ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅੈਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ । ਲਗਾਤਾਰ ਇਸ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੁਣ ਭਗਵੰਤ ਮਾਨ ਵੱਲੋਂ ਇੱਕ ਅਪ੍ਰੈਲ ਤੋਂ ਲੈ ਕੇ 30 ਜੂਨ ਤਕ ਇਕ ਅਜਿਹਾ ਵੱਡਾ ਐਲਾਨ ਕਰ ਦਿੱਤਾ ਹੈ । ਜਿਸ ਦੀ ਚਰਚਾ ਪੂਰੇ ਪੰਜਾਬ ਭਰ ਦੇ ਵਿੱਚ ਛਿੜੀ ਹੋਈ ਹੈ । ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ।
ਜਿਸ ਨੂੰ ਲੈ ਕੇ ਹੁਣ ਮੁੱਖ ਮੰਤਰੀ ਦੇ ਬੁਲਾਰੇ ਅਨੁਸਾਰ ਤਿੰਨ ਮਹੀਨੇ ਦੇ ਲਈ ਨਵੀਂ ਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖਣ ਦੇ ਮਕਸਦ ਦੇ ਨਾਲ ਮੌਜੂਦ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜ਼ੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਾਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ।
ਜਿਸਦੇ ਚਲਦੇ ਉਹ ਲਗਾਤਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬੀਆਂ ਨੂੰ ਹੁਣ ਤੱਕ ਕਈ ਤਰ੍ਹਾਂ ਦੇ ਤੋਹਫੇ ਦਿੱਤੇ ਜਾ ਚੁੱਕੇ ਹਨ ਤੇ ਇਸੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ।
ਉੱਥੇ ਹੀ ਮੁੱਖ ਮੰਤਰੀ ਦਾ ਭਗਵੰਤ ਮਾਨ ਦੇ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਾਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ। ਭਗਵੰਤ ਮਾਨ ਵਲੋਂ ਚ ਪੰਜਾਬ ਦੇ ਵਿੱਚ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਉਸ ਦੇ ਕੀ ਲਾਭ ਅਤੇ ਨੁਕਸਾਨ ਹੁੰਦੇ ਹਨ ਇਹ ਤਾਂ ਆਉਣ ਵਾਲੇ ਦਿਨਾਂ ਚ ਹੀ ਪਤਾ ਚੱਲੇਗਾ ।
Home ਤਾਜਾ ਖ਼ਬਰਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਚ 1 ਅਪ੍ਰੈਲ ਤੋਂ 30 ਜੂਨ ਤੱਕ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Previous Postਮਸ਼ਹੂਰ ਸਟਾਰ ਗਾਇਕ ਦੀ 33 ਸਾਲਾਂ ਦੀ ਉਮਰ ਚ ਹੋਈ ਮੌਤ , ਸੰਗੀਤ ਜਗਤ ਛਾਈ ਸੋਗ ਦੀ ਲਹਿਰ
Next Postਕਰੋਨਾ ਨੇ ਫਿਰ ਮਚਾਈ ਤੜਥਲੀ – 5 ਵੱਡੇ ਸ਼ਹਿਰਾਂ ਚ ਹੋ ਗਿਆ ਸੰਪੂਰਨ ਲਾਕ ਡਾਊਨ ਦਾ ਹੁਕਮ