ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਿਕਾਸ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦਾ ਵਿਕਾਸ ਅਤੇ ਤਰੱਕੀ ਹੋ ਸਕੇ। ਵਿਸ਼ਵ ਵਿਚ ਫੈਲੀ ਹੋਈ ਕੋਰੋਨਾ ਕਾਰਨ ਸਾਰੀ ਦੁਨੀਆਂ ਪ੍ਰਭਾਵਤ ਹੋਈ ਹੈ। ਉੱਥੇ ਹੀ ਉਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਗਿਆ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਗਏ ਸਨ ਅਤੇ ਨੌਕਰੀਆਂ ਚਲੇ ਜਾਣ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀ ਮੁਹਾਇਆ ਕਰਵਾਈਆਂ ਜਾ ਰਹੀਆਂ ਹਨ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਕਈ ਜਗ੍ਹਾ ਤੇ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ ,ਜਿਸ ਦੇ ਜ਼ਰੀਏ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ। ਜਿਸ ਨਾਲ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਨੌਕਰੀ ਦਿੱਤੀ ਜਾ ਸਕੇ। ਹੁਣ ਪੰਜਾਬੀਆਂ ਲਈ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਹਜ਼ਾਰਾਂ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਘਰ ਘਰ ਰੋਜ਼ਗਾਰ
ਦੇਣ ਤਹਿਤ ਇਕ ਵੱਡੀ ਮੁਹਿੰਮ ਆਰੰਭ ਕੀਤੀ ਗਈ ਹੈ। ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵੱਖ ਵੱਖ ਅਦਾਰਿਆਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਿਸ ਬਾਰੇ ਇਸ਼ਤਿਹਾਰ ਵੀ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀਆਂ ਮੁਹਾਈਆ ਕਰਵਾਉਣ ਦੀ
ਲਾਗੂ ਕੀਤੀ ਗਈ ਮੁਹਿੰਮ ਦੇ ਤਹਿਤ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਮੈਰਿਟ ਲਿਸਟ ਬਣਾ ਕੇ ਭਰਤੀ ਦੀ ਚੋਣ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਮੁੱਖ ਸਕੱਤਰ ਨੇ ਕਿਹਾ ਹੈ ਕੇ ਪੀ ਐਸ ਐਸ ਐਸ ਬੀ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ। ਉਥੇ ਹੀ ਬੋਰਡ ਵੱਲੋਂ ਵੀਡੀਓ ਗ੍ਰਾਫ਼ੀ ,ਜੈਮਰ ਅਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਤਾਂ ਜੋ ਯੋਗ ਉਮੀਦਵਾਰਾਂ ਨੂੰ ਯੋਗਤਾ ਦੇ ਅਨੁਸਾਰ ਹੀ ਭਰਤੀ ਕੀਤਾ ਜਾ ਸਕੇ।
Previous Postਆਈ ਵੱਡੀ ਖੁਸ਼ੀ ਦੀ ਖਬਰ : ਜਲਦ ਖਤਮ ਹੋ ਜਾਵੇਗਾ ਕੋਰੋਨਾ ਵਾਇਰਸ ਖਤਮ – ਦੇਖੋ ਵੱਡੀ ਖਬਰ
Next Postਸਾਵਧਾਨ ਪੰਜਾਬ ਦੀ ਇਸ ਬੈਂਕ ਚ ਚੋਰਾਂ ਨੇ ਤੋੜੇ ਲਾਕਰ-ਲੋਕਾਂ ਦੇ ਉਡੇ ਸਾਹ,ਪੁਲਸ ਨੂੰ ਪਈਆਂ ਭਾਜੜਾਂ