ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਐਲਾਨ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜਿਥੇ ਇਕ ਬਹੁਤ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਆਈ ਹੈ। ਉਥੇ ਹੀ ਪਾਰਟੀ ਵੱਲੋਂ ਆਖਿਆ ਗਿਆ ਸੀ ਕਿ ਇੱਕ ਮਹੀਨੇ ਵਿੱਚ ਕੀਤੇ ਜਾਂਦੇ ਕਾਰਜਾਂ ਦੇ ਨਾਲ ਹੀ ਪੰਜਾਬ ਵਿੱਚ ਬਦਲਾਅ ਬਾਰੇ ਜਾਣਕਾਰੀ ਸਾਹਮਣੇ ਆ ਜਾਵੇਗੀ। ਆਮ ਆਦਮੀ ਪਾਰਟੀ ਵੱਲੋਂ ਜਿਥੇ ਪੰਜਾਬ ਵਿੱਚ 300 ਯੂਨਿਟ ਮੁਫਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਉੱਥੇ ਹੀ ਤਿੰਨ ਮਹੀਨਿਆਂ ਦੇ ਅੰਦਰ ਪ੍ਰੀ-ਪੇਡ ਮੀਟਰ ਲਗਾਏ ਜਾਣ ਵਾਸਤੇ ਅਦੇਸ਼ ਜਾਰੀ ਕੀਤਾ ਹੈ।
ਪੰਜਾਬ ਵਿੱਚ ਹੁਣ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮਾਨ ਸਰਕਾਰ ਵੱਲੋਂ ਇਹ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਦਿੱਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸਦਾ ਭਰੋਸਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦਿੱਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਜਿਥੇ ਪ੍ਰੀਪੇਡ ਮੀਟਰ ਲਗਾਉਣ ਦੇ ਆਦੇਸ਼ ਦਿੱਤੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਏ ਜਾਣ ਵਾਸਤੇ ਆਖਿਆ ਗਿਆ ਸੀ।
ਜਿੱਥੇ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ 1 ਅਪ੍ਰੈਲ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ ਪਰ ਇਸ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਉਥੇ ਹੀ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ ਕਿ ਕੁਝ ਮੁਸ਼ਕਲਾਂ ਦੇ ਦਰਪੇਸ਼ ਆਉਣ ਕਾਰਨ ਇਸ ਬਾਰੇ ਅਜੇ ਫੈਸਲਾ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਮੋਹਰ ਲਗਾ ਦਿੱਤੀ ਜਾਵੇਗੀ ਅਤੇ ਜਲਦ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ ਕਿਉਂਕਿ ਸਰਕਾਰ ਵੱਲੋਂ ਇਸ ਸਭ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਕੱਲ੍ਹ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਦਿੱਲੀ ਲਈ ਰਵਾਨਾ ਹੋਏ ਸਨ ਅਤੇ ਉੱਥੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਕਈ ਫੈਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਜਲਦੀ ਹੀ 300 ਯੂਨਿਟ ਮੁਫਤ ਬਿਜਲੀ ਬਾਰੇ ਵੀ ਐਲਾਨ ਕੀਤਾ ਜਾ ਸਕਦਾ ਹੈ।
Home ਤਾਜਾ ਖ਼ਬਰਾਂ ਪੰਜਾਬੀਆਂ ਨੂੰ 300 ਯੂਨਿਟ ਫਰੀ ਬਿਜਲੀ ਦੇਣ ਬਾਰੇ ਆਈ ਇਹ ਤਾਜਾ ਵੱਡੀ ਖਬਰ , ਮਾਨ ਸਰਕਾਰ ਨੇ ਖਿੱਚੀ ਇਹ ਤਿਆਰੀ
ਤਾਜਾ ਖ਼ਬਰਾਂ
ਪੰਜਾਬੀਆਂ ਨੂੰ 300 ਯੂਨਿਟ ਫਰੀ ਬਿਜਲੀ ਦੇਣ ਬਾਰੇ ਆਈ ਇਹ ਤਾਜਾ ਵੱਡੀ ਖਬਰ , ਮਾਨ ਸਰਕਾਰ ਨੇ ਖਿੱਚੀ ਇਹ ਤਿਆਰੀ
Previous Postਪੰਜਾਬ : ਪ੍ਰਾਈਵੇਟ ਸਕੂਲਾਂ ਲਈ ਹਾਈ ਕੋਰਟ ਤੋਂ ਆਇਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਹੋਈ ਪੰਜਾਬ ਦੇ ਮਸ਼ਹੂਰ ਸਾਬਕਾ ਵਿਧਾਇਕ ਦੀ ਅਚਾਨਕ ਮੌਤ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ