ਮਾਪਿਆਂ ਦੇ ਇਕਲੋਤੇ ਪੁੱਤ ਨੂੰ ਵਿਦੇਸ਼ ਚ ਅਚਾਨਕ ਮਿਲੀ ਇਸ ਤਰਾਂ ਮੌਤ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਅੱਜ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾ ਰਹੀ ਹੈ। ਵਿਦੇਸ਼ ਗਏ ਨੌਜਵਾਨਾਂ ਦੇ ਮਾਪਿਆਂ ਵੱਲੋਂ ਜਿੱਥੇ ਆਪਣੇ ਪੁੱਤਰਾਂ ਦੀ ਸੁੱਖ ਸ਼ਾਂਤੀ ਵਾਸਤੇ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ ਅਤੇ ਘਰ ਪਰਤਨ ਵਾਸਤੇ ਇੰਤਜ਼ਾਰ ਕੀਤਾ ਜਾਂਦਾ ਹੈ। ਉਥੇ ਹੀ ਵਿਦੇਸ਼ ਗਿਆ ਉਹਨਾਂ ਪੁੱਤਰਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਖ਼ਬਰਾਂ ਦੀ ਜਾਣਕਾਰੀ ਪਹੁੰਚਦੀ ਹੈ ,ਜਿਸ ਨਾਲ ਸਾਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਬਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਵਿਦੇਸ਼ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਨਾਲ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਅੰਦਰ ਮੋਗਾ ਜ਼ਿਲੇ ਦੇ ਅਧੀਨ ਆਉਂਦੇ ਹਲਕਾ ਬਾਘਾਪੁਰਾਣਾ ਦੇ ਪਿੰਡ ਵੈਰੈਕਿਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇਸ ਪਿੰਡ ਦੇ ਵਿਦੇਸ਼ ਵਿਚ ਗਏ ਇੱਕ ਨੌਜਵਾਨ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਬਾਰੇ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦੀਪ ਸਿੰਘ ਵੈਰੋਕੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਰਣਧੀਰ ਸਿੰਘ ਧੀਰਾ ਜੋ ਕਿ ਰੁਜ਼ਗਾਰ ਦੀ ਖਾਤਰ ਮਨੀਲਾ ਦੀ ਧਰਤੀ ਤੇ ਗਿਆ ਹੋਇਆ ਸੀ, ਇਸ ਵਕਤ ਮਨੀਲਾ ਦੇ ਵਿੱਚ ਕੰਮ ਕਰ ਰਿਹਾ ਸੀ ਜਿਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਇਸ ਘਟਨਾ ਦੀ ਖਬਰ ਮਿਲਦੇ ਹੀ ਜਿੱਥੇ ਵੱਖ ਵੱਖ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਜਿੱਥੇ ਇਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮਨੀਲਾ ਦੇ ਵਿਚ ਹੀ ਮੌਤ ਹੋ ਗਈ ਹੈ ਉਥੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਉਣ ਵਾਸਤੇ ਪੰਜਾਬੀ ਭਾਈਚਾਰੇ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈਜਿੱਥੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਾਸਤੇ ਉਸਦੇ ਨਾਲ ਦੇ ਪਿੰਡ ਦੇ ਨੌਜਵਾਨਾਂ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ। ਜਿਸ ਨਾਲ ਉਸ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੰਜਾਬ ਲਿਆਂਦਾ ਜਾ ਸਕੇ।