ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿਚ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਅਤੇ ਉਥੇ ਹੀ ਕੁਦਰਤੀ ਆਫ਼ਤਾਂ ਦਾ ਵੀ ਅਸਰ ਵੇਖਿਆ ਜਾ ਰਿਹਾ ਹੈ। ਦੁਨੀਆਂ ਵਿਚ ਜਿਥੇ ਕਰੋਨਾ ਦੇ ਸ਼ੁਰੂ ਹੋਣ ਤੋਂ ਬਾਅਦ ਇਕ ਤੋਂ ਬਾਅਦ ਇਕ ਅਜਿਹੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਕਾਰਣ ਹਵਾਈ ਉਡਾਨਾਂ ਉੱਪਰ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਲੋਕਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਹਵਾਈ ਸਫਰ ਕਰਨ ਦੀ ਜ਼ਰੂਰਤ ਪੈਂਦੀ ਹੈ।
ਜਿੱਥੇ ਇਹ ਹਵਾਈ ਸਫ਼ਰ ਜਲਦ ਮੰਜ਼ਲ ਤੱਕ ਪਹੁੰਚਣ ਵਾਲਾ ਅਤੇ ਸੁਰੱਖਿਅਤ ਮੰਨਿਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਕਾਰਨ ਲੋਕਾਂ ਦੇ ਮਨਾਂ ਵਿੱਚ ਇਸ ਹਵਾਈ ਸਫ਼ਰ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਅੰਦਰ ਬਹੁਤ ਸਾਰੇ ਹਵਾਈ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਵਾਪਰਣ ਵਾਲੇ ਇਨਾਂ ਹਵਾਈ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।
ਹੁਣ ਸਵਾਰੀਆਂ ਨਾਲ ਭਰੇ ਹੋਏ ਉੱਡਦੇ ਹਵਾਈ ਜਹਾਜ਼ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸਾਰੇ ਪਾਸੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਰਾਂਸ ਤੋਂ ਸਾਹਮਣੇ ਆਈ ਹੈ ਜਿੱਥੇ ਉਡਾਣ ਭਰਨ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐਮਰਜੈਂਸੀ ਉਡਾਣ ਦੀ ਲੈਂਡਿੰਗ ਕਰ ਦਿੱਤੀ। ਪਾਇਲਟ ਵੱਲੋਂ ਵਰਤੀ ਗਈ ਸਮਝਦਾਰੀ ਦੇ ਅਨੁਸਾਰ ਸਾਰੇ ਵਿਅਕਤੀ ਸੁਰੱਖਿਅਤ ਹਨ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਨੀਵਾਰ ਨੂੰ ਬੀਜਿੰਗ ਰਾਜਧਾਨੀ ਤੋਂ ਏਅਰ ਫ਼ਰਾਂਸ ਦੀ ਏ. ਐੱਫ.393 ਬੀਜਿੰਗ ਪੈਰਿਸ ਉਡਾਣ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰੀ ਸੀ। ਉਡਾਣ ਭਰਨ ਦੇ ਤੁਰੰਤ ਬਾਅਦ ਹੀ ਇਹ ਹਾਦਸਾ ਵਾਪਰ ਗਿਆ ਸੀ। ਇਹ ਉਡਾਣ ਹਵਾਈ ਅੱਡੇ ਤੋਂ ਸ਼ਨੀਵਾਰ ਨੂੰ ਤੜਕੇ ਹੀ ਭਰੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਵਾਈ ਜਹਾਜ ਵਿੱਚ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ ਅਤੇ ਕਿਸੇ ਦੇ ਵੀ ਪ੍ਰਭਾਵਤ ਹੋਣ ਦੀ ਖਬਰ ਨਹੀਂ ਆਈ ਹੈ।
Previous Postਬਰਗਰ ਖਾਂਦਿਆਂ ਮੂੰਹ ਚ ਆ ਗਈ ਮਨੁੱਖੀ ਉਂਗਲ, ਮਚਿਆ ਹੜਕਮਪ – ਫਿਰ ਖੁਲਿਆ ਇਹ ਰਾਜ
Next Postਮਾੜੀ ਖਬਰ : ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਬਾਰੇ ਦਿੱਲੀ ਪ੍ਰਸ਼ਾਸਨ ਵਲੋਂ ਜਾਰੀ ਹੋਇਆ ਇਹ ਆਦੇਸ਼