ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਵੇਖਦੇ ਹੋਏ, ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਦੀ ਸਿਹਤ ਨੂੰ ਲੈ ਕੇ ਕੋਈ ਸਮੱਸਿਆ ਪੇਸ਼ ਨਾ ਆਵੇ। ਬਹੁਤ ਸਾਰੇ ਜ਼ਿਲ੍ਹਿਆਂ ਦੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਦੀਵਾਲੀ ਸਬੰਧੀ ਕੁਝ ਪਾਬੰਦੀਆਂ ਲਗਾਈਆਂ ਗਈਆਂ ਸਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ।
ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੰਜਾਬ ਦੇ ਵਾਤਾਵਰਣ ਵਿਚ ਪ੍ਰਦੂਸ਼ਣ ਦਾ ਪਹਿਲਾਂ ਹੀ ਬਹੁਤ ਜ਼ਿਆਦਾ ਵਾਧਾ ਹੋ ਗਿਆ ਸੀ। ਜਿਨ ਦੇ ਮੱਦੇਨਜ਼ਰ ਕੁਝ ਜ਼ਿਲ੍ਹਿਆ ਵਿੱਚ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਲੋਕਾਂ ਨੂੰ ਇਸ ਤਿਉਹਾਰ ਨੂੰ ਮਨਾਉਣ ਲਈ ਕੁਝ ਸਮੇਂ ਦੀ ਛੋਟ ਦਿੱਤੀ ਗਈ ਸੀ। ਜਿਸ ਦੇ ਵਿਚ ਲੋਕ ਪਟਾਕੇ ਚਲਾ ਕੇ ਇਸ ਤਿਉਹਾਰ ਨੂੰ ਮਨਾ ਸਕਦੇ ਹਨ। ਪਰ ਕੁਝ ਲੋਕਾਂ ਵੱਲੋਂ ਇਨ੍ਹਾਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ।
ਜਿਸ ਤੇ ਹੁਣ ਪੰਜਾਬ ਪੁਲਿਸ ਇਹਨਾਂ ਲੋਕਾਂ ਦੀ ਭਾਲ ਕਰ ਰਹੀ ਹੈ। ਜਲੰਧਰ ਸ਼ਹਿਰ ਦੇ ਵਿੱਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਪਟਾਕਿਆਂ ਤੇ ਲਗਾਈ ਗਈ ਪਾਬੰਦੀ ਦੀ ਉਲੰਘਣਾ ਕਰਦਿਆਂ ਪਟਾਕੇ ਚਲਾਉਣ ਦੀਆਂ ਵੀਡੀਓ ਫੇਸਬੁੱਕ ਤੇ ਪਾਈਆਂ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਦੀਵਾਲੀ ਦੀ ਰਾਤ ਫੇਸਬੁੱਕ ਤੇ ਲਾਈਵ ਹੋ ਕੇ 12 ਵਜੇ ਤੋਂ ਬਾਅਦ ਪਟਾਕੇ ਚਲਾ ਕੇ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ।
ਅਜਿਹੇ ਲੋਕਾਂ ਖਿਲਾਫ ਦੇਰ ਰਾਤ ਪਟਾਕੇ ਚਲਾਉਣ ਤੇ ਪੁਲਸ ਵੱਲੋਂ 14 ਮਾਮਲੇ ਦਰਜ ਕੀਤੇ ਗਏ ਹਨ। ਕਰੋਨਾ ਅਤੇ ਪ੍ਰਦੂਸ਼ਣ ਦੇ ਵਧਣ ਕਾਰਨ ਪੁਲਸ ਕਮਿਸ਼ਨਰ ਤੇ ਡੀਸੀ ਵੱਲੋਂ ਦੋ ਘੰਟੇ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਉਥੇ ਹੀ ਹੁਣ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਉਣ ਲਈ ਇਹ ਕਦਮ ਚੁੱਕਿਆ ਹੈ।
ਸੋਸ਼ਲ ਮੀਡੀਆ ਦੇ ਜ਼ਰੀਏ ਇਨ੍ਹਾਂ ਲੋਕਾਂ ਦੀ ਪਛਾਣ ਕਰਕੇ ਇਹਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਜਿਨ੍ਹਾਂ ਨੇ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਬੇਖੌਫ ਹੋ ਕੇ ਆਪਣੀਆਂ ਵੀਡੀਓ ਸੋਸ਼ਲ ਮੀਡੀਆ ਤੇ ਪਾ ਦਿੱਤੀਆਂ ਸਨ। ਦੀਵਾਲੀ ਦੀ ਰਾਤ ਪੁਲਿਸ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀ ਕੀਤੀ ,ਸਗੋ ਅਗਲੇ ਦਿਨ ਉਹਨਾਂ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਸ ਲਈ ਹੁਣ ਪੁਲਿਸ ਵੱਲੋਂ ਬਕਾਇਦਾ ਟੀਮ ਬਣਾ ਕੇ ਅਜਿਹੇ ਲੋਕਾਂ ਖਿਲਾਫ਼ ਡਿਊਟੀ ਲਾਈ ਗਈ ਹੈ।
Previous Postਇਥੇ ਆਇਆ ਤੂਫ਼ਾਨ ਕਰ ਗਿਆ ਤਬਾਹੀ, ਮਚੀ ਹਾਹਾਕਾਰ ਹੋਈਆਂ ਮੌਤਾਂ ਛਾਇਆ ਸੋਗ
Next Postਅਮਰੀਕਾ ਲਈ ਬੋਲਿਆ ਇਹ ਖਤਰੇ ਦਾ ਘੁੱਗੂ , ਜਾਰੀ ਹੋਇਆ ਇਹ ਵੱਡਾ ਅਲਰਟ