ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ 2 ਅਗਸਤ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਉੱਥੇ ਹੀ ਸਾਰੇ ਅਧਿਆਪਕਾਂ ਨੂੰ ਕਰੋਨਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਸਨ। ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਸਖਤ ਆਦੇਸ਼ ਦਿੱਤੇ ਗਏ ਸਨ ਕਿ ਜਿਨ੍ਹਾਂ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਹੋਇਆ ਹੋਵੇਗਾ। ਉਨ੍ਹਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਲਈ ਦੇਖਦੇ ਹੋਏ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਸਨ।
ਉਥੇ ਹੀ ਸਿਹਤ ਵਿਭਾਗ ਵੱਲੋਂ ਅਗਰ ਕਿਸੇ ਵੀ ਸਕੂਲ ਵਿਚ ਕੋਈ ਵੀ ਵਿਦਿਆਰਥੀ ਕਰੋਨਾ ਸੰਕਰਮਿਤ ਹੁੰਦਾ ਹੈ ਤਾਂ ਉਸ ਕਲਾਸ ਨੂੰ 14 ਦਿਨਾਂ ਲਈ ਬੰਦ ਰੱਖਣ ਦੇ ਆਦੇਸ਼ ਦਿੱਤੇ ਸਨ। ਹੁਣ ਪੰਜਾਬ ਦੇ ਇਸ ਸਕੂਲ ਵਿੱਚ ਵਿਦਿਆਰਥੀ ਕਰੋਨਾ ਸੰਕਰਮਿਤ ਆਏ ਹਨ। ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਜ਼ਿਲ੍ਹਾ ਜਲੰਧਰ ਦੇ ਡੀਸੀ ਵੱਲੋਂ ਜਿਥੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਟੀਕਾਕਰਨ ਕੈਂਪ ਦਾ ਆਯੋਜਨ 25 ਅਗਸਤ ਤੱਕ ਕੀਤਾ ਗਿਆ ਹੈ। ਜੋ ਪਹਿਲਾਂ 31 ਅਗਸਤ ਤੱਕ ਰੱਖਿਆ ਗਿਆ ਸੀ।
ਉੱਥੇ ਹੀ ਜ਼ਿਲੇ ਅੰਦਰ ਕਈ ਸਕੂਲਾ ਵਿੱਚ ਕਰੋਨਾ ਦੇ ਕੇਸ ਸਾਹਮਣੇ ਆਉਣ ਨਾਲ ਚਿੰਤਾ ਵੱਧ ਗਈ ਹੈ। ਜਿੱਥੇ ਸਰਕਾਰ ਵੱਲੋਂ ਰੋਜ਼ਾਨਾ ਹੀ ਸਕੂਲਾਂ ਵਿੱਚ 10 ਹਜ਼ਾਰ ਟੈਸਟ ਕਰਨੇ ਲਾਜ਼ਮੀ ਕੀਤੇ ਗਏ ਹਨ। ਇਸ ਦੇ ਅਧੀਨ ਜ਼ਿਲ੍ਹਾ ਜਲੰਧਰ ਅਧੀਨ ਆਉਣ ਵਾਲੇ ਜਮਸ਼ੇਰ ਖਾਸ ਦੇ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿੱਚ ਵਿਦਿਆਰਥਣਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ। ਜਿੱਥੇ ਇੱਕ ਸਕੂਲੀ ਵਿਦਿਆਰਥਣ ਸਮੇਤ ਤਿੰਨ ਵਿਅਕਤੀਆਂ ਦੀ ਰਿਪੋਰਟ ਕਰੋਨਾ ਸੰਕਰਮਿਤ ਸਾਹਮਣੇ ਆਈ ਹੈ।
ਜਿਸ ਕਾਰਨ ਵਿਦਿਆਰਥੀਆਂ ਵਿਚ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਬਾਕੀ ਵਿਦਿਆਰਥੀਆਂ ਦੇ ਮਾਪਿਆਂ ਵਿਚ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੇਖਿਆ ਜਾ ਰਿਹਾ ਹੈ। ਜ਼ਿਲ੍ਹੇ ਦੇ ਡੀਸੀ ਵੱਲੋਂ ਸਾਰੇ ਸਕੂਲਾਂ ਨੂੰ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਅਧਿਆਪਕਾਂ ਨੂੰ ਹੀ ਬੱਚਿਆਂ ਦੀਆਂ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋਇਆ ਹੋਵੇਗਾ।
Previous Postਸਾਵਧਾਨ : ਪੰਜਾਬ ਚ ਇਹਨਾਂ ਨੂੰ ਸਰਕਾਰ ਵਲੋਂ ਦਿੱਤਾ ਗਿਆ 48 ਘੰਟਿਆਂ ਦਾ ਟਾਈਮ ਨਹੀਂ ਤੇ ਹੋਵੇਗੀ ਕਾਰਵਾਈ
Next Postਮੋਦੀ ਸਰਕਾਰ ਨੇ ਪੰਜਾਬ ਦੇ 29 ਪਿੰਡਾਂ ਲਈ ਪੰਜਾਬ ਸਰਕਾਰ ਨੂੰ ਦਿੱਤਾ ਇਹ ਆਦੇਸ਼ – ਲੋਕਾਂ ਚ ਰੋਸ