ਮਸ਼ਹੂਰ ਪੰਜਾਬੀ ਖਿਡਾਰੀ ਦਾ ਹੋਇਆ ਭਿਆਨਕ ਹਾਦਸਾ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ ਇਨ੍ਹਾਂ ਭਿਆਨਕ ਸੜਕ ਹਾਦਸਿਆਂ ਵਿਚ ਜਿਥੇ ਆਮ ਲੋਕ ਸ਼ਾਮਲ ਹੁੰਦੇ ਹਨ ਉਥੇ ਹੀ ਅਜਿਹੀਆਂ ਸਖਸ਼ੀਅਤਾਂ ਸ਼ਾਮਲ ਹੁੰਦੀਆਂ ਹਨ। ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਮਾਰੀਆਂ ਗਈਆਂ ਮੱਲਾਂ ਦੇ ਕਾਰਨ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਅਜਿਹੀਆਂ ਸਖਸ਼ੀਅਤਾਂ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਨਾਲ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਾਪਰਨ ਵਾਲੇ ਵੱਖ ਵੱਖ ਤਿਆਨਕ ਸੜਕ ਹਾਦਸਿਆਂ ਵਿੱਚ ਜਿੱਥੇ ਅਜਿਹੀਆਂ ਸਖਸੀਅਤਾਂ ਇਨ੍ਹਾਂ ਦੀ ਚਪੇਟ ਵਿਚ ਆ ਜਾਂਦੀਆਂ ਹਨ ਉਥੇ ਹੀ ਹੋਰ ਬਹੁਤ ਸਾਰੀਆਂ ਬਿਮਾਰੀਆਂ ਅਤੇ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਵੀ ਅਜਿਹੀਆਂ ਸਖਸ਼ੀਅਤਾਂ ਦੀ ਜਾਨ ਜਾਣ ਦੀ ਵਜਾ ਬਣ ਜਾਂਦੇ ਹਨ।

ਹੁਣ ਮਸ਼ਹੂਰ ਪੰਜਾਬੀ ਖਿਡਾਰੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਜਨਾਲਾ ਫਤਹਿਗੜ੍ਹ ਚੂੜੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਪੈਟਰੋਲ ਪੰਪ ਦੇ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਖਿਡਾਰੀ ਦੀ ਮੌਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫੁੱਟਬਾਲਰ ਦਾ ਨਾਮਵਰ ਖਿਡਾਰੀ 30 ਸਾਲਾ ਮਹਾਂਬੀਰ ਸਿੰਘ ਜੋ ਪੁਲਿਸ ਵਿੱਚ ਨੌਕਰੀ ਕਰਦਾ ਸੀ। ਜਿਸ ਸਮੇਂ ਆਪਣੇ ਇਕ ਦੋਸਤ ਸਟੀਫਨ ਭੱਟੀ ਵਾਸੀ ਚਮਿਆਰੀ ਨਾਲ ਤੇ ਆਪਣੇ ਇੱਕ ਹੋਰ ਦੋਸਤ ਅਸ਼ੀਸ਼ ਭੱਟੀ ਆਪਣੇ ਮੋਟ ਮਲ ਪਪਰਸਾਈਕਲ ਤੇ ਸਵਾਰ ਹੋ ਕੇ ਪਿੰਡ ਦੇ ਬਾਹਰ ਬਣੇ ਹੋਏ ਡੇਰੇ ਤੇ ਆਪਣੇ ਘਰ ਤੋਂ ਚਮਿਆਰੀ ਨੂੰ ਜਾ ਰਹੇ ਸਨ।

ਜਦੋਂ ਇਨ੍ਹਾਂ ਦੀ ਮੋਟਰਸਾਇਕਲ ਅਜਨਾਲਾ ਫਤਹਿਗੜ੍ਹ ਚੂੜੀਆਂ ਦੇ ਮੁੱਖ ਮਾਰਗ ਤੇ ਨਿਕਾਸੀ ਨਾਲੇ ਦੇ ਨਜ਼ਦੀਕ ਪੈਟਰੌਲ ਪੰਪ ਕੋਲ ਪਹੁੰਚੇ ਤਾਂ, ਇਨ੍ਹਾਂ ਦੇ ਮੋਟਰਸਾਈਕਲ ਦੀ ਇਕ ਹੋਰ ਮੋਟਰਸਾਈਕਲ ਨਾਲ ਗੰਭੀਰ ਟੱਕਰ ਹੋ ਗਈ। ਜਿਸ ਕਾਰਨ ਇਹ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਜਿਹਨਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ।

ਇਸ ਹਾਦਸੇ ਵਿਚ ਜਿੱਥੇ ਸਟੀਫਨ ਪੱਟੀ ਅਤੇ ਅਸ਼ੀਸ਼ ਭੱਟੀ ਜੇਰੇ ਇਲਾਜ ਹਨ ਉਥੇ ਹੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਇਸ ਖਿਡਾਰੀ ਮਹਾਂਵੀਰ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਦੀ ਗੱਲ ਸੁਣਦੇ ਹੀ ਹੀ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ