ਮਾੜੀ ਖਬਰ : ਪੰਜਾਬ ਚ ਇਥੇ ਕੰਬਾਈਨ ਨਾਲ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ 

ਅੱਜ ਦੇ ਸਮੇਂ ਵਿਚ ਸੜਕ ਹਾਦਸੇ ਬਹੁਤ ਜ਼ਿਆਦਾ ਵਧ ਚੁੱਕੇ ਹਨ। ਬਹੁਤ ਸਾਰੇ ਇਨਸਾਨ ਜਲਦੀ ਪਹੁੰਚਣ ਲਈ ਜਾਂ ਸਮੇਂ ਦੀ ਕਮੀ ਕਾਰਨ ਗੱਡੀ ਦੀ ਰਫ਼ਤਾਰ ਨੂੰ ਤੇਜ਼ ਕਰ ਦਿੰਦੇ ਹਨ ਪ੍ਰੰਤੂ ਇਹ ਤੇਜ਼ ਰਫਤਾਰ ਹੀ ਕਈ ਵਾਰੀ ਕੀਮਤੀ ਜਾਨ ਦੀ ਦੁਸ਼ਮਣ ਬਣ ਜਾਂਦੀ ਹੈ ਇਸ ਲਈ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪਰ ਕੁਝ ਲੋਕਾਂ ਦੀਆਂ ਅਣਗਹਿਲੀਆਂ ਕਾਰਨ ਇਹ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਇਹ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ਦੀ ਖਬਰ ਨੂੰ ਸੁਣ ਕੇ ਤੁਸੀਂ ਵੀ ਚੌਕ ਜਾਓਗੇ।

ਬੀਜਾ ਨੇੜੇ ਇਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਪਹਿਚਾਣ ਛੱਜੂ ਸਿੰਘ ਵਾਸੀ ਪਿੰਡ ਨੰਦਗਡ਼੍ਹ ਤਹਿਸੀਲ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ, ਗੁਰਦੀਪ ਸਿੰਘ ਅਤੇ ਨਿਰਮਲ ਸਿੰਘ ਕੰਬਾਈਨ ਤੇ ਸਵਾਰ ਹੋ ਕੇ ਜਾ ਰਹੀ ਸੀ। ਦੱਸੀਏ ਕਿ ਉਹ ਕਣਕ ਦੀ ਕਟਾਈ ਲਈ ਜਲੰਧਰ ਜਾ ਰਹੀ ਸੀ ਜਿਸ ਸਮੇਂ ਇਹ ਹਾਦਸਾ ਵਾਪਰ ਗਿਆ। ਇਹ ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਦੇ ਕਾਰਨ ਹੋਇਆ ਹੈ। ਇਕ ਸਾਈਡ ਤੋਂ ਕੰਬਾਈਨ ਆ ਰਹੀ ਸੀ ਅਤੇ ਦੂਜੇ ਪਾਸੇ ਤੇਜ਼ ਰਫ਼ਤਾਰ ਵਿੱਚ ਕੈਂਟਰ ਆ ਰਿਹਾ ਸੀ ਉਨ੍ਹਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ।

ਇਸ ਟੱਕਰ ਕਾਰਨ ਕੰਬਾਈਨ ਨੈਸ਼ਨਲ ਹਾਈਵੇ ਦੇ ਵਿਚਕਾਰ ਪਲਟ ਗਈ ਜਿਸ ਦੌਰਾਨ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਭੇਜਿਆ ਗਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੁਲੀਸ ਮੁਲਾਜ਼ਮ ਪਹੁੰਚ ਗਏ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਂਟਰ ਦਾ ਡਰਾੲੀਵਰ ਇਸ ਹਾਦਸੇ ਤੋਂ ਬਾਅਦ ਕੈਂਟਰ ਨੂੰ ਮੌਕੇ ਤੇ ਛੱਡ ਕੇ ਭੱਜ ਗਿਆ।

ਜਿਸ ਤੋਂ ਬਾਅਦ ਪੁਲੀਸ ਦੇ ਵੱਲੋਂ ਇਸ ਕੈਂਟਰ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲੀਸ ਦੇ ਵੱਲੋਂ ਕੈਂਟਰ ਦੇ ਡਰਾਈਵਰ ਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਹਾਦਸੇ ਵਿੱਚ ਸ਼ਿਕਾਰ ਹੋਈ ਕੰਬਾਈਨ ਵਿੱਚੋਂ ਹਾਦਸੇ ਤੋਂ ਬਾਅਦ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਡੀਜ਼ਲ ਵੀ ਚੋਰੀ ਕਰ ਲਿਆ ਗਿਆ ਹੈ। ਜਿਸ ਲਈ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।