ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਸਾਰ ਹੀ ਹੁਣ ਇਹ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ । ਤਰ੍ਹਾਂ ਤਰ੍ਹਾਂ ਦੇ ਐਲਾਨ ਇਸ ਸਰਕਾਰ ਦੇ ਵੱਲੋਂ ਕੀਤੇ ਜਾ ਰਹੇ ਹਨ ।ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੀਆਂ ਉਮੀਦਾਂ ਹੋਰ ਜ਼ਿਆਦਾ ਵਧਦੀਆਂ ਜਾ ਰਹੀਆਂ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਚੰਗਾ ਕਰਕੇ ਵਿਖਾਵਾਂਗੀ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਂ , ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਾਂ ਤੇ ਐਕਸ਼ਨ ਮੋਡ ਦੇ ਵਿਚ ਉਹ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਭਗਵੰਤ ਮਾਨ ਦੀ ਸਰਕਾਰ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੜਿੱਕੇ ਲੈਣ ਦੇ ਲਈ ਵੱਡਾ ਦਾ ਖੇਡ ਦਿੱਤਾ ਹੈ ।
ਦਰਅਸਲ ਹੁਣ ਪੰਜਾਬ ਦੀ ਨਵੀਂ ਸਰਕਾਰ ਨੇ ਇਸ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮਜੀਤ ਸਿੰਘ ਤੇ ਚੱਲ ਰਹੇ ਡਰੱਗ ਮਾਮਲੇ ਦੀ ਜਾਂਚ ਕਰਨ ਵਾਲੀ ਟੀਮ ਐੱਸਆਈਟੀ ਨੂੰ ਬਦਲ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਐਤਵਾਰ ਨੂੰ ਸੂਬੇ ਦੀ ਪੁਲੀਸ ਲਈ ਜਾਰੀ ਕੀਤੇ ਆਪਣੇ ਹੁਕਮਾਂ ਵਿੱਚ ਆਖਿਆ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜੋ ਮਾਮਲਾ ਨਸ਼ਾ ਤਸਕਰੀ ਦਾ ਚੱਲ ਰਿਹਾ ਹੈ ਉਸ ਦੇ ਲਈ ਨਵੀਂ ਵਿਸ਼ੇਸ਼ ਟੀਮ ਦਾ ਦੁਬਾਰਾ ਤੋਂ ਗਠਨ ਕੀਤਾ ਜਾਵੇ । ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੇ ਡਰੱਗ ਮਾਮਲੇ ਦਾ ਕੇਸ ਚੱਲ ਰਿਹਾ ਹੈ।
ਇਸ ਮਾਮਲੇ ਦੇ ਚਲਦੇ ਹਰ ਰੋਜ਼ ਈ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਸਨ । ਇਸੇ ਵਿਚਕਾਰ ਹੁਣ ਇਕ ਵਾਰ ਫਿਰ ਤੋਂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਹੁਕਮ ਦੇ ਦਿੱਤੇ ਹਨ ਕਿ ਬਿਕਰਮਜੀਤ ਸਿੰਘ ਮਜੀਠੀਆ ਤੇ ਚੱਲ ਇਹ ਡਰੱਗ ਮਾਮਲੇ ਦੇ ਵਿੱਚ ਇੱਕ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ ।
ਨਵੀਂ ਟੀਮ ਦੀ ਅਗਵਾਈ ਏ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਇਸ ਟੀਮ ਵਿਚ ਚਾਰ ਹੋਰ ਮੈਂਬਰ ਹੋਣਗੇ। ਇਸ ਟੀਮ ਵਿਚ ਏ. ਆਈ. ਜੀ. ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀ. ਐੱਸ. ਪੀ. ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ।ਸੋ ਦੇਖਣਾ ਬੇਹੱਦ ਦਿਲਚਸਪ ਹੋਵੇਗਾ ਕਿ ਜੋ ਨਵੀਂ ਟੀਮ ਇਸ ਮਾਮਲੇ ਲਈ ਗਠਿਤ ਕੀਤੀ ਜਾਵੇਗੀ ਉਹ ਕਿਸ ਤਰ੍ਹਾਂ ਦੇ ਨਾਲ ਇਸ ਮਾਮਲੇ ਦੀ ਤਫ਼ਤੀਸ਼ ਕਰਦੀ ਹੈ ।
Previous Postਪੰਜਾਬ ਚ 2 ਬੱਚਿਆਂ ਦੀ ਮਾਂ ਨੇ ਕੀਤੀ ਅਜਿਹੀ ਕਰਤੂਤ ਘਰਵਾਲਾ ਕਰ ਰਿਹਾ ਹੁਣ ਇਹ ਮੰਗ
Next Postਸੁਖਪਾਲ ਸਿੰਘ ਖਹਿਰਾ ਹੋ ਗਿਆ ਗਰਮ – ਭਗਵੰਤ ਮਾਨ ਕੋਲੋਂ ਕੀਤੀ ਇਹ ਮੰਗ ਹੋ ਰਹੀ ਧੱਕੇਸ਼ਾਹੀ ਬਾਰੇ