ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਵਲੋਂ ਆਖਰ ਆਈ ਪੰਜਾਬੀਆਂ ਵਾਲੀ ਖਬਰ – ਦਿੱਤਾ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਸਖਸ਼ੀਅਤਾ ਨੂੰ ਸ਼ਾਮਲ ਕੀਤਾ ਗਿਆ ਹੈ , ਜਿਨ੍ਹਾਂ ਦੇ ਸਿਆਸਤ ਵਿਚ ਆਉਣ ਬਾਰੇ ਸੋਚਿਆ ਵੀ ਨਹੀਂ ਗਿਆ ਸੀ,ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦਾ ਪੱਲਾ ਫੜਿਆ ਜਾ ਰਿਹਾ ਹੈ। ਉਥੇ ਹੀ ਰਾਜਨੀਤੀ ਵਿਚ ਆਉਣ ਲਈ ਕਈ ਅਹਿਮ ਸਖਸ਼ੀਅਤਾਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫੇ ਵੀ ਦਿੱਤੇ ਜਾ ਰਹੇ ਹਨ। ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕੁਝ ਖਾਸ ਲੋਕਾਂ ਵੱਲੋਂ ਰਾਜਨੀਤੀ ਵਿੱਚ ਸ਼ਾਮਲ ਹੋ ਕੇ ਵੱਡੇ ਝਟਕੇ ਦਿਤੇ ਗਏ ਹਨ। ਉਥੇ ਹੀ ਕੁਝ ਹੋਰ ਸਖਸ਼ੀਅਤਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਹੁਣ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਵੀ ਆਖਰ ਪੰਜਾਬੀਆਂ ਲਈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਬੀਤੇ ਦਿਨੀਂ ਜਿੱਥੇ ਭਾਰਤ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਵਲੋ ਆਪਣੇ ਖੇਡ ਜਗਤ ਨੂੰ ਅਲਵਿਦਾ ਆਖੀ ਗਈ ਅਤੇ ਉਨ੍ਹਾਂ ਵੱਲੋਂ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਗਿਆ। ਉਥੇ ਹੀ ਕੁਝ ਲੋਕਾਂ ਵੱਲੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਸਿਆਸਤ ਵਿੱਚ ਆ ਰਹੇ ਹਨ ਅਤੇ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਦਿੱਤੀ ਜਾ ਸਕਦੀ ਹੈ।

ਉਥੇ ਹੀ ਇਨਾ ਅਟਕਲਾਂ ਨੂੰ ਹੁਣ ਹਰਭਜਨ ਸਿੰਘ ਵੱਲੋਂ ਦੂਰ ਕੀਤਾ ਗਿਆ ਹੈ। ਕ੍ਰਿਕਟਰ ਹਰਭਜਨ ਸਿੰਘ ਵੱਲੋਂ ਅੱਜ ਆਖਿਆ ਗਿਆ ਹੈ ਕਿ ਇਸ ਸਮੇਂ ਉਨ੍ਹਾਂ ਵੱਲੋਂ 41 ਸਾਲ ਦੀ ਉਮਰ ਵਿੱਚ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਗਿਆ ਹੈ, ਜੋ ਕਿ ਉਨ੍ਹਾਂ ਨੂੰ ਤਿੰਨ-ਚਾਰ ਸਾਲ ਪਹਿਲਾਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਹੈ ਕਿ ਮੈਂ ਆਪਣੀ ਮਿਹਨਤ ਸਦਕਾ ਇਥੇ ਤੱਕ ਪਹੁੰਚਿਆ ਹਾਂ, ਜਿੱਥੇ ਸਭ ਲੋਕਾਂ ਵੱਲੋਂ ਇੰਨਾ ਪਿਆਰ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਨੇ ਆਪਣੇ ਭਵਿੱਖ ਬਾਰੇ ਵੀ ਦੱਸਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਵੱਲੋਂ ਖੇਡ ਜਗਤ ਵਿੱਚ ਸੇਵਾ ਨਿਭਾਈ ਜਾਵੇਗੀ।

ਉਨ੍ਹਾਂ ਆਖਿਆ ਹੈ ਕਿ ਮੈਂ ਸਾਲ ਦੇ ਅੰਤ ਵਿੱਚ ਕਿਸੇ ਹੋਰ ਤਰੀਕੇ ਨਾਲ ਕ੍ਰਿਕਟ ਦੀ ਸੇਵਾ ਕਰਨ ਬਾਰੇ ਸੋਚਿਆ ਹੈ। ਉਥੇ ਹੀ ਉਨ੍ਹਾਂ ਆਖਿਆ ਹੈ ਕਿ ਇਮਾਨਦਾਰ ਵਿਅਕਤੀ ਨੂੰ ਆਦਰ ਸਤਿਕਾਰ ਨਾਲ ਕੰਮ ਕਰਨਾ ਚਾਹੀਦਾ ਹੈ, ਮੈਂ ਕਿਸੇ ਦੇ ਤਲੇ ਨਹੀਂ ਚੱਟਣਾ ਚਾਹੁੰਦਾ। ਮੈਂ ਸਖਤ ਮਿਹਨਤ ਕਰਨ ਤੋਂ ਬਾਅਦ ਹੀ ਇਸ ਮੁਕਾਮ ਤੱਕ ਪਹੁੰਚਣ ਵਿਚ ਕਾਮਯਾਬ ਹੋਇਆ । ਉਨ੍ਹਾਂ ਆਖਿਆ ਕਿ ਮੈਂ ਕਿਸੇ ਵੀ ਕਿਸਮ ਤੇ ਕੋਈ ਵੀ ਸਮਝੌਤਾ ਨਹੀਂ ਕਰਾਂਗਾ।