ਮਾਣਯੋਗ ਅਦਾਲਤ ਨੇ ਬੇਅਦਬੀ ਮਾਮਲੇ ਚ 3 ਡੇਰਾ ਪ੍ਰੇਮੀਆਂ ਨੂੰ ਦਿੱਤੀ ਤਿੰਨ-ਤਿੰਨ ਸਾਲ ਦੀ ਕੈਦ ਅਤੇ ਕੀਤੇ 2 ਬਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਲ ਮਿਲ ਕੇ ਰਹਿੰਦੇ ਹਨ ਅਤੇ ਆਉਣ ਵਾਲੇ ਤਿਉਹਾਰਾਂ ਨੂੰ ਵੀ ਸਭ ਵੱਲੋਂ ਰਲ ਕੇ ਮਨਾਇਆ ਜਾਂਦਾ ਹੈ। ਉੱਥੇ ਹੀ ਆਏ ਦਿਨ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ,ਪਰ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਸਬੰਧਤ ਅਜਿਹੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਸਿੱਖ ਧਰਮ ਨੂੰ ਬੇਹੱਦ ਹਰਮਨ ਪਿਆਰਾ ਧਰਮ ਮੰਨਿਆ ਜਾਂਦਾ ਹੈ। ਉਥੇ ਹੀ ਬੀਤੇ ਕਈ ਸਾਲਾਂ ਦੇ ਦੌਰਾਨ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਜਿਨ੍ਹਾਂ ਨੂੰ ਲੈ ਕੇ ਲੋਕਾਂ ਵਿੱਚ ਅੱਜ ਵੀ ਰੋਸ ਵੇਖਿਆ ਜਾਂਦਾ ਹੈ। ਜਿੱਥੇ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਹੁਣ ਮਾਣਯੋਗ ਅਦਾਲਤ ਵੱਲੋਂ ਬੇਅਦਬੀ ਦੇ ਮਾਮਲੇ ਵਿਚ 3 ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਦੋ ਨੂੰ ਬਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੇਅਦਬੀ ਦੇ ਮਾਮਲੇ ਦੇ ਤਹਿਤ ਜਿੱਥੇ ਮੋਗਾ ਦੀ ਅਦਾਲਤ ਦੇ ਵਿੱਚ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਦੇ ਉਪਰ ਜਿਥੇ ਸੁਣਵਾਈ ਕੀਤੀ ਗਈ ਹੈ ਉਥੇ ਹੀ ਪਿੰਡ ਮੱਲਕੇ ਜ਼ਿਲਾ ਮੋਗਾ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 2015 ਦੇ ਵਿੱਚ ਵਾਪਰੀ ਸੀ। ਇਸੇ ਮਾਮਲੇ ਦੇ ਦੋਸ਼ ਤਹਿਤ ਜਿੱਥੇ ਅਪਰਾਧੀਆਂ ਦੇ ਖ਼ਿਲਾਫ਼ ਅਦਾਲਤ ਵੱਲੋਂ ਅੱਜ ਸਜ਼ਾ ਸੁਣਾਈ ਗਈ ਹੈ ਉਸ ਵਿੱਚ ਤਿੰਨ ਡੇਰਾ ਪ੍ਰੇਮੀ ਵੀ ਸ਼ਾਮਲ ਹਨ। ਜਿਨ੍ਹਾਂ ਨੂੰ ਕੋਰਟ ਵੱਲੋਂ ਤਿੰਨ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਸ ਬੇਅਦਬੀ ਦੇ ਮਾਮਲੇ ਦੇ ਵਿਚ ਅਦਾਲਤ ਵੱਲੋਂ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਅਦਾਲਤ ਵੱਲੋਂ ਦੋਸ਼ੀਆਂ ਨੂੰ ਕੀਤਾ ਗਿਆ ਹੈ। ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਅਦਾਲਤ ਵੱਲੋਂ ਇਹ ਪਹਿਲਾ ਫੈਸਲਾ ਸੁਣਾਇਆ ਗਿਆ ਹੈ।