ਮਾੜੀ ਖਬਰ : ਅਨੰਦਪੁਰ ਮੱਥਾ ਟੇਕਣ ਗਈ ਸੰਗਤਾਂ ਨਾਲ ਵਾਪਰਿਆ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਹੋਲੇ ਮਹੱਲੇ ਦਾ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸੂਬੇ ਅੰਦਰ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਕ ਤਾਂ ਕਰੋਨਾ ਦਿਨੋਂ ਦਿਨ ਵਧ ਰਿਹਾ ਹੈ, ਜਿਸ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਜੀਣ ਲਈ ਮ-ਜ-ਬੂ-ਰ ਕਰ ਦਿੱਤਾ ਹੈ। ਉਥੇ ਇਹ ਹਰ ਰੋਜ਼ ਹੋਣ ਵਾਲੇ ਸੜਕ ਹਾਦਸਿਆਂ ਨੇ ਵੀ ਲੋਕਾਂ ਦੇ ਮਨ ਅੰਦਰ ਡਰ ਪੈਦਾ ਕੀਤਾ ਹੈ।

ਕਿਉਂਕਿ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸੜਕ ਹਾਦਸੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਚਲੇ ਗਈ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਹੁਣ ਆਨੰਦ ਪੁਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਿਆਨਕ ਹਾਦਸਾ ਵਾਪਰਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਦੇ ਟਰੱਕ ਦੇ ਬ੍ਰੇਕ ਫੇਲ ਹੋਣ ਕਾਰਨ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਟਰੱਕ ਚਾਲਕ ਦੀ ਸਮਝਦਾਰੀ ਨਾਲ ਟਰੱਕ ਵਿੱਚ ਸਵਾਰ ਸਭ ਸ਼ਰਧਾਲੂਆਂ ਦੀ ਜਾਨ ਬਚ ਗਈ ਹੈ। ਟਰੱਕ ਵਿਚ ਸਵਾਰ ਇਹ ਸਾਰੀ ਸੰਗਤ ਪਿੰਡ ਖੁਰਮਣੀਆਂ, ਜ਼ਿਲ੍ਹਾ ਅੰਮ੍ਰਿਤਸਰ ਤੋਂ ਹੋਲੇ ਮਹੱਲੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਗਈ ਹੋਈ ਸੀ। ਇਹ ਸੰਗਤ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਗਈ ਹੋਈ ਸੀ। ਜਦੋਂ ਇਹ ਸੰਗਤ ਬਾਬਾ ਗੁਰਦਿੱਤਾ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਨ-ਤ-ਮ-ਸ-ਤ-ਕ ਹੋਣ ਤੋਂ ਬਾਅਦ ਵਾਪਸ ਆ ਰਹੀ ਸੀ ਤਾਂ ਸੜਕ ਦੀ ਉਤਰਾਈ ਜ਼ਿਆਦਾ ਹੋਣ ਕਾਰਨ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।

ਟਰੱਕ ਚਾਲਕ ਵੱਲੋਂ ਸਮਝਦਾਰੀ ਦੇ ਨਾਲ਼ ਟਰੱਕ ਨੂੰ ਇੱਕ ਨਾਲੇ ਵਿਚ ਸੁੱਟ ਦਿੱਤਾ ਗਿਆ। ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਕੀਰਤਪੁਰ ਸਾਹਿਬ ਅਤੇ ਆਨੰਦ ਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜਿਨ੍ਹਾਂ ਵਿਚ ਜ਼ਖਮੀਆਂ ਦੀ ਗਿਣਤੀ 8 ਤੋਂ 10 ਦੱਸੀ ਗਈ ਹੈ ਜਿਨ੍ਹਾਂ ਵਿੱਚ ਦੋ ਵਿਅਕਤੀਆਂ ਦੀ ਹਾਲਤ ਗੰ-ਭੀ-ਰ ਹੈ। ਇਸ ਹਾਦਸੇ ਵਿਚ ਜਾਨੀ ਨੁ-ਕ-ਸਾ-ਨ ਹੋਣ ਤੋਂ ਬਚਾਅ ਹੋ ਗਿਆ ਹੈ।