ਆਈ ਤਾਜ਼ਾ ਵੱਡੀ ਖਬਰ
ਜਿੱਥੇ ਖੇਤੀਬਾਡ਼ੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਹਰ ਕਿਸੇ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ । ਵੱਖ ਵੱਖ ਥਾਵਾਂ ਤੇ ਉਨ੍ਹਾਂ ਦੇ ਵਿਰੋਧ ਵਿਚ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ । ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਕਰ ਦਿੱਤੇ ਗਏ ਉਸੇ ਚੱਲਦੇ ਹੋਏ ਦੇਸ਼ ਭਰ ਵਿੱਚ ਉਨ੍ਹਾਂ ਦੇ ਇਸ ਫੈਸਲੇ ਦੀ ਪ੍ਰਸ਼ੰਸਾ ਵੀ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਅੈਲਾਨ ਕੀਤਾ ਸੀ । ਉਥੇ ਹੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਕੱਲ੍ਹ ਯਾਨੀ 25 ਦਸੰਬਰ ਨੂੰ ਇਕ ਵੱਡਾ ਕੰਮ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਸੀ ।
ਦਰਅਸਲ ਕੱਲ੍ਹ ਯਾਨੀ ਸ਼ਨੀਵਾਰ ਨੂੰ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਗੁਜਰਾਤ ਦੇ ਵਿੱਚ ਲਖਪਤ ਸਾਹਿਬ ਗੁਰਦੁਆਰੇ ‘ਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨ ਦਾ ਐਲਾਨ ਕੀਤਾ ਸੀ । ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਨਤਾ ਨੂੰ ਸੰਬੋਧਿਤ ਕਰਦਿਆਂ ਦਿੱਤੀ ਗਈ ਸੀ । ਜ਼ਿਕਰਯੋਗ ਹੈ ਕਿ ਦੇਸ਼ ਭਰ ਦੇ ਪੰਜ ਰਾਜਾਂ ਦੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਉਥੇ ਹੀ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਗੁਜਰਾਤ ਵਿਚ ਗੁਰਦੁਆਰਾ ਸਾਹਿਬ ਦੀ ਸੰਸਥਾ ਨੂੰ ਸੰਬੋਧਨ ਕਰਨ ਦੇ ਸਿਆਸੀ ਅਰਥ ਵੀ ਕੱਢੇ ਜਾ ਰਹੇ ਹਨ ।
ਉੱਥੇ ਹੀ ਲਗਾਤਾਰ ਪੰਜਾਬ ਭਰ ਦੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਜਪਾ ਆਗੂ ਸਿੱਖਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਭਾਜਪਾ ਪਾਰਟੀ ਦੇ ਵਿੱਚ ਸਿੱਖਾਂ ਦਾ ਸਭ ਤੋਂ ਵੱਡਾ ਪ੍ਰਸਿੱਧ ਚਿਹਰਾ ਮਨਜੀਤ ਸਿੰਘ ਸਿਰਸਾ ਭਾਜਪਾ ਚ ਸ਼ਾਮਲ ਹੋਏ ਸਨ । ਇਸੇ ਵਿਚਕਾਰ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਸਿਆਸੀ ਵਿਰੋਧੀ ਧਿਰਾਂ ਦੇ ਵੱਲੋਂ ਕੱਢੇ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮਨਜ਼ੂਰੀ ਦੇਣ ਦੇ ਫ਼ੈਸਲੇ ਨੂੰ ਵੀ ਪੰਜਾਬ ਦੀਆਂ ਚੋਣਾਂ ਦੇ ਨਾਲ ਜੋਡ਼ਿਆ ਜਾ ਰਿਹਾ ਹੈ ।
ਗੁਜਰਾਤ ਦੀ ਸਿੱਖ ਸੰਗਤ ਹਰ ਸਾਲ ਤੇਈ ਤੋਂ ਪੱਚੀ ਦਸੰਬਰ ਤੱਕ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਮੌਕੇ ਤੇ ਪ੍ਰੋਗਰਾਮ ਆਯੋਜਿਤ ਕਰਦੀ ਹੈ । ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਆਪਣੀ ਯਾਤਰਾ ਦੌਰਾਨ ਲੱਖਪਤ ਵਿਚ ਠਹਿਰੇ ਸਨ । ਇਸ ਗੁਰਦੁਆਰਾ ਸਾਹਿਬ ਨੂੰ ਇੱਕ ਪਵਿੱਤਰ ਅਸਥਾਨ ਮੰਨਿਆ ਜਾਂਦਾ ਹੈ । ਜਿਸ ਦਾ ਦੌਰਾ ਕੱਲ੍ਹ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਕਰਨ ਜਾ ਰਹੇ ਹਨ ।
Previous Postਹੁਣੇ ਹੁਣੇ CM ਚੰਨੀ ਨੇ ਕਰਤਾ ਵੱਡਾ ਐਲਾਨ ਅਗਲੇ 10 ਤੋਂ 15 ਦਿਨਾਂ ਵਿੱਚ ਹੋਵੇਗਾ ਇਹ ਕੰਮ – ਲੋਕਾਂ ਚ ਖੁਸ਼ੀ ਦੀ ਲਹਿਰ
Next Postਲੁਧਿਆਣਾ ਚ ਹੋਏ ਬੰਬ ਧਮਾਕੇ ਚ ਮਰੇ ਵਿਅਕਤੀ ਨੂੰ ਲੈ ਕੇ ਹੋਇਆ ਇਹ ਵੱਡਾ ਖੁਲਾਸਾ – ਤਾਜਾ ਵੱਡੀ ਖਬਰ