ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕਰਨ ਨਾਲ ਲੋਕਾਂ ਵਿੱਚ ਵੱਡੀ ਰਾਹਤ ਵੇਖੀ ਜਾ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਲਏ ਜਾ ਰਹੇ ਬਹੁਤ ਸਾਰੇ ਫੈਸਲਿਆਂ ਦੀ ਵਿਰੋਧੀ ਧਿਰਾਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਜਿਥੇ ਪੰਜਾਬ ਦੇ ਲੋਕਾਂ ਨੂੰ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਸੀ।
ਉਥੇ ਹੀ ਹੁਣ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ ਹੋ ਗਈਆਂ ਹਨ ਜਿੱਥੇ ਇਹ ਪੇਚ ਫਸ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੂਬਾ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉੱਥੇ ਹੀ ਕੇਂਦਰ ਸਰਕਾਰ ਨੇ ਆਉਣ ਵਾਲੇ 3 ਮਹੀਨਿਆਂ ਦੇ ਅੰਦਰ ਪ੍ਰੀ-ਪੇਡ ਮੀਟਰ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਕੇਂਦਰ ਸਰਕਾਰ ਨੇ ਜਾਰੀ ਕੀਤੇ ਗਏ ਇਨ੍ਹਾਂ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਗਿਆ ਹੈ ਕਿ ਅਗਰ ਸੂਬਾ ਸਰਕਾਰ ਵੱਲੋਂ ਆਉਣ ਵਾਲੇ 3 ਮਹੀਨਿਆਂ ਵਿਚ ਨਹੀਂ ਲਗਾਏ ਜਾਂਦੇ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਮੁਫਤ ਬਿਜਲੀ ਯੋਜਨਾ ਵਿੱਚ ਮੁਸ਼ਕਲ ਆ ਸਕਦੀ ਹੈ।
ਕਿਉਂਕਿ ਕੇਂਦਰ ਸਰਕਾਰ ਨੇ ਆਖਿਆ ਹੈ ਕਿ ਅਗਰ ਪੰਜਾਬ ਵਿੱਚ ਮੀਟਰ ਨਹੀਂ ਲੱਗਦੇ ਤਾਂ ਸੂਬੇ ਨੂੰ ਦਿੱਤੇ ਜਾਣ ਵਾਲੇ ਬਿਜਲੀ ਸੁਧਾਰ ਫ਼ੰਡ ਰੋਕ ਦਿੱਤੇ ਜਾਣਗੇ , ਕੇਂਦਰ ਸਰਕਾਰ ਨੇ ਆਖਿਆ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਬਿਜਲੀ ਚੋਰੀ ਕੀਤੀ ਜਾਂਦੀ ਹੈ, ਅਤੇ ਪੰਜਾਬ ਵਿੱਚ ਬਾਰਾਂ ਸੌ ਕਰੋੜ ਰੁਪਏ ਦੀ ਬਿਜਲੀ ਹਰ ਸਾਲ ਪੂਰੀ ਹੁੰਦੀ ਹੈ।
ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਇਨ੍ਹਾਂ ਪ੍ਰੀਪੇਡ ਮੀਟਰ ਨੂੰ ਲਗਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਆਖਿਆ ਹੈ ਕਿ ਪੰਜਾਬ ਵਿੱਚ ਸਿਰਫ਼ ਸਮਾਰਟ ਮੀਟਰ ਹੀ ਲੋਕਾਂ ਦੇ ਘਰਾਂ ਵਿੱਚ ਲਗਾਏ ਜਾਣਗੇ ਅਤੇ 300 ਯੂਨਿਟ ਮੁਫ਼ਤ ਬਿਜਲੀ ਦਿਤੀ ਜਾਵੇਗੀ।
Previous Postਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
Next Postਕਾਂਗਰਸ ਦੇ ਲੀਡਰਾਂ ਅਤੇ ਰਾਹੁਲ ਗਾਂਧੀ ਨੇ ਕੀਤਾ ਇਸ ਤਰਾਂ ਵੱਖਰੇ ਅੰਦਾਜ ਵਿਰੋਧ ਪ੍ਰਦਰਸ਼ਨ – ਸਾਰੇ ਪਾਸੇ ਚਰਚਾ