ਆਈ ਤਾਜ਼ਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਵੀ ਮੋਰਚਾ ਲਾਇਆ ਹੋਇਆ ਹੈ। ਉੱਥੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆ 11 ਦੌਰ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਨੂੰ ਸਿਰੇ ਤੋਂ ਰੱਦ ਨਹੀਂ ਕਰ ਦਿੱਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ।
ਉੱਥੇ ਹੀ ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਉਪਰ ਹੋਏ ਲਾਠੀਚਾਰਜ ਨੇ ਮੁੜ ਤੋਂ ਇਸ ਕਿਸਾਨੀ ਸੰਘਰਸ਼ ਵਿੱਚ ਇਕ ਨਵੀਂ ਰੂਹ ਫੂਕ ਦਿੱਤੀ ਹੈ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਭਾਰਤ ਬੰਦ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਹੁਣ ਭਾਰਤ ਨੂੰ 27 ਸਤੰਬਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਜਿਸ ਦੇ ਚਲਦੇ ਹੋਏ ਭਾਰਤੀ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ 27 ਸਤੰਬਰ ਨੂੰ ਪੰਜਾਬ ਵਿੱਚ ਜਲੰਧਰ ਦਿੱਲੀ ਰਾਸ਼ਟਰੀ ਰਾਜ ਮਾਰਗ ਨੂੰ ਬੰਦ ਰੱਖਿਆ ਜਾਵੇਗਾ।
ਤਾਂ ਜੋ ਇਸ ਬੰਦ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਉਥੇ ਹੀ ਰੇਲ ਗੱਡੀਆਂ ਨੂੰ ਰੋਕਣ ਲਈ ਜਲੰਧਰ ਦੇ ਰੇਲਵੇ ਸਟੇਸ਼ਨ ਕੈਂਟ ਉਪਰ ਵੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਲੰਧਰ ਦਿੱਲੀ ਰਾਸ਼ਟਰੀ ਰਾਜ ਮਾਰਗ ਨੂੰ ਪੂਰੀ ਤਰ੍ਹਾਂ ਠੱਪ ਕਰਨ ਲਈ ਪੀਏਪੀ ਚੌਕ ਨੂੰ ਜਾਮ ਕਰ ਦਿੱਤਾ ਜਾਵੇਗਾ ਜਿਸ ਸਬੰਧੀ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਵਿੱਚ ਐਮਰਜੰਸੀ ਹਲਾਤਾਂ ਵਿੱਚ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਨ੍ਹਾਂ ਗੱਡੀਆਂ ਨੂੰ ਕਿਸੇ ਵੀ ਕੀਮਤ ਉੱਪਰ ਰੋਕਿਆ ਨਹੀਂ ਜਾਵੇਗਾ। ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਹੁਣ ਭਾਰਤੀ ਕਿਸਾਨ ਯੂਨੀਅਨ ਬੀਕੇਯੂ ਵਲੋ ਜਲੰਧਰ ਵਿੱਚ ਮੁਜ਼ਾਹਰਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
Previous Postਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਲਈ ਹੋ ਗਿਆ ਇਹ ਐਲਾਨ , ਹੋ ਗਈ ਸਾਰੇ ਪਾਸੇ ਚਰਚਾ
Next Postਪਹਾੜਾਂ ਨੂੰ ਜਾਣ ਵਾਲੇ ਹੋ ਜਾਣ ਸਾਵਧਾਨ: ਹੁਣ ਹਿਮਾਚਲ ਦੇ ਇਥੋਂ ਆਈ ਇਹ ਮਾੜੀ ਖਬਰ