ਪੰਜਾਬੀਆਂ ਦੇ ਪਸੰਦੀਦਾ ਇਸ ਦੇਸ਼ ਨੇ ਹੁਣ ਕੀਤਾ ਅੰਤਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਸਾਰੇ ਦੇਸ਼ਾਂ ਵੱਲੋਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਖ਼ਤ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਜਿੱਥੇ ਪਿਛਲੇ ਸਾਲ ਮਾਰਚ ਤੋਂ ਹੀ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਉਥੇ ਹੀ ਯਾਤਰੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕਿਉਂਕਿ ਕੁਝ ਖਾਸ ਸਮਝੌਤੇ ਦੇ ਤਹਿਤ ਕੁਝ ਖਾਸ ਉਡਾਨਾ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਵਿਦੇਸ਼ੀ ਦੂਸਰੇ ਦੇਸ਼ਾਂ ਵਿੱਚ ਫਸ ਗਏ ਸਨ।

ਜਿਨ੍ਹਾਂ ਨੂੰ ਮੁੜ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕਾਫੀ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਹੁਣ ਪੰਜਾਬੀਆਂ ਦੇ ਮਨਪਸੰਦ ਏਸ ਦੇਸ਼ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਰੋਕ ਲਗਾਈ ਗਈ ਸੀ ਉੱਥੇ ਹੀ ਹੁਣ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਸੰਯੁਕਤ ਅਰਬ ਅਮੀਰਾਤ ਵੱਲੋਂ 12 ਸਤੰਬਰ ਤੋਂ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਉੱਥੇ ਹੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ। ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੰਯੁਕਤ ਅਰਬ ਅਮੀਰਾਤ ਵਿਚ ਆਉਣ ਵਾਲੇ ਯਾਤਰੀਆਂ ਲਈ ਡਬਲਿਊ. ਐੱਚ. ਓ. ਵੱਲੋਂ ਮੰਨਜ਼ੂਰਸ਼ੁਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ। ਸੰਯੁਕਤ ਅਰਬ ਅਮੀਰਾਤ ਵਿਚ ਆਉਣ ਵਾਲੇ ਯਾਤਰੀਆਂ ਬਾਰੇ ਜਾਣਕਾਰੀ ਰਾਸ਼ਟਰੀ ਆਫ਼ਤ ਸੰਕਟ ਅਤੇ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਇਕ ਟਵੀਟ ਕਰਕੇ ਜਾਰੀ ਕੀਤੀ ਗਈ ਹੈ। ਉਥੇ ਹੀ ਆਉਣ ਵਾਲੇ ਯਾਤਰੀਆਂ ਨੂੰ ਮਨਜੂਰ ਸੁਦਾ ਟੀਕਾਕਰਣ ਹੋਣ ਤੋਂ ਬਾਅਦ ਹੀ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

12 ਸਤੰਬਰ 2021 ਤੋਂ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਪਿਛਲੇ ਛੇ ਮਹੀਨਿਆਂ ਤੋਂ ਸੰਯੁਕਤ ਅਰਬ ਅਮੀਰਾਤ ਜਾਣ ਦਾ ਇੰਤਜ਼ਾਰ ਕਰ ਰਹੇ ਸਨ ਜੋ ਵਿਦੇਸ਼ਾਂ ਵਿਚ ਫਸ ਗਏ ਸਨ। ਉੱਥੇ ਹੀ ਭਾਰਤ ਦੇ ਵੀ ਬਹੁਤ ਸਾਰੇ ਲੋਕ ਸੰਯੁਕਤ ਅਰਬ ਅਮੀਰਾਤ ਵਿਚ ਕੰਮ ਕਰਦੇ ਹਨ ਜੋ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਭਾਰਤ ਆਏ ਸਨ , ਜੋ ਕਰੋਨਾ ਦੇ ਚਲਦੇ ਹੋਏ ਲੰਮੇ ਸਮੇਂ ਤੱਕ ਭਾਰਤ ਵਿੱਚ ਰੁਕੇ ਰਹੇ ਤੇ ਉਹ ਹੁਣ ਮੁੜ ਆਪਣੇ ਕੰਮ ਤੇ ਪਰਤ ਸਕਣਗੇ।