ਆਈ ਤਾਜ਼ਾ ਵੱਡੀ ਖਬਰ
ਭਾਰਤ ਵਿੱਚ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਤਾਂ ਉਥੇ ਵੀ ਕਈ ਅਜਿਹੇ ਭਿਆਨਕ ਸੜਕ ਹਾਦਸਾ ਵਾਪਰਨ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹੇ ਹਾਦਸਿਆਂ ਦੇ ਕਾਰਨ ਕਈ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਜਿਥੇ ਵਿਆਹ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਗਮ ਵਿੱਚ ਤਬਦੀਲ ਹੋ ਜਾਂਦਾ ਹੈ।
ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਬਰਾਤੀਆਂ ਨਾਲ ਕਹਿਰ ਵਾਪਰਿਆ ਹੈ ਜਿੱਥੇ 8 ਲੋਕਾਂ ਦੀ ਮੌਤ ਹੋਣ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ।
ਜਿੱਥੇ ਬਾੜਮੇਰ ਜ਼ਿਲੇ ਦੇ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿਚ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਬਰਾਤੀਆਂ ਦੀ ਗੱਡੀ ਦੀ ਭਿਆਨਕ ਟੱਕਰ ਹੋਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੋਮਵਾਰ ਰਾਤ ਨੂੰ ਉਸ ਸਮੇਂ ਵਾਪਰਿਆ ਜਦੋਂ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਬਲੈਰੋ ਗੱਡੀ ਵਿਚ ਸਵਾਰ ਹੋ ਕੇ ਕੁਝ ਲੋਕ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਮੇਗਾ ਹਾਈਵੇ ਤੇ ਪਹੁੰਚਣ ਦੌਰਾਨ ਗੱਡੀ ਦੀ ਟੱਕਰ ਇਕ ਟਰੱਕ ਨਾਲ ਹੋ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਛੇ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਸਮੇਂ ਦੋ ਹੋਰ ਲੋਕ ਹਸਪਤਾਲ ਵਿਚ ਜੇਰੇ ਇਲਾਜ ਹਨ। ਵਾਪਰੇ ਇਸ ਹਾਦਸੇ ਕਾਰਨ ਵਿਆਹ ਵਾਲੇ ਘਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਹੋਣ ਦੇ ਕਾਰਨ ਵਾਪਰਿਆ ਹੈ।
Previous Postਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਆਈ ਵੱਡੀ ਖਬਰ, 27 ਜੂਨ ਨੂੰ ਬਜਟ ਪੇਸ਼ ਕਰਨ ਦਾ ਕੀਤਾ ਫੈਸਲਾ
Next Postਪੰਜਾਬ: ਇਥੇ ਕੁੜੀ ਵਾਲਿਆਂ ਵਲੋਂ ਵਿਆਹ ਤੋਂ 4 ਦਿਨ ਪਹਿਲਾਂ ਕੀਤਾ ਗਿਆ ਇਨਕਾਰ, ਮੁੰਡੇ ਨੇ ਚੁੱਕ ਲਿਆ ਖੌਫਨਾਕ ਕਦਮ