ਬੋਲੀਵੁਡ ਇੰਡਸਟਰੀ ਨੂੰ ਲਗਾ ਵੱਡਾ ਝਟਕਾ, ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦੋ ਵਰਿਆਂ ਦੇ ਦੌਰਾਨ ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿਥੇ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਉਨ੍ਹਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਸ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਉਥੇ ਹੀ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਸੜਕ ਹਾਦਸਿਆਂ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆ ਦਾ ਸ਼ਿਕਾਰ ਹੋਈਆਂ ਹਨ। ਹੁਣ ਬਾਲੀਵੁੱਡ ਇੰਡਸਟਰੀ ਨੂੰ ਇਕ ਵੱਡਾ ਝਟਕਾ ਲਗਾ ਹੈ ਜਿੱਥੇ ਇਸ ਮਸ਼ਹੂਰ ਫਿਲਮੀ ਹਸਤੀ ਦੀ ਅਚਾਨਕ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੱਖਣੀ ਭਾਰਤੀ ਸਿਨੇਮਾ ਦੇ ਮਸ਼ਹੂਰ ਨਿਰਮਾਤਾ ਨਰਾਇਣ ਦਾਸ ਨਾਰੰਗ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਹ 80 ਦੇ ਦਹਾਕੇ ਦੇ ਪ੍ਰਸਿੱਧ ਨਿਰਮਾਤਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ 650 ਤੋਂ ਵਧੇਰੇ ਫ਼ਿਲਮਾਂ ਦਾ ਨਿਰਮਾਣ ਕੀਤਾ ਗਿਆ ਸੀ ਜਿਸ ਵਿੱਚ ਬਹੁਤ ਸਾਰੀਆਂ ਫਿਲਮਾਂ ਸੂਪਰ ਹਿੱਟ ਰਹੀਆਂ ਹਨ। ਉਨ੍ਹਾਂ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 1980 ਵਿੱਚ ਇਕ ਫਿਲਮ ਫਾਈਨਾਂਸਰ ਦੇ ਤੌਰ ਤੇ ਕੀਤੀ ਸੀ। ਜਿੱਥੇ ਹੁਣ ਉਹ ਵਧ ਰਹੀ ਉਮਰ ਦੇ ਕਾਰਨ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ।

ਉੱਥੇ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਹੈਦਰਾਬਾਦ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਉਹ ਇਸ ਸਮੇਂ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਗਈ ਹੈ।