ਮਸ਼ਹੂਰ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਆਰਥਿਕ ਤੌਰ ਤੇ ਪ੍ਰਭਾਵਤ ਕੀਤਾ ਹੈ। ਬਹੁਤ ਸਾਰੇ ਦੇਸ਼ ਆਰਥਿਕ ਤੌਰ ਕਮਜ਼ੋਰ ਹੋ ਚੁੱਕੇ ਹਨ ਕਿਉਂਕਿ ਉਨ੍ਹਾਂ ਦੇਸ਼ਾਂ ਵਿੱਚ ਜਿੱਥੇ ਕੀਤੀ ਗਈ ਤਾਲਾਬੰਦੀ ਦੇ ਚੱਲਦੇ ਹੋਏ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੇਸ਼ਾਂ ਦੀ ਆਰਥਿਕ ਸਥਿਤੀ ਕਮਜੋਰ ਹੋ ਰਹੀ ਹੈ। ਜਿਸਦੇ ਚਲਦੇ ਹੋਏ ਉਹਨਾਂ ਦੇਸ਼ ਦੇ ਲੋਕਾਂ ਨੂੰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਦੇਖਿਆ ਜਾ ਰਿਹਾ ਹੈ। ਭਾਰਤ ਵੱਲੋਂ ਜਿੱਥੇ ਸ੍ਰੀ ਲੰਕਾ ਦੀ ਮਦਦ ਕੀਤੀ ਗਈ ਹੈ ਉਥੇ ਹੀ ਸ੍ਰੀਲੰਕਾ ਦੇ ਵਿੱਚ ਵਿੱਤੀ ਸੰਕਟ ਗੰਭੀਰ ਹੋ ਗਿਆ ਹੈ ਜਿਸ ਕਾਰਨ ਲੋਕਾਂ ਵੱਲੋਂ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸ੍ਰੀ ਲੰਕਾ ਤੋਂ ਕਈ ਮੰਦਭਾਗੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਮਸ਼ਹੂਰ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸ੍ਰੀਲੰਕਾ ਦੇ ਹਿਪ ਹੋਪ ਰੈਪਰ ਸ਼ਿਰਾਜ਼ ਉਰਫ ਰੂਡ ਬੁਆਏ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੀ ਉਨ੍ਹਾਂ ਵੱਲੋਂ ਸੋਮਵਾਰ ਨੂੰ ਵਿੱਤੀ ਸੰਕਟ ਦੇ ਚਲਦਿਆਂ ਹੋਇਆਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਰਾਜਧਾਨੀ ਕੋਲੰਬੋ ਦੇ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ,ਇਸ ਰੈਪਰ ਵਲੋ ਪ੍ਰਦਰਸ਼ਨਕਾਰੀਆਂ ਦਾ ਮਨੋਰੰਜਨ ਕਰਨ ਵਾਸਤੇ ਗਾਣਾ ਗਾਇਆ ਗਿਆ ਸੀ।

ਜਿੱਥੇ ਉਹ ਇਸ ਰੋਸ ਪ੍ਰਦਰਸ਼ਨ ਦੇ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਜਿੱਥੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਉਥੇ ਹੀ ਉਨ੍ਹਾਂ ਵੱਲੋਂ ਇਸ ਪ੍ਰਦਰਸ਼ਨ ਵਿਚ ਗਾਏ ਗਏ ਗੀਤ ਤੋਂ ਦੋ ਮਿੰਟ ਬਾਅਦ ਹੀ ਅਚਾਨਕ ਉਹ ਡਿੱਗ ਪਏ ਅਤੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਪਰ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਜਿੱਥੇ ਸੋਮਵਾਰ ਨੂੰ ਭਾਰੀ ਬਰਸਾਤ ਦੇ ਮੌਸਮ ਵਿੱਚ ਵੀ ਚੌਥੇ ਦਿਨ ਲੋਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾਂਦਾ ਰਿਹਾ। ਇਸ ਸਮੇਂ ਜਿਥੇ ਸ੍ਰੀਲੰਕਾ ਪਹਿਲਾਂ ਹੀ ਬੁਰੇ ਆਰਥਿਕ ਸੰਕਟ ਦੇ ਵਿੱਚੋਂ ਗੁਜ਼ਰ ਰਿਹਾ ਹੈ ਉਥੇ ਹੀ ਇਸ ਹਿਪ ਹੋਪ ਰੈਪਰ ਸ਼ਿਰਾਜ਼ ਉਰਫ ਰੂਡ ਬੁਆਏ ਦਾ ਦਿਹਾਂਤ ਹੋਣ ਤੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।