ਮੁੰਡੇ ਨੂੰ 16 ਸਕਿੰਟ ਇਹ ਕੰਮ ਕਰਨ ਤੇ ਹੋ ਗਿਆ 2 ਲੱਖ ਦਾ ਜੁਰਮਾਨਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਕੋਰੋਨਾ ਨਾਲ ਜੁੜੇ ਹੋਏ ਅਜੀਬੋ-ਗਰੀਬ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪਏ ਹਨ। ਉੱਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਹੈ। ਇਸ ਕਰੋਨਾ ਨੂੰ ਠੱਲ ਪਾਉਣ ਲਈ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਸਖਤ ਕਦਮ ਚੁੱਕੇ ਗਏ ਸਨ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿਤਾ ਗਿਆ ਸੀ। ਲੋਕਾਂ ਦਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਸੀ। ਉਥੇ ਹੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਹਰ ਇੱਕ ਦੇਸ਼ ਅੰਦਰ ਲੋਕਾਂ ਨੂੰ ਜਾਰੀ ਕੀਤੇ ਗਏ।

ਹੁਣ ਇੱਥੇ 16 ਮਿੰਟਾਂ ਦੇ ਇਹ ਕੰਮ ਕਰਨ ਤੇ 2 ਲੱਖ ਰੁਪਏ ਜੁਰਮਾਨਾ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਯੂ ਕੇ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਨੂੰ ਆਪਣਾ ਮਾਸਕ ਉਤਾਰਨ ਤੇ 2 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਪਿਛਲੇ ਸਾਲ ਫਰਵਰੀ 2021 ਦੀ ਹੈ। ਜਿੱਥੇ ਕਰੋਨਾ ਦੇ ਵਾਧੇ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਲੋਕਾਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਖ਼ਤੀ ਨਾਲ ਲਾਗੂ ਕੀਤੇ ਗਏ ਸਨ।

ਜਿੱਥੇ ਸਭ ਲੋਕਾਂ ਲਈ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਸੀ ਉੱਥੇ ਹੀ ਫਰਵਰੀ 2021 ਵਿੱਚ ਇੱਕ ਨੌਜਵਾਨ ਪ੍ਰੈਸਕੋਟ ਵਿੱਚ ਬੀਐਡਐਮ ਵਿੱਚ ਖਰੀਦਦਾਰੀ ਕਰ ਰਿਹਾ ਸੀ। ਉਸ ਨੌਜਵਾਨ ਵੱਲੋਂ ਪਹਿਲਾਂ ਮਾਸਕ ਲ਼ਗਾਇਆ ਹੋਇਆ ਸੀ ਪਰ ਉਸ ਨੂੰ ਕੁਝ ਘਬਰਾਹਟ ਹੋਣ ਤੇ 16 ਸੈਕੰਡ ਲਈ ਮਾਸਕ ਉਤਾਰਿਆ ਗਿਆ ਤਾਂ ਉਥੇ ਮੌਜੂਦ ਪੁਲਿਸ ਅਧਿਕਾਰੀ ਵੱਲੋਂ ਮਾਸਕ ਨਾ ਪਹਿਨਣ ਵਾਲਿਆਂ ਵਿੱਚ ਉਸ ਦਾ ਨਾਮ ਲਿਖ ਲਿਆ ਗਿਆ। ਜਿਸ ਤੋਂ ਬਾਅਦ ਕੁੱਝ ਦਿਨ ਬਾਅਦ ਉਸ ਨੂੰ ਇੱਕ ਚਿੱਠੀ ਪ੍ਰਾਪਤ ਹੋਈ ਜਿਸ ਵਿੱਚ ਉਸਨੂੰ 100 ਪੌਂਡ ਦਾ ਜੁਰਮਾਨਾ ਕੀਤਾ ਗਿਆ।

ਉਸ ਵੱਲੋਂ ਅਦਾ ਨਾ ਕਰਨ ਤੋਂ ਬਾਅਦ ਦਸੰਬਰ ਵਿਚ ਫਿਰ ਤੋਂ ਉਸ ਨੂੰ ਇਕ ਚਿੱਠੀ ਮਿਲੀ ਜਿਸ ਵਿੱਚ ਉਸ ਨੂੰ ਇਹ ਜੁਰਮਾਨਾ ਦੋ ਹਜ਼ਾਰ ਕਰ ਦਿੱਤਾ ਗਿਆ ਜੋ ਕਿ ਭਾਰਤੀ ਕਰੰਸੀ ਦੇ ਅਨੁਸਾਰ 2 ਲੱਖ ਹੈ। ਇਸ ਬਾਬਤ ਹੁਣ ਉਸ ਵਿਅਕਤੀ ਵੱਲੋਂ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ। ਜੋ ਕਿ ਉਸਦੀ ਤਨਖਾਹ ਤੋਂ ਵੀ ਵਧੇਰੇ ਹੈ।