕੇ ਸਿਆਲੋਂ ਬੂਟਾ ਖੇੜਿਆਂ ਨੂੰ ਲਈ ਜਾਂਦਾ ਏ, ਇਹ ਬਹੁਤ ਹੀ ਜ਼ਿਆਦਾ ਚਰਚਾ ਵਿਚ ਰਹੇ ਹਨ। ਉਥੇ ਹੀ ਵੱਖ ਵੱਖ ਸਾਹਿਤਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।