ਬਾਹਰ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ, ਹੋ ਗਿਆ ਇਹ ਵੱਡਾ ਐਲਾਨ

ਹੋ ਗਿਆ ਇਹ ਵੱਡਾ ਐਲਾਨ

ਕੋਰੋਨਾ ਕਾਲ ਦੀ ਸ਼ੁਰੂਆਤ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਕਈ ਤਰਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੀ ਸ਼ੁਰੂਆਤ ਸਮੇਂ ਸਭ ਤੋਂ ਵੱਡੀ ਦਿੱ-ਕ-ਤ ਦਾ ਸਾਹਮਣਾ ਰੋਜ਼ਗਾਰ ਨੂੰ ਲੈ ਕੇ ਲੋਕਾਂ ਵੱਲੋਂ ਕੀਤਾ ਗਿਆ। ਲਾਕਡਾਊਨ ਦੀ ਵਜਾ ਕਰਕੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਰੁਜ਼ਗਾਰ ਤੋਂ ਹੱਥ ਧੋਣੇ ਪਏ ਅਤੇ ਉਸ ਸਮੇਂ ਦੇ ਹਾਲਾਤ ਨਾਲ ਦੋ-ਚਾਰ ਹੋਣਾ ਪਿਆ। ਇਸ ਤੋਂ ਬਾਅਦ ਸਭ ਤੋਂ ਵੱਡੀ ਮਾਰ ਵਿਦਿਆਰਥੀਆਂ ਉਪਰ ਪਈ ਜਿਸ ਵਿਚ ਪੜਾਈ ਦਾ ਮਿਆਰ ਇੱਕੋ ਦਮ ਡਾਵਾਂਡੋਲ ਹੋ ਗਿਆ।

ਕੋਰੋਨਾ ਕਾਲ ਦੀ ਸ਼ੁਰੂਆਤ ਸਮੇਂ ਬਹੁਤ ਸਾਰੇ ਵਿਦਿਆਰਥੀਆਂ ਨੇ ਵਿਦੇਸ਼ਾਂ ਵਿੱਚ ਪੜ੍ਹਨ ਜਾਣ ਵਾਸਤੇ ਅਪਲਾਈ ਕੀਤਾ ਹੋਇਆ ਸੀ। ਪਰ ਹਵਾਈ ਉਡਾਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਉਸ ਤੋਂ ਬਾਅਦ ਵਿਦਿਆਰਥੀ ਆਪਣੀ ਸੰਬੰਧਤ ਵਿਦੇਸ਼ੀ ਸਕੂਲ ਜਾਂ ਯੂਨੀਵਰਸਿਟੀ ਵਿੱਚ ਪੜ੍ਹਨ ਦੇ ਲਈ ਚਲੇ ਗਏ ਪਰ ਕੋਰੋਨਾ ਦੀ ਵਜਾ ਕਾਰਨ ਉਨ੍ਹਾਂ ਨੂੰ ਹਵਾਈ ਉਡਾਨ ਵਾਸਤੇ ਕਾਫ਼ੀ ਭਾਰੀ ਕੀਮਤ ਚੁਕਾਉਣੀ ਪਈ।

ਹੁਣ ਇਸ ਭਾਰੀ ਕਿਰਾਏ ਤੋਂ ਕੁਝ ਰਾਹਤ ਦੇਣ ਵਾਸਤੇ ਕੈਨੇਡਾ ਦੀ ਇਕ ਅਹਿਮ ਯੂਨੀਵਰਸਿਟੀ ਨੇ ਏਅਰਲਾਈਨ ਦੇ ਨਾਲ ਸਮਝੌਤਾ ਕਰਦੇ ਹੋਏ ਵਿਦਿਆਰਥੀਆਂ ਦੇ ਲਈ ਹਵਾਈ ਕਿਰਾਏ ਵਿਚ ਰਿਆਇਤ ਦੇਣ ਦਾ ਫੈਸਲਾ ਕੀਤਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਸਮਝੌਤਾ ਕੈਨੇਡਾ ਦੀ ਯੂਨੀਵਰਸਿਟੀ ਆਫ਼ ਵਿੰਡਸਰ ਨੇ ਕਨੇਡੀਅਨ ਏਅਰਲਾਈਨ ਏਅਰ ਕੈਨੇਡਾ ਦੇ ਨਾਲ ਕੀਤਾ ਜਿਸ ਤਹਿਤ ਵਿਦਿਆਰਥੀਆਂ ਨੂੰ ਕਿਫ਼ਾਇਤੀ ਦਰਾਂ ਉਪਰ ਹਵਾਈ ਟਿਕਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਯੂਨੀਵਰਸਿਟੀ ਵੱਲੋਂ ਲਏ ਗਏ ਇਸ ਫੈਸਲੇ ਦੇ ਨਾਲ ਕੌਮਾਂਤਰੀ ਵਿਦਿਆਰਥੀਆਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੁਣ ਕੈਨੇਡਾ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਮਹਿੰਗੇ ਮੁੱਲ ਦੀਆਂ ਟਿਕਟਾਂ ਖਰੀਦਣ ਦੇ ਲਈ ਮ-ਜ-ਬੂ-ਰ ਨਹੀਂ ਹੋਣਾ ਪਵੇਗਾ। ਯੂਨੀਵਰਸਿਟੀ ਆਫ਼ ਵਿੰਡਸਰ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਹੁਣ ਬਾਕੀ ਦੇ ਵਿਦਿਅਕ ਅਦਾਰਿਆਂ ਵੱਲੋਂ ਵੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਤਾਂ ਜੋ ਕੌਮਾਂਤਰੀ ਵਿਦਿਆਰਥੀਆਂ ਦੇ ਵਾਸਤੇ ਸਮੇਂ ਅਨੁਸਾਰ ਸਹੂਲਤਾਂ ਦੇ ਵਿੱਚ ਵਾਧਾ ਕੀਤਾ ਜਾ ਸਕੇ। ਭਾਵੇਂ ਕੋਰੋਨਾ ਕਾਰਨ ਇਸ ਸਮੇਂ ਹਵਾਈ ਟਿਕਟਾਂ ਦੇ ਮੁੱਲ ਆਸਮਾਨ ਦੀਆਂ ਉਚਾਈਆਂ ਨੂੰ ਛੂਹ ਰਹੇ ਸਨ ਪਰ ਫਿਰ ਵੀ ਇਸ ਕੋਸ਼ਿਸ਼ ਦੇ ਸਦਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਉਚਿੱਤ ਮੁੱਲ ਉੱਪਰ ਟਿਕਟਾਂ ਮੁਹੱਈਆ ਕਰਵਾਈਆਂ ਜਾਣਗੀਆਂ।