ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਸਥਿਤੀ ਪਹਿਲਾਂ ਨਾਲੋਂ ਵੀ ਭਿਆਨਕ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਸੂਬਿਆਂ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਦੇ ਵਿੱਚ ਵੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ।
ਸਰਕਾਰ ਵੱਲੋਂ ਜਿਥੇ ਕਈ ਅਦਾਰਿਆਂ ਉਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਬੱਸਾਂ, ਕਾਰਾਂ ਅਤੇ ਆਟੋ ਵਿਚ ਵੀ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਘਟ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹੋਣ ਵਾਲੇ ਇਕੱਠਾ ਉਪਰ ਵੀ ਪਾਬੰਦੀ ਲਗਾਈ ਗਈ ਹੈ। ਅੰਤਿਮ ਸੰਸਕਾਰ ਅਤੇ ਵਿਆਹ ਦੇ ਸਮਾਗਮਾਂ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਕਾਰਨ ਇਹ ਵੱਡਾ ਐਲਾਨ ਕੀਤਾ ਗਿਆ ਹੈ।
ਸੂਬੇ ਅੰਦਰ ਕਰੋਨਾ ਕੇਸਾਂ ਦੀ ਵੱਧ ਰਹੀ ਦਰ ਨੂੰ ਦੇਖਦੇ ਹੋਏ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇ ਪ੍ਰਕਾਸ਼ ਉਤਸਵ ਨੂੰ ਵਰਚੁਅਲ ਢੰਗ ਨਾਲ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲਾ ਕੀਤਾ ਗਿਆ ਹੈ। 28 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਸਮਾਗਮਾਂ ਨੂੰ ਸੋਸ਼ਲ ਮੀਡੀਆ ਅਤੇ ਟੈਲੀਵਿਜ਼ਨ ਦੇ ਜ਼ਰੀਏ ਹੀ ਲੋਕਾਂ ਤੱਕ ਪਹੁੰਚਾਏ ਜਾਣ ਦੀ ਗੱਲ ਆਖੀ ਗਈ ਹੈ, ਤਾਂ ਜੋ ਸਮਾਗ਼ਮ ਦੌਰਾਨ ਹੋਣ ਵਾਲੇ ਇਕੱਠਾਂ ਨੂੰ ਰੋਕਿਆ ਜਾ ਸਕੇ। ਗੁਰੂ ਤੇਗ ਬਹਾਦਰ ਜੀ ਵੱਲੋਂ ਹਿੰਦੂਆਂ ਲਈ ਬਹੁਤ ਵੱਡੀ ਕੁਰਬਾਨੀ ਦਿੱਤੀ ਗਈ ਸੀ ਜਿਸ ਨੂੰ ਇਤਿਹਾਸਕ ਜਸ਼ਨਾਂ ਦੇ ਤੌਰ ਤੇ ਵਿਖਾਇਆ ਜਾਣਾ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਇਨ੍ਹਾਂ ਸਾਰੇ ਇਤਿਹਾਸਕ ਦਰਸ਼ਨਾਂ ਨੂੰ ਟੀ ਵੀ ਮਾਧਿਅਮ ਦੇ ਜਰੀਏ ਲੋਕਾਂ ਤੱਕ ਪਹੁੰਚਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲਬਾਤ ਕਰਨਗੇ। ਤਾਂ ਜੋ ਲੋਕ ਘਰਾਂ ਵਿੱਚ ਰਹਿ ਕੇ ਹੀ ਇਨ੍ਹਾਂ ਸਮਾਗਮਾਂ ਨਾਲ ਜੁੜ ਸਕਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਸਕਣ। ਜਿਥੇ ਕੀਰਤਨ ਦਾ ਸਿੱਧਾ ਪ੍ਰਸਾਰਣ ਹੋਵੇਗਾ ਉਥੇ ਹੀ ਸਾਰੇ ਸਮਾਗਮ ਤੈਅ ਕੀਤੇ ਸਮੇਂ ਅਨੁਸਾਰ ਹੀ ਕੀਤੇ ਜਾਣਗੇ।
Previous Postਪੰਜਾਬ : ਵਿਆਹ ਦੇ ਦੂਜੇ ਦਿਨ ਲਾੜੀ ਇਹ ਜੁਗਾੜ ਲਗਾ ਕੇ ਹੋ ਗਈ ਫਰਾਰ – ਪ੍ਰੀਵਾਰ ਦੇ ਉਡੇ ਹੋਸ਼
Next Postਇਹਨਾਂ ਕਿਸਾਨਾਂ ਲਈ 26 ਅਪ੍ਰੈਲ ਤੋਂ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ