ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਉੱਥੇ ਹੀ ਸਿਆਸਤ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਵਿਚੋਂ ਬਹੁਤ ਸਾਰੀਆਂ ਖ਼ਬਰਾਂ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਸੱਚਾਈ ਸਾਹਮਣੇ ਆ ਰਹੀ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਵੱਖ ਵੱਖ ਚਿਹਰਿਆਂ ਨੂੰ ਰਾਜਨੀਤੀ ਵਿੱਚ ਲਿਆਂਦਾ ਜਾ ਰਿਹਾ , ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵਲੋ ਸੋਚਿਆ ਵੀ ਨਹੀਂ ਗਿਆ ਸੀ। ਜਿਥੇ ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।
ਉਥੇ ਹੀ ਪੰਜਾਬ ਦੀਆਂ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਸਖਸ਼ੀਅਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਮਸ਼ਹੂਰ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਭਜੀ ਬਾਰੇ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖੁਦ ਉਨ੍ਹਾਂ ਵੱਲੋਂ ਖੁਲਾਸਾ ਕੀਤਾ ਗਿਆ ਹੈ। ਪੰਜਾਬ ਦੀ ਸਿਆਸਤ ਵਿਚ ਜਿੱਥੇ ਆਏ ਦਿਨ ਹੀ ਬਹੁਤ ਸਾਰੇ ਪੰਜਾਬੀਆਂ ਨੂੰ ਲੈ ਕੇ ਰਾਜਨੀਤਿ ਵਿਚ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਕ੍ਰਿਕਟਰ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ।
ਜਿਨ੍ਹਾਂ ਬਾਰੇ ਸਪੱਸ਼ਟੀਕਰਨ ਦਿੰਦੇ ਹੋਏ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਬਾਰੇ ਭਾਜਪਾ ਵਿੱਚ ਸ਼ਾਮਲ ਦੀਆਂ ਹੋਣ ਦੀਆਂ ਫੈਲਾਈਆਂ ਗਈਆਂ ਅਫਵਾਹਾਂ ਝੂਠੀਆਂ ਹਨ। ਉਥੇ ਹੀ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਇਸ ਉਪਰ ਅਜੇ ਆਪਣੀ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਪੰਜਾਬ ਦੇ ਵਿੱਚ ਕ੍ਰਿਕਟ ਜਗਤ ਦੇ ਵਿੱਚ ਨਵਜੋਤ ਸਿੱਧੂ ਤੋਂ ਬਾਅਦ ਸਭ ਦੇ ਹਰਮਨ ਪਿਆਰੇ ਹਰਭਜਨ ਸਿੰਘ ਹਨ। ਜੋ ਇਸ ਸਮੇਂ 41 ਸਾਲ ਦੇ ਹੋ ਚੁੱਕੇ ਹਨ ਅਤੇ ਕ੍ਰਿਕਟ ਕੈਰੀਅਰ ਵਿੱਚ ਵੀ ਉਨ੍ਹਾਂ ਦਾ ਹੁਣ ਸਫਰ ਖਤਮ ਹੋ ਰਿਹਾ ਹੈ।
ਜਿੱਥੇ ਅੱਜ ਕੱਲ ਹੋਣ ਵਾਲੇ ਮੈਚਾਂ ਵਿੱਚ ਉਹ ਖਿਡਾਰੀ ਦੇ ਤੋਰ ਤੇ ਨਹੀਂ ਇਕ ਗਾਇਡ ਕਰਨ ਵਾਲੇ ਦੇ ਤੌਰ ਤੇ ਸ਼ਾਮਲ ਹੋ ਰਹੇ ਹਨ। ਇੱਕ ਇੰਟਰਵਿਊ ਵਿੱਚ ਹਰਭਜਨ ਸਿੰਘ ਵੱਲੋਂ ਆਖਿਆ ਗਿਆ ਸੀ ਕਿ ਅਗਰ ਕਿਸੇ ਸਿਆਸੀ ਪਾਰਟੀ ਵੱਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਜ਼ਰੂਰ ਰਾਜਨੀਤੀ ਵਿਚ ਆ ਕੇ ਲੋਕਾਂ ਦੀ ਸੇਵਾ ਕਰਨਗੇ। ਉਥੇ ਹੀ ਇਹ ਖ਼ਬਰ ਵੀ ਸਾਹਮਣੇ ਆਈ ਸੀ ਕਿ ਅਗਲੇ ਹਫ਼ਤੇ ਉਹ ਆਪਣੇ ਕ੍ਰਿਕਟ ਦੇ ਸਫ਼ਰ ਤੋਂ ਸਨਿਆਸ ਲੈ ਕੇ ਰਾਜਨੀਤੀ ਵਿਚ ਕਦਮ ਰੱਖ ਸਕਦੇ ਹਨ।
Previous Postਨਹੀਂ ਟਲਦਾ ਸਿੱਧੂ ਹੁਣ ਰਾਣਾ ਗੁਰਜੀਤ ਨਾਲ ਪੈ ਗਿਆ ਇਹ ਭੀਚਕੜਾ – ਤਾਜਾ ਵੱਡੀ ਖਬਰ
Next Postਦਿੱਲੀ ਤੋਂ ਵਾਪਿਸ ਪਰਤ ਰਹੇ ਕਿਸਾਨਾਂ ਦੀ ਖੁਸ਼ੀਆਂ ਚ ਪਿਆ ਮਾਤਮ ਹੁਣੇ ਹੁਣੇ ਆਈ ਇਹ ਵੱਡੀ ਮਾੜੀ ਖਬਰ