ਬਿਕਰਮ ਮਜੀਠੀਆ ਦੇ ਖ਼ਿਲਾਫ ਗਵਾਹੀ ਦੇਣ ਵਾਲੇ ਮੁੱਖ ਗਵਾਹ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਫਰਵਰੀ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਹੋਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਵਾਇਤੀ ਪਾਰਟੀਆਂ ਵੱਲੋਂ ਜਿਥੇ ਪਾਰਟੀ ਦੀ ਮਜ਼ਬੂਤੀ ਵਾਸਤੇ ਅਤੇ ਜਿੱਤ ਹਾਸਲ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਅਤੇ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ। ਉਥੇ ਹੀ ਇਹ ਚੋਣਾਂ ਦੇ ਦੌਰਾਨ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਤੇ ਪਾਰਟੀ ਵਰਕਰ ਕਈ ਵਿਵਾਦਾਂ ਦੇ ਵਿੱਚ ਵੀ ਫ਼ੱਸ ਗਏ ਸਨ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਜਿਥੇ ਡਰੱਗਜ਼ ਮਾਮਲੇ ਨੂੰ ਲੈ ਕੇ ਲਗਾਤਾਰ ਵਿਵਾਦਾਂ ਵਿੱਚ ਫਸੇ ਹੋਏ ਹਨ।

ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਹੁਣ ਬਿਕਰਮ ਮਜੀਠੀਆ ਦੇ ਖਿਲਾਫ ਗਵਾਹੀ ਦੇਣ ਵਾਲੇ ਮੁੱਖ ਗਵਾਹ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਕੇਂਦਰੀ ਜੇਲ ਪਟਿਆਲਾ ਦੇ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਵਿਚ ਗੈਗਸਟਰਾਂ ਤੋਂ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

ਉੱਥੇ ਹੀ ਹੁਣ ਇਸ ਮਾਮਲੇ ਦੇ ਮੁੱਖ ਗਵਾਹ ਅਤੇ ਸਾਬਕਾ ਵਿਧਾਇਕ ਅਮਰਪਾਲ ਅਜਨਾਲਾ ਵੱਲੋਂ ਉਨ੍ਹਾਂ ਦੀ ਸੁਰੱਖਿਆ ਹਟਾ ਲਏ ਜਾਣ ਤੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਸਾਬਕਾ ਵਿਧਾਇਕਾਂ ਅਤੇ ਹੋਰ ਲੋਕਾਂ ਦੀ ਸੁਰੱਖਿਆ ਹਟਾ ਲਈ ਗਈ ਹੈ ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੇ ਨਾਲ ਹੀ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਪੈ ਗਿਆ ਹੈ। ਕਿਉਂਕਿ ਕੋਰਟ ਨੇ ਜਿੱਥੇ ਪਟੀਸ਼ਨ ਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 23 ਮਈ ਤੱਕ ਜਵਾਬ ਤਲਬ ਕੀਤਾ ਹੈ।

ਉਥੇ ਹੀ ਮੁੱਖ ਗਵਾਹ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਅਜਨਾਲਾ ਅਤੇ ਬੋਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਗੈਂਗਸਟਰਾਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਜਾਨ ਦਾ ਖਤਰਾ ਹੈ। ਇਸ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੜ ਬਹਾਲ ਕੀਤਾ ਜਾਵੇ। ਜਿਸ ਵਾਸਤੇ ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ।