ਮਾਡ਼ੀ ਖਬਰ : ਕੋਰੋਨਾ ਦੇ ਚਲ ਰਹੇ ਕਹਿਰ ਵਿਚ ਹੁਣੇ ਹੁਣੇ ਸਿਹਤ ਮੰਤਰੀ ਦਾ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਕਰੋਨਾ ਨੇ ਬਹੁਤ ਸਾਰੇ ਮੁਲਕਾਂ ਵਿਚ ਭਾਰੀ ਤਬਾਹੀ ਮਚਾਈ ਹੈ। ਚੀਨ ਤੋਂ ਹੋਈ ਇਸ ਕਰੋਨਾ ਦੀ ਉਤਪਤੀ ਨੇ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਕੋਈ ਵੀ ਦੇਸ਼ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਨੂੰ ਠੱਲ੍ਹ ਪਾਉਣ ਲਈ ਵੈਕਸੀਨ ਦੀ ਖੋਜ ਕੀਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦਾ ਟੀਕਾਕਰਨ ਹੋ ਚੁੱਕਾ ਹੈ। ਜਿਸ ਨਾਲ ਕਰੋਨਾ ਦਾ ਖਤਰਾ ਕਾਫੀ ਹੱਦ ਤੱਕ ਘੱਟ ਗਿਆ ਹੈ। ਉਥੇ ਹੀ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਤਰ੍ਹਾਂ ਨਾਲ ਵੱਧ ਪ੍ਰਭਾਵਿਤ ਹੋਇਆ ਹੈ ਜਿੱਥੇ ਟੀਕਾਕਰਨ ਨਾਲ ਕਰੋਨਾ ਕਾਬੂ ਹੇਠ ਆ ਚੁੱਕੀ ਹੈ।

ਕਰੋਨਾ ਦੇ ਚੱਲ ਰਹੇ ਕਹਿਰ ਵਿਚ ਹੁਣ ਸਿਹਤ ਮੰਤਰੀ ਦਾ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਵਿੱਚ 18 ਤੋਂ 45 ਸਾਲ ਦੀ ਉਮਰ ਦੇ ਦਰਮਿਆਨ ਟੀਕਾਕਰਨ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਥੇ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵੈਕਸੀਨ ਨਾ ਹੋਣ ਦੀ ਗੱਲ ਆਖੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ 1 ਮਈ ਤੋਂ 18 ਸਾਲ ਤੋ ਉਪਰ ਵਾਲੇ ਲੋਕਾਂ ਦਾ ਟੀਕਾਕਰਣ ਮੁਸ਼ਕਿਲ ਲਗ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਸੂਬੇ ਕੋਲ ਵੈਕਸੀਨ ਹੋਵੇਗੀ ਤਾਂ ਲੋਕਾਂ ਨੂੰ ਜ਼ਰੂਰ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੂਬੇ ਕੋਲ ਦਸ ਲੱਖ ਵੈਕਸੀਨ ਆ ਜਾਂਦੀ ਹੈ ਤਾਂ ਟੀਕਾ ਲਗਾਉਣ ਦਾ ਕੰਮ ਜਲਦੀ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਸ ਬਾਰੇ ਸਪਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਕਰੋਨਾ ਲਈ ਇਸਤੇਮਾਲ ਹੋਣ ਵਾਲੀ ਰੈਮਡੀਸਿਵਰ ਦਵਾਈ ਦੀ ਘਾਟ ਹੈ। ਜਿਸ ਕਾਰਨ ਵੈਕਸੀਨ ਦਾ ਕੰਮ ਰੁਕ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਵੈਕਸੀਨ ਹੀ ਪੂਰੀ ਨਹੀ ਆ ਰਹੀ, ਪਰ ਉਨ੍ਹਾਂ ਕੋਲ ਸਟਾਫ ਵੀ ਹੈ, ਸੈਂਟਰਾਂ ਦੀ ਵੀ ਕੋਈ ਕਮੀ ਨਹੀਂ ਹੈ, ਇਨਫਰਾਸਟ੍ਰਕਚਰ ਹੈ।

ਉਨ੍ਹਾਂ ਕਿਹਾ ਕਿ ਸਾਰਾ ਸਟਾਫ ਟੀਕਾਕਰਨ ਦਾ ਕੰਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠਾ ਹੈ। ਪਰ ਮਟੀਰੀਅਲ ਦੀ ਘਾਟ ਹੋਣ ਕਾਰਣ ਟੀਕਾਕਰਣ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਆਕਸੀਜਨ ਬਾਰੇ ਵੀ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ।