ਪੰਜਾਬੀਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ , ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਉੱਥੇ ਹੀ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਕੁੱਝ ਨੀਤੀਆਂ ਵਿੱਚ ਸੁਧਾਰ ਕੀਤੇ ਜਾ ਰਹੇ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕਰੋਨਾ ਦੇ ਦੌਰ ਵਿਚ ਜਿਥੇ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉਥੇ ਹੀ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਹੁਣ ਪੰਜਾਬੀਆਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਅੰਦਰ ਲੋਕਾਂ ਨੂੰ ਜਾਇਦਾਦ ਨਾਲ ਜੁੜੀਆਂ ਹੋਈਆਂ ਸਾਰੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਆਰੰਭ ਕੀਤੀ ਗਈ ਇਸ ਸੇਵਾ ਨਾਲ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ। ਜਿਸ ਨਾਲ ਭਰਿਸ਼ਟਾਚਾਰ ਖਤਮ ਹੋਵੇਗਾ ਅਤੇ ਲੱਗਣ ਵਾਲੇ ਸਮੇਂ ਵਿੱਚ ਵੀ ਦੇਰੀ ਨਹੀਂ ਹੋਵੇਗੀ। ਇਸ ਸਬੰਧੀ ਸਾਰੀ ਜਾਣਕਾਰੀ ਲਈ ਇੱਕ ਵੈਬਸਾਈਟ ਵੀ ਜਾਰੀ ਕੀਤੀ ਜਾਵੇਗੀ ਜਿਸ ਉਪਰ ਸਾਰੀ ਜਾਣਕਾਰੀ ਮੁਹਈਆ ਕੀਤੀ ਜਾ ਰਹੀ ਹੈ।

ਕੈਬਨਿਟ ਮੀਟਿੰਗ ਵਿੱਚ ਇਸ ਪੋਰਟਲ ਦੇ ਉਦਘਾਟਨ ਸਮੇਂ ਮਕਾਨ ਉਸਾਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਬਜੀਤ ਸਿੰਘ ਵਲੋ ਦੱਸਿਆ ਗਿਆ ਹੈ , ਇਸ ਯੋਜਨਾ ਦੇ ਜਰੀਏ ਸਾਰੇ ਦਸਤਾਵੇਜ਼ ਅਤੇ ਨੋਟਿੰਗ ਡਿਜੀਟਲ ਹਸਤਾਖਰ ਕੀਤੇ ਹੋਏ ਹਨ। ਇਸ ਦੇ ਨਾਲ ਹੀ ਬਾਇਓਮੈਟ੍ਰਿਕ ਡਿਵਾਈਸ ਤੇ ਅੰਗੂਠੇ ਨਾਲ਼ ਨਿਸ਼ਾਨਾਂ ਵੱਧ ਕੀਤਾ ਗਿਆ ਹੈ। ਇਸ ਸੁਵਿਧਾ ਨਾਲ ਇਹ ਕੰਮ ਕੋਈ ਹੋਰ ਨਹੀਂ ਕਰ ਸਕੇਗਾ।

ਇਸ ਨਾਲ ਕਿਸੇ ਵੀ ਵਿਅਕਤੀ ਦੇ ਕਿਸੇ ਵੀ ਕੰਮ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ। ਇਸ ਸਾਫਟਵੇਅਰ ਨੂੰ ਕਿਸੇ ਵੀ ਨਵੀਂ ਸੇਵਾ ਲਈ ਕਿਸੇ ਵੀ ਵਿਭਾਗ ਨਾਲ ਅਸਾਨੀ ਨਾਲ ਜੋੜਿਆ ਜਾ ਸਕਦਾ ਹੈ। ਇਹ ਇੱਕ ਵਿਲੱਖਣ ਆਨਲਾਈਨ ਪੋਰਟਲ ਸਮਾਂਬੱਧ ਤਰੀਕੇ ਨਾਲ ਅਰਜ਼ੀ ਦੇਣ ਤੋਂ ਆਖਰੀ ਆਉਟਪੁਟ ਲਈ ਪੂਰੀ ਤਰਾਂ ਕੰਮ ਕਾਜ ਨੂੰ ਯਕੀਨੀ ਬਣਾਏਗਾ। ਇਸ ਵਿੱਚ ਹਰੇਕ ਦਸਤਾਵੇਜ਼ ਅਤੇ ਹਰੇਕ ਅਰਜ਼ੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ।