ਮਸ਼ਹੂਰ ਪੰਜਾਬੀ ਗਾਇਕ ਸਿੰਗਾ ਆਪਣੀ ਇਸ ਪਰਸਨਲ ਗਲ੍ਹ ਨੂੰ ਲੈ ਕੇ ਸ਼ੋਸ਼ਲ ਮੀਡੀਆ ਤੇ ਭੜਕਿਆ ਕਿਹਾ ਇਹ

ਗਾਇਕ ਸਿੰਗਾ ਆਪਣੀ ਇਸ ਪਰਸਨਲ ਗਲ੍ਹ ਨੂੰ ਲੈ ਕੇ ਸ਼ੋਸ਼ਲ ਮੀਡੀਆ ਤੇ ਭੜਕਿਆ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜਿੱਥੇ ਪੰਜਾਬ ਦੇ ਕਲਾਕਾਰਾਂ, ਅਦਾਕਾਰਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਹਿਲੇ ਦਿਨ ਤੋਂ ਹੀ ਪੰਜਾਬੀ ਗਾਇਕ ਅਤੇ ਕਲਾਕਾਰ ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੇ ਹਨ। ਤੇ ਇਨ੍ਹਾਂ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿੱਥੇ ਅਜੋਕੇ ਸਮੇਂ ਵਿੱਚ ਪੰਜਾਬੀ ਕਲਾਕਾਰ ਸੰਘਰਸ਼ ਕਰ ਰਹੇ ਕਿਸਾਨਾਂ ਲਈ ਕੁਝ ਖਾਸ ਉਪਰਾਲਾ ਕਰਨ ਕਰਕੇ ਚਰਚਾ ਵਿਚ ਹਨ। ਜਿਥੇ ਕੁਝ ਪੰਜਾਬੀ ਗਾਇਕਾ ਅਤੇ ਅਦਾਕਾਰਾ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕੁਝ ਗਾਇਕਾਂ ਤੇ ਕਲਾਕਾਰਾਂ ਵੱਲੋਂ ਅਹਿਮ ਯੋਗਦਾਨ ਪਾ ਕੇ ਇਸ ਸੰਘਰਸ਼ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਉੱਥੇ ਹੀ ਕੁਝ ਪੰਜਾਬੀ ਗਾਇਕ ਆਪਣੀ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਮਸ਼ਹੂਰ ਪੰਜਾਬੀ ਗਾਇਕ ਸਿੰਗਾ ਆਪਣੀ ਪਰਸਨਲ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਭੜਕੇ ਹੋਏ ਦਿਖਾਈ ਦੇ ਰਹੇ ਹਨ।

ਪਿਛਲੇ ਦਿਨਾਂ ਵਿੱਚ ਪੰਜਾਬੀ ਗਾਇਕ ਸਿੰਗਾ ਨੂੰ ਕਿਸਾਨ ਸੰਘਰਸ਼ ਦੇ ਵਿਚ ਸਾਥ ਦਿੰਦੇ ਹੋਏ ਸੋਸ਼ਲ ਮੀਡੀਆ ਤੇ ਵੇਖਿਆ ਗਿਆ ਸੀ ਤੇ ਲੋਕਾਂ ਵੱਲੋਂ ਉਨ੍ਹਾਂ ਦੀ ਤਾਰੀਫ਼ ਵੀ ਕੀਤੀ ਜਾ ਰਹੀ ਹੈ। ਹੁਣ ਸਿੰਗਾ ਆਪਣੀ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਭੜਕੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਸ਼ੂਟ ਕੀਤੇ ਗਏ ਇਕ ਗੀਤ ਨੂੰ ਯੂਟਿਊਬ ਚੈਨਲ ਵੱਲੋਂ ਗਲਤ ਨਜ਼ਰੀਏ ਨਾਲ ਲੋਕਾਂ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।

ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਸਿੰਗਾ ਦਾ ਵਿਆਹ ਹੋ ਗਿਆ ਹੈ। ਇਸ ਤੋਂ ਬਾਅਦ ਸਿੰਗਾ ਨੇ ਗੁੱਸੇ ਵਿਚ ਲਿਖਿਆ ਹੈ ਕਿ ਮੇਰੇ ਭਵਿੱਖ ਦਾ ਫੈਸਲਾ ਕਰਨ ਵਾਲਾ ਮੇਰਾ ਵਾਹਿਗੁਰੂ ਹੈ, ਤੁਸੀਂ ਆਪਣੇ ਭਵਿੱਖ ਬਾਰੇ ਸੋਚੋ। ਜਦੋਂ ਮੈਂ ਕਿਸੇ ਦੀ ਜ਼ਿੰਦਗੀ ਵਿਚ ਦਖ਼ਲ ਨਹੀਂ ਦਿੰਦਾ ,ਤੁਸੀਂ ਕਿਉਂ ਦਖਲ ਦਿੰਦੇ ਹੋ । ਝੂਠੀਆਂ ਅਫਵਾਹਾਂ ਨਾ ਫੈਲਾਉ,ਰੱਬ ਦਾ ਵਾਸਤਾ। ਸਿੰਗਾ ਵੱਲੋਂ ਕਿਸਾਨ ਅੰਦੋਲਨ ਦਾ ਵੀ ਰੱਜ ਕੇ ਸਮਰਥਨ ਕੀਤਾ ਜਾ ਰਿਹਾ ਹੈ ਇਸ ਕਰਕੇ ਕਰ ਰਹੇ ਹਨ। ਸਿੰਗਾ ਆਪਣੇ ਨਿਮਰ ਸੁਭਾਅ ਪੋਸਟਾਂ ਸਾਂਝੀਆਂ ਕਰਕੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸੰਸ਼ਕਾਂ ਨਾਲ਼ ਜੁੜੇ ਰਹਿੰਦੇ ਹਨ। ਬਹੁਤ ਘੱਟ ਵੇਖਿਆ ਗਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਪੰਜਾਬੀ ਗਾਇਕ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਣ, ਦੀ ਸਿੰਗਾ ਨੂੰ ਵੀ ਪਹਿਲੀ ਵਾਰ ਭੜਕਦੇ ਹੋਏ ਦੇਖਿਆ ਗਿਆ ਹੈ।