ਆਈ ਤਾਜਾ ਵੱਡੀ ਖਬਰ
ਦੇਸ਼ ਦੇ ਹਰ ਵਰਗ ਵੱਲੋਂ ਕਿਸਾਨੀ ਅੰਦੋਲਨ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਪੰਜਾਬ ਦੇ ਕਲਾਕਾਰ ਤੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਦਰਜ ਕਰਵਾ ਕੇ ਕਿਸਾਨਾਂ ਦੇ ਨਾਲ ਹੋਣ ਦੀ ਹਮਾਇਤ ਕੀਤੀ ਜਾ ਰਹੀ ਹੈ। ਕੜਾਕੇ ਦੀ ਸਰਦੀ ਵਿਚ ਕਿਸਾਨਾਂ ਵੱਲੋਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਜੋ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ। ਕਰੋਨਾ ਦੇ ਸਮੇਂ ਕੀਤੀ ਗਈ ਤਾਲਾਬੰਦੀ ਵਿੱਚ ਸਭ ਲੋਕਾਂ ਦੇ ਚਿਹਰਿਆਂ ਤੇ ਮੁਸਕਾਨ ਲਿਆਉਣ ਵਾਲੀ ਮਸ਼ਹੂਰ ਟਿਕ ਟਾਕ ਸਟਾਰ ਇਕ ਟੀਮ ਕਾਫੀ ਚਰਚਾ ਵਿਚ ਰਹੀ ਹੈ। ਹੁਣ ਤੱਕ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਹੁਣ ਮਸ਼ਹੂਰ ਟਿਕਟਾਕ ਸਟਾਰ ਨੂਰ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸਭ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਹਾਜ਼ਰੀ ਲੁਆਈ ਜਾ ਰਹੀ ਹੈ। ਉੱਥੇ ਹੀ ਅਜਿਹੇ ਕਲਾਕਾਰਾਂ ਅਤੇ ਗਾਇਕਾਂ ਦੇ ਜਾਣ ਨਾਲ ਸੰਘਰਸ਼ ਕਰ ਰਹੇ ਲੋਕਾਂ ਦੇ ਹੌਸਲੇ ਹੋਰ ਬੁਲੰਦ ਹੋ ਜਾਂਦੇ ਹਨ। ਹੁਣ ਮਸ਼ਹੂਰ ਟਿੱਕਟਾਕ ਦੀ ਟੀਮ ਵੱਲੋਂ ਵੀ ਕਿਸਾਨੀ ਸੰਘਰਸ਼ ਵਿੱਚ ਸਾਥ ਦੇਣ ਲਈ ਪਹੁੰਚ ਕੀਤੀ ਗਈ ਹੈ। ਦਿੱਲੀ ਪਹੁੰਚ ਕੇ ਟਿਕਟਾਕ ਸਟਾਰ ਬੱਚੀ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਮਾਇਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
ਬੱਚੀ ਨੇ ਆਪਣੀ ਅਪੀਲ ਵਿਚ ਆਖਿਆ ਕਿ ਇਸ ਸਰਦੀ ਵਿੱਚ ਬਜ਼ੁਰਗ ਅਤੇ ਬੱਚੇ ਤੇ ਕਿਸਾਨ ਸੜਕਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਨੂੰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਸਭ ਆਪਣੇ ਘਰ ਜਾ ਸਕਣ। ਇਸ ਟੀਮ ਦੇ ਮੈਂਬਰ ਵਰੁਣ ਵੱਲੋਂ ਵੀ ਇਸ ਸੰਘਰਸ਼ ਦੀ ਹਮਾਇਤ ਕਰਦੇ ਹੋਏ ਆਖਿਆ ਗਿਆ ਹੈ ਕਿ ਬਹੁਤ ਸਾਰੇ ਪੰਜਾਬੀ ਇਸ ਸੰਘਰਸ਼ ਦੇ ਵਿਚ ਸ਼ਹੀਦ ਹੋ ਰਹੇ ਹਨ। ਇਸ ਸਮੇਂ ਕੜਾਕੇ ਦੀ ਠੰਡ ਵਿੱਚ ਸੜਕਾਂ ਤੇ ਬੈਠ ਕੇ ਦੇਸ਼ ਦੇ ਨੌਜਵਾਨ,
ਬਜ਼ੁਰਗ ਅਤੇ ਬੱਚੇ ਆਪਣੇ ਹੱਕ ਮੰਗ ਰਹੇ ਹਨ, ਕੀ ਉਹ ਸਰਕਾਰ ਨੂੰ ਅੱ-ਤ-ਵਾ- ਦੀ ਲੱਗਦੇ ਹਨ। ਉਨ੍ਹਾਂ ਆਖਿਆ ਕਿ ਉਹ ਪਹਿਲਾਂ ਵੀ ਦਿੱਲੀ ਆ ਚੁੱਕੇ ਹਨ। ਉਹਨਾਂ ਕੋਲ ਜ਼ਮੀਨ ਨਹੀਂ ਹੈ ਪਰ ਜ਼ਮੀਰ ਹੈ। ਇਸ ਵਾਰ ਉਹ 26 ਜਨਵਰੀ ਨੂੰ ਸ਼ੁਰੂ ਹੋਣ ਵਾਲੇ ਵੱਡੇ ਸੰਘਰਸ਼ ਤੋਂ ਪਹਿਲਾਂ ਨੂਰ ਨੂੰ ਲੈ ਕੇ ਇਸ ਮੋਰਚੇ ਵਿੱਚ ਸ਼ਾਮਲ ਹੋਏ ਹਨ।
Previous Postਪੰਜਾਬ ਚ 7 ਤੋਂ 26 ਫਰਵਰੀ ਤੱਕ ਲਈ ਹੋ ਗਿਆ ਇਹ ਐਲਾਨ , ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
Next Postਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰੇ ਆਈ ਇਹ ਵੱਡੀ ਖੁਸ਼ੀ, ਪ੍ਰਸੰਸਕ ਦੇ ਰਹੇ ਨੇ ਵਧਾਈਆਂ