ਮਸ਼ਹੂਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦੇ ਬਾਰੇ ਚ ਪੰਜਾਬ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਦੇ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਚੁਕਿਆ ਹੈ ਦਿੱਲੀ ਦੀਆਂ ਬਰੂਹਾਂ ਤੇ ਚੱਲਦਿਆਂ ਨੂੰ ,ਕਈ ਕਿਸਾਨ ਇਸ ਦੌਰਾਨ ਸ਼ਹੀਦ ਹੋ ਚੁੱਕੇ ਹਨ , ਕਈ ਕਿਸਾਨਾਂ ਦੇ ਉੱਪਰ ਪਰਚੇ ਦਰਜ ਹੋਏ , ਹਰ ਗਰਮੀ ਹਰ ਸਰਦੀ ਦਾ ਮੌਸਮ ਕਿਸਾਨਾਂ ਨੇ ਹੋਂਸਲੇ ਨਾਲ ਹੰਢਾਇਆ । ਪਰ ਸਰਕਾਰ ਦੇ ਵਲੋਂ ਆ ਕੇ ਕਿਸਾਨਾਂ ਦੀ ਇੱਕ ਵਾਰ ਵੀ ਸਾਰ ਨਹੀਂ ਲੈਈ ਗਈ । ਪਰ ਇਸਦੇ ਬਾਵਜੂਦ ਕਿਸਾਨਾਂ ਦਾ ਹੌਂਸਲਾ ਘਟਣ ਦੀ ਵਜਾਏ ਸਗੋਂ ਹੋਰ ਵੱਧਦਾ ਨਜ਼ਰ ਆ ਰਿਹਾ ਹੈ। ਕਿਸਾਨਾਂ ਦੇ ਇਸ ਅੰਦੋਲਨ ਦੇ ਵਿੱਚ ਉਹਨਾਂ ਨੂੰ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ।

ਦੇਸ਼ਾਂ ਵਿਦੇਸ਼ਾਂ ਤੋਂ ਕਿਸਾਨੀ ਅੰਦੋਲਨ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈਂ ।ਹਰ ਵਰਗ ਆ ਕੇ ਕਿਸਾਨਾਂ ਦੇ ਖੜ ਰਿਹਾ ਹੈ । ਵੱਧ ਤੋਂ ਵੱਧ ਇਸ ਅੰਦੋਲਨ ਦੇ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ । ਹੁਣ ਇਸੇ ਸੰਘਰਸ਼ ਦੇ ਵਿਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਮਸ਼ਹੂਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਦੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦੱਸਣਾ ਬਣਦਾ ਹੈ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਓਦੋਂ ਤੋਂ ਦਿੱਲੀ ਸੰਘਰਸ਼ ਦੇ ਵਿੱਚ ਸੇਵਾ ਨਿਭਾ ਰਹੇ ਹਨ ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ।

ਇਹਨਾਂ ਦੇ ਵਲੋਂ ਕਿਸਾਨਾਂ ਦੀ ਸੇਵਾ ਦੇ ਵਿੱਚ ਮੁਫ਼ਤ ਢਾਬਾ ਚਲਾਇਆ ਜਾ ਰਿਹਾ ਹੈ । ਹਰਿਆਣਾ ਸਰਕਾਰ ਦੇ ਵਲੋਂ ਗੋਲਡਨ ਹਟ ਬੰਦ ਕਰਵਾਉਣ ਲਈ ਹਰ ਹੱਥਕੰਡਾ ਅਪਣਾਇਆ ਗਿਆ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਇਸ ਢਾਬੇ ਨੂੰ ਬੰਦ ਕਰਵਾਇਆ ਜਾ ਸਕੇ । ਰਾਮ ਸਿੰਘ ਰਾਣਾ ਨੇ ਸਰਕਾਰ ਦੇ ਇਨੇ ਤਸ਼ੱਦਦ ਆਪਣੇ ਉਪਰ ਝੱਲੇ ਪਰ ਉਹਨਾਂ ਨੇ ਕਿਸਾਨਾਂ ਦਾ ਸਾਥ ਨਹੀਂ ਛੱਡਿਆ ।

ਜਿਸਦੇ ਚਲਦੇ ਲਗਾਤਾਰ ਹੀ ਇਹਨਾਂ ਨੂੰ ਵੱਖ-ਵੱਖ ਥਾਵਾਂ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ । ਪਰ ਹੁਣ ਇੱਕ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਦੇ ਰਹਿਣ ਵਾਲੇ ਅਤੇ ਗੋਲਡਨ ਹਟ ਢਾਬਾ ਚਲਾਉਣ ਵਾਲੇ ਰਾਮ ਸਿੰਘ ਰਾਣਾ ਨੂੰ ਹੁਣ ਗੁਰਦਾਸਪੁਰ ਦੇ ਵਿੱਚ 6 ਲੱਖ ਦੀ ਨਕਦੀ ਦੇ ਨਾਲ ਸਨਮਾਨਿਤ ਕੀਤਾ ਗਿਆ।