ਮਸ਼ਹੂਰ ਪੰਜਾਬੀ ਗਾਇਕ ਅਤੇ ਨਵੇਂ ਨਵੇਂ ਆਮ ਆਦਮੀ ਪਾਰਟੀ ਚ ਗਏ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਪੰਜਾਬ ਦੀ ਸਿਆਸਤ ਗਰਮਾ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਜਿਸ ਸਦਕਾ ਪਾਰਟੀ ਨੂੰ ਮਜ਼ਬੂਤ ਕਰਨ ਤੋਂ ਬਾਅਦ 2022 ਦੀਆਂ ਚੋਣਾਂ ਵਿਚ ਹਿੱਸਾ ਲਿਆ ਜਾਵੇਗਾ। ਕਿਉਂਕਿ ਦੇਸ਼ ਅੰਦਰ ਕਰੋਨਾ ਕੇਸਾਂ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਕਾਰਨ ਵੀ ਸਾਰੀਆਂ ਸਿਆਸੀ ਪਾਰਟੀਆਂ ਉਪਰ ਵੀ ਬਹੁਤ ਜ਼ਿਆਦਾ ਅਸਰ ਪਿਆ ਹੈ। ਇਸ ਲਈ ਕਈ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ। ਆਏ ਦਿਨ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ।

ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਨਵੇਂ-ਨਵੇਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਬਲਕਾਰ ਸਿੱਧੂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਹੀ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਜਿਥੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਵੱਲੋਂ ਕੀਤੇ ਗਏ ਕਾਰਜਾਂ ਬਾਰੇ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਕਿਉਂਕਿ ਪੰਜਾਬ ਦੀ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵੀ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ। ਹੁਣ ਬਲਕਾਰ ਸਿੱਧੂ ਵੱਲੋਂ ਲੋਕਾਂ ਨੂੰ ਆਪ ਦੀ ਸਰਕਾਰ ਆਉਣ ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਏ ਜਾਣ ਦਾ ਭਰੋਸਾ ਦਵਾਇਆ ਜਾ ਰਿਹਾ ਹੈ,ਤਾ ਜੋ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਸਿਰਜਿਆ ਜਾ ਸਕੇ। ਇਸ ਸਮੇਂ ਉਨ੍ਹਾਂ ਦੇ ਨਾਲ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

ਅਗਰ ਹਲਕਾ ਰਾਮਪੁਰਾ ਫੂਲ ਦੀ ਟਿਕਟ ਬਲਕਾਰ ਸਿੱਧੂ ਨੂੰ ਦੇ ਕੇ ਨਿਵਾਜਿਆ ਜਾਂਦਾ ਹੈ ਤਾਂ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਬਰਦਸਤ ਟੱਕਰ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਅਗਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਕਿਉਂਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਲੁੱਟ ਕੇ ਖਾ ਲਿਆ ਗਿਆ ਹੈ ਨੌਕਰੀਆਂ ਦੇਣ ਦੀ ਬਜਾਏ ਉਨ੍ਹਾਂ ਨਾਲ ਪੁਲਸ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਬਲਕਾਰ ਸਿੱਧੂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।